Last Updated: October 14, 2026

Dainik Savera Times Logo

Parminder Singh Jhota Breaking : ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

3 hours ਪਹਿਲਾ

Parminder Singh Jhota Breaking : ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

Parminder Singh Jhota Murder : ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੰਗਲਵਾਰ ਸਵੇਰੇ ਮਾਨਸਾ ਵਿੱਚ ਫੇਸਬੁੱਕ ਲਾਈਵ ਦੌਰਾਨ ਨਸ਼ਾ-ਵਿਰੋਧੀ ਕਾਰਕੁਨ ਝੋਟਾ ਨੂੰ ਗੋਲੀਆਂ ਮਾਰਨ ਤੋਂ ਬਾਅਦ ਮੁਲਜ਼ਮ ਆਪਣੀ ਦੁਕਾਨ ਬੰਦ ਕਰਕੇ ਫ਼ਰਾਰ ਹੋ ਗਿਆ ਸੀ।

ਉਸ ਨੂੰ ਫੜਨ ਲਈ ਪੁਲਿਸ ਵੱਲੋਂ ਕਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਸਨ। ਪੁਲਿਸ ਅਨੁਸਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਮੰਗਿਆ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਕਤਲ ਦੇ ਕਾਰਨਾਂ ਸਮੇਤ ਲਾਇਸੈਂਸੀ ਪਿਸਤੌਲ ਮਿਲਣ ਦੇ ਮਾਮਲੇ ਦੀ ਵੀ ਜਾਂਚ ਕੀਤੀ ਜਾਵੇਗੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.