
ਪਾਕਿਸਤਾਨ ਨੇ ਅਫ਼ਗਾਨਿਸਤਾਨ ਨਾਲ ਲੱਗਦੇ ਸਰਹੱਦੀ ਇਲਾਕਿਆਂ ਵਿੱਚ ਵੱਡਾ ਫੌਜੀ ਆਪਰੇਸ਼ਨ ਕਰਦੇ ਹੋਏ 29 ਅੱਤਵਾਦੀਆਂ ਨੂੰ ਮਾਰਨ ਦਾ ਦਾਅਵਾ ਕੀਤਾ ਹੈ। ਪਾਕਿਸਤਾਨੀ ਸਰਕਾਰ ਅਨੁਸਾਰ ਇਹ ਕਾਰਵਾਈ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਅਤੇ ਇਸ ਦੌਰਾਨ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਸਰਕਾਰ ਦਾ ਕਹਿਣਾ ਹੈ ਕਿ ਹਵਾਈ ਅਤੇ ਜ਼ਮੀਨੀ ਕਾਰਵਾਈ ਵਿੱਚ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਵੀ ਨਸ਼ਟ ਕੀਤਾ ਗਿਆ।
ਪਾਕਿਸਤਾਨ ਮੁਤਾਬਕ ਇਹ ਆਪਰੇਸ਼ਨ ਕਰਾਚੀ ਵਿੱਚ ਪਾਕਿਸਤਾਨ ਰੇਂਜਰਜ਼ ਦੇ ਹੈੱਡਕੁਆਰਟਰ ‘ਤੇ ਹੋਏ ਹਮਲੇ ਤੋਂ ਬਾਅਦ ਕੀਤਾ ਗਿਆ, ਜਿਸ ਵਿੱਚ ਤਿੰਨ ਜਵਾਨ ਮਾਰੇ ਗਏ ਸਨ। ਇਸਲਾਮਾਬਾਦ ਦਾ ਦੋਸ਼ ਹੈ ਕਿ ਹਮਲਾਵਰਾਂ ਨੂੰ ਅਫ਼ਗਾਨਿਸਤਾਨ ਦੀ ਧਰਤੀ ਤੋਂ ਸਹਿਯੋਗ ਮਿਲ ਰਿਹਾ ਸੀ।
ਜਲੂਸ ਦੌਰਾਨ ਜ਼ਹਿਰੀਲੇ ਕੈਪਸੂਲ ਵੰਡਣ ਵਾਲਾ ਮੁਲਜ਼ਮ ਗ੍ਰਿਫ਼ਤਾਰ, ਪੁਲਿਸ ਜਾਂਚ ਜਾਰੀ
ਦੂਜੇ ਪਾਸੇ ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਪਾਕਿਸਤਾਨ ਦੇ ਦਾਅਵਿਆਂ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਹਵਾਈ ਹਮਲਿਆਂ ਵਿੱਚ ਅੱਤਵਾਦੀਆਂ ਦੀ ਬਜਾਏ ਆਮ ਨਾਗਰਿਕ ਨਿਸ਼ਾਨਾ ਬਣੇ ਹਨ। ਅਫ਼ਗਾਨ ਅਧਿਕਾਰੀਆਂ ਦੇ ਅਨੁਸਾਰ ਇਨ੍ਹਾਂ ਹਮਲਿਆਂ ਵਿੱਚ ਘੱਟੋ-ਘੱਟ 38 ਲੋਕਾਂ ਦੀ ਮੌਤ ਹੋਈ ਹੈ ਅਤੇ 160 ਤੋਂ ਵੱਧ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ।
ਦੋਵੇਂ ਦੇਸ਼ ਆਪਣੇ-ਆਪਣੇ ਦਾਅਵਿਆਂ ‘ਤੇ ਕਾਇਮ ਹਨ। ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਜੇ ਸਰਹੱਦੀ ਤਣਾਅ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਖੇਤਰੀ ਸੁਰੱਖਿਆ ਅਤੇ ਸਥਿਰਤਾ ‘ਤੇ ਗੰਭੀਰ ਪ੍ਰਭਾਵ ਪੈ ਸਕਦਾ ਹੈ।
ਗਰਮੀ ਕਾਰਨ ਅਮਰਨਾਥ ਸ਼ਿਵਲਿੰਗ ਤੇਜ਼ੀ ਨਾਲ ਪਿਘਲ ਰਿਹਾ, ਸ਼ਰਧਾਲੂਆਂ ਵਿੱਚ ਚਿੰਤਾ
मेष: दिन शुभ रहेगा...