Site icon Dainik Savera Punjab

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਬੋਲੇ ਅਮਿਤ ਸ਼ਾਹ, ਕਿਹਾ- ‘ਦਿਨ-ਦਿਹਾੜੇ ਹੋਇਆ ਕਤਲ, ਪੰਜਾਬ ਸਰਕਾਰ ਤੋਂ ਲਿਆ ਜਾਵੇਗਾ ਜਵਾਬ !’

Parvinder Jhota Murder Case : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਪੰਜਾਬ ਵਿੱਚ ਪਰਵਿੰਦਰ ਝੋਟਾ ਦੇ ਕਤਲ ਅਤੇ ਸੰਗਰੂਰ ਵਿੱਚ ਗੁਲਜ਼ਾਰ ਦੀ ਖੁਦਕੁਸ਼ੀ ਦੇ ਮਾਮਲੇ ਸਬੰਧੀ ਪੰਜਾਬ ਸਰਕਾਰ ਤੋਂ ਸਪੱਸ਼ਟੀਕਰਨ ਮੰਗੇਗੀ।

ਸੋਸ਼ਲ ਮੀਡੀਆ (X) ‘ਤੇ ਇੱਕ ਪੋਸਟ ਵਿੱਚ, ਸ਼ਾਹ ਨੇ ਲਿਖਿਆ : ਪੰਜਾਬ ਅੱਜ ਨਸ਼ੇ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧਦੇ ਖ਼ਤਰੇ ਨਾਲ ਜੂਝ ਰਿਹਾ ਹੈ। ਭਗਵੰਤ ਮਾਨ ਸਰਕਾਰ ਦੇ ਸਾਹਮਣੇ ਸਭ ਤੋਂ ਵੱਡਾ ਸਵਾਲ ਹੈ ਕਿ ਆਖ਼ਰ ਪੰਜਾਬ ਦੀ ਜਨਤਾ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਨਿਭਾਏਗਾ?

पंजाब आज नशे, गैंगस्टरवाद व संगठित अपराध के बढ़ते खतरे से जूझ रहा है। भगवंत मान सरकार के सामने सबसे बड़ा सवाल है कि आखिर पंजाब की जनता की सुरक्षा की जिम्मेदारी कौन निभाएगा?

दिरबा में एक पिता का दबाव में जहर खा लेना और मानसा में नशे के खिलाफ आवाज उठाने वाले परविंदर सिंह झोटा की दिनदहाड़े हत्या ने पंजाब की कानून-व्यवस्था पर गंभीर सवाल खड़े कर दिए हैं। परविंदर के पिता ने AAP सरकार और उनके विधायक पर गंभीर आरोप लगाए हैं। गृह मंत्रालय भी इन दोनों घटनाओं पर पंजाब सरकार से जवाब माँगेगा।

पंजाब में नशे का कारोबार फल-फूल रहा है, संगठित अपराध का खतरा बढ़ रहा है और नशे के खिलाफ आवाज उठाने वालों की सुरक्षा पर सवाल खड़े हो रहे हैं।

भगवंत मान जी, पंजाब की जनता को प्रचार नहीं, जवाब, घोषणाएँ नहीं, परिणाम, नशे के नेटवर्क पर निर्णायक प्रहार और अपराधियों को मिलने वाले किसी भी राजनीतिक संरक्षण की निष्पक्ष जाँच चाहिए।

मैं आज पंजाब की जनता के सामने अपना संकल्प दोहराता हूँ कि पंजाब में हमारी सरकार बनने पर हम नशामुक्त, गैंगस्टरमुक्त और सुरक्षित पंजाब बनाने के लिए पूरी ताकत से काम करेंगे। हमारा लक्ष्य स्पष्ट है – नशे के कारोबार पर प्रहार, युवाओं के भविष्य की रक्षा, अपराधियों पर कठोर कार्रवाई और कानून का ऐसा राज, जिसमें कोई भी नागरिक भय के साये में जीने को मजबूर न हो।— Amit Shah (@AmitShah) October 16, 2026

ਦਿੜਬਾ ਵਿੱਚ ਇੱਕ ਪਿਤਾ ਦਾ ਦਬਾਅ ਵਿੱਚ ਜ਼ਹਿਰ ਖਾ ਲੈਣਾ ਅਤੇ ਮਾਨਸਾ ਵਿੱਚ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਦਿਨ-ਦਹਾੜੇ ਹੱਤਿਆ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪਰਵਿੰਦਰ ਦੇ ਪਿਤਾ ਨੇ ‘ਆਪ’ ਸਰਕਾਰ ਅਤੇ ਉਨ੍ਹਾਂ ਦੇ ਵਿਧਾਇਕ ‘ਤੇ ਗੰਭੀਰ ਦੋਸ਼ ਲਗਾਏ ਹਨ। ਗ੍ਰਹਿ ਮੰਤਰਾਲਾ ਵੀ ਇਨ੍ਹਾਂ ਦੋਵਾਂ ਘਟਨਾਵਾਂ ‘ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗੇਗਾ। ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਦਿਨੋਂ-ਦਿਨ ਵਧ ਰਿਹਾ ਹੈ, ਸੰਗਠਿਤ ਅਪਰਾਧ ਦਾ ਖ਼ਤਰਾ ਵਧ ਰਿਹਾ ਹੈ ਅਤੇ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।

ਭਗਵੰਤ ਮਾਨ ਜੀ, ਪੰਜਾਬ ਦੀ ਜਨਤਾ ਨੂੰ ਪ੍ਰਚਾਰ ਨਹੀਂ, ਜਵਾਬ, ਐਲਾਨ ਨਹੀਂ, ਨਤੀਜੇ, ਨਸ਼ੇ ਦੇ ਨੈੱਟਵਰਕ ‘ਤੇ ਨਿਰਣਾਇਕ ਪ੍ਰਹਾਰ ਅਤੇ ਅਪਰਾਧੀਆਂ ਨੂੰ ਮਿਲਣ ਵਾਲੀ ਕਿਸੇ ਵੀ ਰਾਜਨੀਤਿਕ ਸਰਪ੍ਰਸਤੀ ਦੀ ਨਿਰਪੱਖ ਜਾਂਚ ਚਾਹੀਦੀ ਹੈ। ਮੈਂ ਅੱਜ ਪੰਜਾਬ ਦੀ ਜਨਤਾ ਦੇ ਸਾਹਮਣੇ ਆਪਣਾ ਸੰਕਲਪ ਦੁਹਰਾਉਂਦਾ ਹਾਂ ਕਿ ਪੰਜਾਬ ਵਿੱਚ ਸਾਡੀ ਸਰਕਾਰ ਬਣਨ ‘ਤੇ ਅਸੀਂ ਨਸ਼ਾਮੁਕਤ, ਗੈਂਗਸਟਰਮੁਕਤ ਅਤੇ ਸੁਰੱਖਿਅਤ ਪੰਜਾਬ ਬਣਾਉਣ ਲਈ ਪੂਰੀ ਤਾਕਤ ਨਾਲ ਕੰਮ ਕਰਾਂਗੇ। ਸਾਡਾ ਟੀਚਾ ਸਪੱਸ਼ਟ ਹੈ – ਨਸ਼ੇ ਦੇ ਕਾਰੋਬਾਰ ‘ਤੇ ਪ੍ਰਹਾਰ, ਨੌਜਵਾਨਾਂ ਦੇ ਭਵਿੱਖ ਦੀ ਰੱਖਿਆ, ਅਪਰਾਧੀਆਂ ‘ਤੇ ਸਖ਼ਤ ਕਾਰਵਾਈ ਅਤੇ ਕਾਨੂੰਨ ਦਾ ਅਜਿਹਾ ਰਾਜ, ਜਿਸ ਵਿੱਚ ਕੋਈ ਵੀ ਨਾਗਰਿਕ ਡਰ ਦੇ ਸਾਏ ਵਿੱਚ ਜਿਊਣ ਲਈ ਮਜਬੂਰ ਨਾ ਹੋਵੇ।

Exit mobile version