Last Updated: November 5, 2026

Dainik Savera Times Logo

ਪੰਜਾਬ ਯੂਨੀਵਰਸਿਟੀ ਵਿੱਚ RSS ਪ੍ਰੋਗਰਾਮ ਨੂੰ ਲੈ ਕੇ ਹੰਗਾਮਾ, ਵਿਰੋਧ ਕਰ ਰਹੇ ਵਿਦਿਆਰਥੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ

20 July 2026 ਅੱਪਡੇਟ ਕੀਤਾ ਗਿਆ

ਪੰਜਾਬ ਯੂਨੀਵਰਸਿਟੀ ਵਿੱਚ RSS ਪ੍ਰੋਗਰਾਮ ਨੂੰ ਲੈ ਕੇ ਹੰਗਾਮਾ, ਵਿਰੋਧ ਕਰ ਰਹੇ ਵਿਦਿਆਰਥੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ

ਪੰਜਾਬ ਯੂਨੀਵਰਸਿਟੀ (ਪੀ.ਯੂ.) ਚੰਡੀਗੜ੍ਹ ਵਿੱਚ ਸੋਮਵਾਰ ਨੂੰ ਆਰ.ਐੱਸ.ਐੱਸ. (RSS) ਨਾਲ ਜੁੜੇ ਇੱਕ ਪ੍ਰੋਗਰਾਮ ਨੂੰ ਲੈ ਕੇ ਮਾਹੌਲ ਤਣਾਅਪੂਰਨ ਬਣ ਗਿਆ। ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਦੇ ਆਗੂ ਪ੍ਰੋਗਰਾਮ ਦਾ ਵਿਰੋਧ ਕਰਨ ਲਈ ਇਕੱਠੇ ਹੋਏ, ਜਿੱਥੇ ਉਨ੍ਹਾਂ ਦੀ ਚੰਡੀਗੜ੍ਹ ਪੁਲਿਸ ਨਾਲ ਧੱਕਾਮੁੱਕੀ ਹੋ ਗਈ। ਇਸ ਦੌਰਾਨ ਪੁਲਿਸ ਨੇ ਕਈ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਕੇ ਸੈਕਟਰ-24 ਥਾਣੇ ਪਹੁੰਚਾਇਆ।

ਵਿਦਿਆਰਥੀ ਆਗੂਆਂ ਦਾ ਦਾਅਵਾ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਨੇ ਪਹਿਲਾਂ ਵਿਰੋਧ ਨੂੰ ਦੇਖਦਿਆਂ RSS ਦਾ ਪ੍ਰੋਗਰਾਮ ਰੱਦ ਕਰਨ ਦਾ ਭਰੋਸਾ ਦਿੱਤਾ ਸੀ, ਪਰ ਬਾਅਦ ਵਿੱਚ ਇਹ ਸਮਾਗਮ ਕਰਵਾਇਆ ਗਿਆ। ਇਸ ਕਾਰਨ ਵਿਦਿਆਰਥੀਆਂ ਨੇ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣ ਲਈ ਆਡੀਟੋਰੀਅਮ ਵੱਲ ਮਾਰਚ ਕੀਤਾ।

CJP ਪ੍ਰਦਰਸ਼ਨ ਵਿਚਕਾਰ ਸਿਆਸੀ ਹਲਚਲ, ਧਰਮਿੰਦਰ ਪ੍ਰਧਾਨ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ

‘ਪੀ.ਯੂ. ਅਗੈਨਸਟ ਸੈਫਰੋਨਾਈਜ਼ੇਸ਼ਨ’ ਦੇ ਬੈਨਰ ਹੇਠ ਇਕੱਠੇ ਹੋਏ ਵਿਦਿਆਰਥੀਆਂ ਨੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਵਾਲੀਆਂ ਬੁਲਾਰੀਆਂ ਸਾਧਵੀ ਰਿਤੰਭਰਾ ਅਤੇ ਸ਼ਾਂਤਾ ਕੁਮਾਰੀ ਦੇ ਵਿਚਾਰਾਂ ਦਾ ਵਿਰੋਧ ਕੀਤਾ। ਜਥੇਬੰਦੀ ਦਾ ਦੋਸ਼ ਹੈ ਕਿ ਪੁਲਿਸ ਨੇ ਉਨ੍ਹਾਂ ਨੂੰ ਗੇਟ ‘ਤੇ ਰੋਕ ਕੇ ਧੱਕਾਮੁੱਕੀ ਕੀਤੀ, ਧਮਕੀਆਂ ਦਿੱਤੀਆਂ ਅਤੇ ਕਈ ਵਿਦਿਆਰਥੀਆਂ ਨੂੰ ਜ਼ਬਰਦਸਤੀ ਪੁਲਿਸ ਵੈਨਾਂ ਵਿੱਚ ਬਿਠਾ ਕੇ ਹਿਰਾਸਤ ਵਿੱਚ ਲੈ ਲਿਆ।

ਵਿਦਿਆਰਥੀ ਜਥੇਬੰਦੀ ਨੇ ਇਸ ਕਾਰਵਾਈ ਨੂੰ ਲੋਕਤੰਤਰਿਕ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੰਦਿਆਂ ਸ਼ਾਮ 5:30 ਵਜੇ ਸਟੂਡੈਂਟਸ ਸੈਂਟਰ ਵਿਖੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ, ਤਾਂ ਜੋ ਅਗਲੀ ਰਣਨੀਤੀ ਤੈਅ ਕੀਤੀ ਜਾ ਸਕੇ।

ਨੋਟ: ਇਸ ਰਿਪੋਰਟ ਵਿੱਚ ਦਰਸਾਏ ਗਏ ਦੋਸ਼ ਵਿਦਿਆਰਥੀ ਆਗੂਆਂ ਅਤੇ ਵਿਰੋਧ ਕਰ ਰਹੀ ਜਥੇਬੰਦੀ ਦੇ ਦਾਅਵਿਆਂ ‘ਤੇ ਆਧਾਰਿਤ ਹਨ। ਚੰਡੀਗੜ੍ਹ ਪੁਲਿਸ ਅਤੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਦਾ ਅਧਿਕਾਰਕ ਪੱਖ ਸਾਹਮਣੇ ਆਉਣਾ ਬਾਕੀ ਹੈ।

ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, 27 ਜੁਲਾਈ ਤੇ 3 ਅਗਸਤ ਤੋਂ ਹੜਤਾਲ ਦੀ ਚਿਤਾਵਨੀ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.