ਪੰਜਾਬ ਡੈਸਕ (ਦੈਨਿਕ ਸਵੇਰਾ): ਅਕਾਲੀ ਦਲ ਵਾਰਿਸ ਵੱਲੋਂ ਚਲਾਏ ਜਾ ਰਹੇ “ਪੰਥ ਬਚਾਓ, ਪੰਜਾਬ ਬਚਾਓ” ਮੁਹਿੰਮ ਦੇ ਤਹਿਤ ਅੱਜ ਹਲਕਾ ਮਜੀਠਾ ਦੇ ਗੁਰਦੁਆਰਾ ਭਗਤ ਨਾਮਦੇਵ ਜੀ, ਮਰੜੀ ਕਲਾਂ ਵਿੱਚ ਇੱਕ ਖ਼ਾਸ ਪੰਥਕ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਅਗਵਾਈ ਹਲਕੇ ਦੇ ਸੇਵਾਦਾਰ ਨਾਥਇੰਦਰ ਸਿੰਘ ਨੇ ਕੀਤੀ। ਕਾਨਫਰੰਸ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਸਮੇਤ ਕਈ ਹੋਰ ਪ੍ਰਮੁੱਖ ਆਗੂ ਹਾਜ਼ਰ ਰਹੇ ਅਤੇ ਸੰਗਤਾਂ ਨੂੰ ਸੰਬੋਧਨ ਕਰਨਗੇ।
YouTube ਐਪ ‘ਚ ਫਿਰ ਆ ਸਕੇਗੀ Chat — ਨਵਾਂ ਮੈਸੇਜਿੰਗ ਸਿਸਟਮ ਟੈਸਟ ਹੋ ਰਿਹਾ
ਇਸ ਕਾਨਫਰੰਸ ਦਾ ਮੁੱਖ ਮਕਸਦ ਪੰਥ ਅਤੇ ਪੰਜਾਬ ਦੀ ਰੱਖਿਆ, ਸਿੱਖ ਕੌਮ ਦੇ ਹੱਕਾਂ ਦੀ ਸੁਰੱਖਿਆ ਅਤੇ ਸਮਾਜ ਵਿੱਚ ਏਕਤਾ ਨੂੰ ਮਜ਼ਬੂਤ ਕਰਨਾ ਹੈ। ਇਸ ਮੁਹਿੰਮ ਤਹਿਤ ਪਾਰਟੀ ਵੱਲੋਂ ਵੱਖ-ਵੱਖ ਹਲਕਿਆਂ ਵਿੱਚ ਲਗਾਤਾਰ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਲੋਕਾਂ ਵਿੱਚ ਸਿੱਖੀ ਦੇ ਸਿਧਾਂਤਾਂ ਅਤੇ ਪੰਜਾਬੀਅਤ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਕਾਨਫਰੰਸ ਵਿੱਚ ਮੌਜੂਦ ਆਗੂਆਂ ਨੇ ਭਾਈ ਅੰਮ੍ਰਿਤਪਾਲ ਸਿੰਘ ਦੀ ਜੇਲ੍ਹ ਵਿਚੋਂ ਤੁਰੰਤ ਰਿਹਾਈ ਦੀ ਮੰਗ ਵੀ ਉਠਾਈ। ਜਲਦੀ ਹੀ ਬਾਪੂ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਵੀ ਸੰਗਤਾਂ ਨੂੰ ਸੰਬੋਧਨ ਕਰਨਗੇ।
मेष: दिन शुभ रहेगा...