ਅੰਮ੍ਰਿਤਸਰ : ਸਿੱਖਾਂ ਦੇ ਪਹਿਲੇ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਪੂਰੇ ਦੇਸ਼-ਵਿਦੇਸ਼ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਾਵਨ ਮੌਕੇ ‘ਤੇ, ਸਵੇਰ ਤੋਂ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਦਾ ਭਾਰੀ ਇਕੱਠ ਉਮੜ ਪਿਆ ਹੈ। ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਰਾਤ ਨੂੰ ਇੱਕ ਸ਼ਾਨਦਾਰ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਇੱਕ-ਦੂਜੇ ਨੂੰ ਗੁਰਪੁਰਬ ਦੀ ਮੁਬਾਰਕਬਾਦ ਦੇ ਰਹੇ ਹਨ। ਦਰਸ਼ਨ ਕਰਨ ਪਹੁੰਚੇ ਸ਼ਰਧਾਲੂਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਖੁਦ ਨੂੰ ਬਹੁਤ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਅੱਜ ਦੇ ਇਸ ਪਵਿੱਤਰ ਦਿਹਾੜੇ ‘ਤੇ ਸੱਚਖੰਡ ਵਿਖੇ ਇਸ਼ਨਾਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਾਹਿਗੁਰੂ ਅੱਗੇ ਦੇਸ਼ ਤੇ ਪਰਿਵਾਰ ਦੀ ਅਮਨ-ਸ਼ਾਂਤੀ ਲਈ ਅਰਦਾਸ ਕੀਤੀ ਹੈ।

ਭਾਰਤ ਸਮੇਤ ਇਨ੍ਹਾਂ 5 ਦੇਸ਼ਾਂ ‘ਚ ਬਿਨਾਂ Cut ਦੇ ਪਾਸ ਹੋਈ ਇਮਰਾਨ ਤੇ ਯਾਮੀ ਦੀ ‘HAQ’

ਗੁਰੂ ਨਾਨਕ ਜੈਯੰਤੀ ਮੌਕੇ ਗੁਰੂ ਘਰ ਪਹੁੰਚੀ ਨਿਮਰਤ ਕੌਰ, ਵੰਡਿਆ ਕੜਾਹ ਪ੍ਰਸ਼ਾਦ