Site icon Dainik Savera Punjab

ਪਰਗਟ ਸਿੰਘ ਦੀ ‘ਤਾਜਪੋਸ਼ੀ’ ਅੱਜ, ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਸੰਭਾਲਣਗੇ ਅਹੁਦਾ ; ਸਚਿਨ ਪਾਇਲਟ ਵੀ ਰਹਿਣਗੇ ਮੌਜੂਦ

Crime wave in Doaba: Pargat Singh expresses concern over two deaths

Crime wave in Doaba: Pargat Singh expresses concern over two deaths

Pargat Singh Oath Ceremony : ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਪਰਗਟ ਸਿੰਘ ਅੱਜ ਤੋਂ ਕਾਂਗਸਰ ਦੀ ਕਮਾਨ ਸੰਭਾਲਣਗੇ। ਚੰਡੀਗੜ੍ਹ ਦੇ ਕਾਂਗਰਸ ਭਵਨ ਵਿਖੇ ਅੱਜ ਉਨ੍ਹਾਂ ਦੀ ਤਾਜਪੋਸ਼ੀ ਹੋਵੇਗੀ। ਇਸ ਸਮਾਗਮ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਰਾਸ਼ਟਰੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੀ ਮੌਜੂਦ ਰਹਿਣਗੇ।

Watch Also

ਪਰਗਟ ਸਿੰਘ ਅਹੁਦਾ ਸੰਭਾਲਣ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਦੀ ਪਤਨੀ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਉਨ੍ਹਾਂ ਨੇ ਤਸਵੀਰਾਂ ਸਾਂਝੀਆਂ ਕਰਕੇ ਲਿਖਿਆ ਕਿ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਰਬੱਤ ਦੇ ਭਲੇ, ਪੰਜਾਬ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਅਰਦਾਸ ਕੀਤੀ।

Watch Also

ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਸੇਵਾ ਸੰਭਾਲਣ ਤੋਂ ਪਹਿਲਾਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸੁਮੱਤ, ਨਿਮਰਤਾ ਅਤੇ ਪੰਜਾਬ ਦੀ ਸੇਵਾ ਕਰਨ ਲਈ ਹਿੰਮਤ ਤੇ ਸਮਰੱਥਾ ਦੀ ਦਾਤ ਮੰਗੀ। ਗੁਰੂ ਸਾਹਿਬ ਮਿਹਰ ਕਰਨ, ਪੰਜਾਬ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹੇ।

Watch Also

Crime wave in Doaba: Pargat Singh expresses concern over two deaths
Exit mobile version