Last Updated: November 27, 2026

Dainik Savera Times Logo

ਪਰਮੀਸ਼ ਵਰਮਾ ਦੇ ਮੈਨੇਜਰ ਨੂੰ ਵਿਦੇਸ਼ੀ ਨੰਬਰਾਂ ਤੋਂ 10 ਕਰੋੜ ਦੀ ਫਿਰੌਤੀ ਦੀ ਧਮਕੀ ਭਰੀਆਂ CALLs

26 February 2026 ਅੱਪਡੇਟ ਕੀਤਾ ਗਿਆ

ਪਰਮੀਸ਼ ਵਰਮਾ ਦੇ ਮੈਨੇਜਰ ਨੂੰ ਵਿਦੇਸ਼ੀ ਨੰਬਰਾਂ ਤੋਂ 10 ਕਰੋੜ ਦੀ ਫਿਰੌਤੀ ਦੀ ਧਮਕੀ ਭਰੀਆਂ CALLs

Ludhiana ਵਿੱਚ 10 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਇੱਕ ਹਾਈ-ਪ੍ਰੋਫਾਈਲ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ Parmish Verma ਦੇ ਕਾਰੋਬਾਰੀ ਮੈਨੇਜਰ ਨੂੰ ਕਥਿਤ ਤੌਰ ‘ਤੇ ਵਿਦੇਸ਼ੀ ਨੰਬਰਾਂ ਤੋਂ ਧਮਕੀਭਰੀਆਂ ਕਾਲਾਂ ਆ ਰਹੀਆਂ ਹਨ। ਕਾਲ ਕਰਨ ਵਾਲਿਆਂ ਨੇ ਆਪਣੇ ਆਪ ਨੂੰ Lawrence Bishnoi gang ਨਾਲ ਜੁੜਿਆ ਦੱਸਦਿਆਂ 10 ਕਰੋੜ ਰੁਪਏ ਦੀ ਮੰਗ ਕੀਤੀ ਹੈ।

ਸਰਾਭਾ ਨਗਰ ਥਾਣਾ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਭਾਈ ਰਣਧੀਰ ਸਿੰਘ ਨਗਰ (ਬੀਆਰਐਸ ਨਗਰ) ਦੇ ਵਸਨੀਕ ਹਰਵਿੰਦਰ ਸਿੰਘ ਉਰਫ਼ ਹਾਰਡੀ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਪਰਮੀਸ਼ ਵਰਮਾ ਦੇ ਸਾਰੇ ਕਾਰੋਬਾਰ ਦੀ ਦੇਖਭਾਲ ਕਰ ਰਿਹਾ ਹੈ।

READ ALSO : CM ਭਗਵੰਤ ਮਾਨ ਬੈਂਗਲੁਰੂ ਦੌਰੇ ‘ਤੇ, ਨਿੱਜੀ ਕੇਅਰ ਸੈਂਟਰ ਵਿੱਚ ਰਹਿਣਗੇ ਇਕ ਹਫਤਾ

ਹਾਰਡੀ ਦੇ ਮੁਤਾਬਕ, 14 ਫਰਵਰੀ 2026 ਤੋਂ ਉਸਨੂੰ ਵੱਖ-ਵੱਖ ਅੰਤਰਰਾਸ਼ਟਰੀ ਨੰਬਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ। ਕਾਲ ਕਰਨ ਵਾਲੇ ਨੇ ਆਪਣੀ ਪਛਾਣ “ਹੈਰੀ ਬਾਕਸਰ” ਵਜੋਂ ਕਰਵਾਈ ਅਤੇ ਦਾਅਵਾ ਕੀਤਾ ਕਿ ਉਹ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ। ਉਸਨੇ ਫੋਨ ‘ਤੇ ਧਮਕੀ ਭਰੀ ਭਾਸ਼ਾ ਵਰਤਦਿਆਂ ਕਿਹਾ ਕਿ ਜੇ ਪਰਮੀਸ਼ ਵਰਮਾ ਆਪਣੀ ਅਤੇ ਆਪਣੇ ਬੱਚਿਆਂ ਦੀ ਸੁਰੱਖਿਆ ਚਾਹੁੰਦਾ ਹੈ ਤਾਂ 10 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਜਾਵੇ।

ਪੀੜਤ ਦੇ ਅਨੁਸਾਰ, ਦੋਸ਼ੀ ਨੇ ਉਸਦੇ ਦੋ ਬੱਚਿਆਂ, ਪਤਨੀ, ਬਜ਼ੁਰਗ ਮਾਪਿਆਂ ਅਤੇ ਹੋਰ ਰਿਸ਼ਤੇਦਾਰਾਂ ਬਾਰੇ ਪੂਰੀ ਜਾਣਕਾਰੀ ਹੋਣ ਦਾ ਦਾਅਵਾ ਕੀਤਾ। ਉਸਨੇ ਧਮਕੀ ਦਿੱਤੀ ਕਿ ਪੈਸੇ ਨਾ ਮਿਲਣ ਦੀ ਸੂਰਤ ਵਿੱਚ ਪੂਰੇ ਪਰਿਵਾਰ ਨੂੰ ਨੁਕਸਾਨ ਪਹੁੰਚਾਇਆ ਜਾਵੇਗਾ।

ਧਮਕੀਆਂ ਤੋਂ ਬਾਅਦ ਹਰਵਿੰਦਰ ਸਿੰਘ ਨੇ ਸਰਾਭਾ ਨਗਰ ਪੁਲਿਸ ਸਟੇਸ਼ਨ ਵਿੱਚ ਆਪਣਾ ਬਿਆਨ ਦਰਜ ਕਰਵਾਇਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਭਾਰਤੀ ਦੰਡ ਸੰਹਿਤਾ ਦੀ ਧਾਰਾ 308(2) ਅਤੇ 351(3) ਤਹਿਤ ਮਾਮਲਾ ਦਰਜ ਕੀਤਾ ਹੈ।

ਪੁਲਿਸ ਵੱਲੋਂ ਵਿਦੇਸ਼ੀ ਨੰਬਰਾਂ ਦੀ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ। ਸੀਨੀਅਰ ਅਧਿਕਾਰੀਆਂ ਅਤੇ ਕੰਟਰੋਲ ਰੂਮ ਨੂੰ ਇਸ ਮਾਮਲੇ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਛਾਣ ਲਈ ਸਾਇਬਰ ਤਕਨੀਕੀ ਸਹਾਇਤਾ ਲਈ ਜਾ ਰਹੀ ਹੈ ਅਤੇ ਪੀੜਤ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ।

ਗੌਰਤਲਬ ਹੈ ਕਿ ਪੰਜਾਬੀ ਸੰਗੀਤ ਉਦਯੋਗ ਨਾਲ ਜੁੜੇ ਕਲਾਕਾਰਾਂ ਅਤੇ ਉਨ੍ਹਾਂ ਦੇ ਨਜ਼ਦੀਕੀ ਸਾਥੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਫਿਰੌਤੀ ਮੰਗਣ ਦੇ ਮਾਮਲੇ ਪਹਿਲਾਂ ਵੀ ਸਾਹਮਣੇ ਆ ਚੁੱਕੇ ਹਨ, ਜਿਸ ਕਾਰਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਿੰਤਾ ਵਧ ਰਹੀ ਹੈ।

AAP ਸਰਪੰਚ ਕਤਲ ਮਾਮਲੇ ‘ਚ ਦੋਸ਼ੀ ਦਾ Encounter, SSP Surendra Lamba ਨੇ ਦਿੱਤੀ ਜਾਣਕਾਰੀ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.