Last Updated: November 25, 2026

Dainik Savera Times Logo

ਪੰਜਾਬੀ ਗਾਇਕ ਪਰਮੀਸ਼ ਵਰਮਾ ਗੋਲੀਕਾਂਡ ‘ਚ ਅਦਾਲਤ ਦਾ ਸਖ਼ਤ ਰੁਖ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ

8 September 2026 ਅੱਪਡੇਟ ਕੀਤਾ ਗਿਆ

ਪੰਜਾਬੀ ਗਾਇਕ ਪਰਮੀਸ਼ ਵਰਮਾ ਗੋਲੀਕਾਂਡ ‘ਚ ਅਦਾਲਤ ਦਾ ਸਖ਼ਤ ਰੁਖ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ

Parmish Verma Firing Case : ਪੰਜਾਬੀ ਗਾਇਕ ਪਰਮੀਸ਼ ਵਰਮਾ ਗੋਲੀਬਾਰੀ ਮਾਮਲੇ ਵਿੱਚ ਮੋਹਾਲੀ ਅਦਾਲਤ (Mohali Court) ਨੇ ਸਖਤ ਰੁਖ਼ ਅਖਤਿਆਰ ਕੀਤਾ ਹੈ। ਮਾਮਲੇ ‘ਚ ਗਵਾਹੀਆਂ ਨਾ ਹੋਣ ਦੇ ਚੱਲਦਿਆਂ ਅਦਾਲਤ ਨੇ ਡੀ.ਆਈ.ਜੀ. ਰੂਪਨਗਰ ਨੂੰ ਗਵਾਹਾਂ ਦੀਆਂ ਗਵਾਹੀਆਂ ਮੁਕੰਮਲ ਕਰਵਾਉਣ ਲਈ ਆਖ਼ਰੀ ਮੌਕਾ ਦਿੱਤਾ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ 17 ਸਤੰਬਰ ਨੂੰ ਹੋਵੇਗੀ।

ਦੱਸ ਦੇਈਏ ਕਿ ਇਹ ਮਾਮਲਾ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਅਤੇ ਉਸ ਦੇ ਦੋਸਤ ’ਤੇ ਗੋਲੀਆਂ ਚਲਾਏ ਜਾਣ ਦਾ ਹੈ। ਮੰਗਲਵਾਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਸਰਕਾਰੀ ਪੱਖ ਵੱਲੋਂ ਗਵਾਹਾਂ ਦੀਆਂ ਗਵਾਹੀਆਂ ਪੂਰੀਆਂ ਨਾ ਕਰਵਾਉਣ ਨੂੰ ਲੈ ਕੇ ਅਦਾਲਤ ਨੇ ਸਖ਼ਤੀ ਦਿਖਾਈ ਹੈ। ਇਸ ਮਾਮਲੇ ਵਿੱਚ ਚਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ।

ਗੈਰ-ਜ਼ਮਾਨਤੀ ਵਾਰੰਟਾਂ ਦੀ ਜ਼ਦ ਵਿੱਚ 3 ਏਐਸਆਈ ਤੇ ਇੱਕ ਐਸਆਈ ਸ਼ਾਮਲ

ਅਦਾਲਤ ਦੇ ਹੁਕਮਾਂ ਮੁਤਾਬਕ, ਗੈਰ-ਜ਼ਮਾਨਤੀ ਵਾਰੰਟਾਂ ਦੀ ਜ਼ਦ ਵਿੱਚ ਤਿੰਨ ਏ.ਐੱਸ.ਆਈ. ਅਤੇ ਇੱਕ ਐੱਸ.ਆਈ. ਸ਼ਾਮਲ ਹਨ। ਅਦਾਲਤ ਨੇ ਗਵਾਹੀਆਂ ਪੂਰੀਆਂ ਨਾ ਹੋਣ ਨੂੰ ਗੰਭੀਰਤਾ ਨਾਲ ਲੈਂਦਿਆਂ ਡੀ.ਆਈ.ਜੀ. ਰੂਪਨਗਰ ਨੂੰ ਪੱਤਰ ਲਿਖਿਆ ਹੈ। ਡੀ.ਆਈ.ਜੀ. ਨੂੰ ਮਾਮਲੇ ਵਿੱਚ ਗਵਾਹਾਂ ਦੀਆਂ ਗਵਾਹੀਆਂ ਮੁਕੰਮਲ ਕਰਵਾਉਣ ਲਈ ਆਖ਼ਰੀ ਮੌਕਾ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਸਰਕਾਰੀ ਪੱਖ ਵੱਲੋਂ ਸਬੂਤ ਮੁਕੰਮਲ ਕਰਨ ਲਈ ਪਹਿਲਾਂ ਵੀ ਕਈ ਮੌਕੇ ਲਏ ਜਾ ਚੁੱਕੇ ਹਨ, ਪਰ ਗਵਾਹੀਆਂ ਪੂਰੀਆਂ ਨਹੀਂ ਹੋ ਸਕੀਆਂ। ਇਸ ਲਾਪਰਵਾਹੀ ’ਤੇ ਅਦਾਲਤ ਨੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਸੰਬੰਧਤ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.