ਮਾਨਸਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਮਾਨਸਾ ਜੇਲ੍ਹ ਵਿੱਚ ਜਬਰ-ਜ਼ਿਨਾਹ ਮਾਮਲੇ ਵਿੱਚ ਉਮਰਕੈਦ ਦੀ ਸਜ਼ਾ ਭੁਗਤ ਰਹੇ ਪਾਸਟਰ ਬਜਿੰਦਰ ਸਿੰਘ ਨੂੰ ਮੋਬਾਇਲ ਮੁਹੱਈਆ ਕਰਨ ਦੇ ਦੋਸ਼ ਵਿੱਚ ਜੇਲ੍ਹ ਦਾ ਹੌਲਦਾਰ ਨਿਰਪਾਲ ਸਿੰਘ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਾਂਚ ਦੌਰਾਨ ਮਾਨਸਾ ਜੇਲ੍ਹ ਵਿੱਚ ਤਲਾਸ਼ੀ ਕਰਨ ਤੋਂ ਬਾਅਦ ਪਾਸਟਰ ਬਜਿੰਦਰ ਸਿੰਘ ਕੋਲੋਂ ਇੱਕ ਮੋਬਾਇਲ ਫ਼ੋਨ ਅਤੇ 2,500 ਰੁਪਏ ਨਕਦੀ ਬਰਾਮਦ ਕੀਤੀ ਗਈ। ਪੁਲਿਸ ਨੇ ਇਸ ਘਟਨਾ ਨੂੰ ਗੰਭੀਰ ਮੰਨਦੇ ਹੋਏ ਹੌਲਦਾਰ ਨਿਰਪਾਲ ਸਿੰਘ ਨੂੰ ਮੂਲ ਦੋਸ਼ੀ ਵਜੋਂ ਪਛਾਣਿਆ।
READ ALSO : “T20 World Cup:: ਪਾਕਿਸਤਾਨ ਭਾਰਤ ਖ਼ਿਲਾਫ਼ ਮੈਚ ਨਹੀਂ ਖੇਡੇਗਾ, ਸ਼ਾਹਬਾਜ਼ ਸ਼ਰੀਫ ਨੇ ਫੈਸਲਾ ਦੁਹਰਾਇਆ “
ਇਸ ਮਾਮਲੇ ਵਿੱਚ ਪਹਿਲਾਂ ਹੀ ਪਾਸਟਰ ਬਜਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਤਫ਼ਤੀਸ਼ ਤੋਂ ਬਾਅਦ ਜੇਲ੍ਹ ਹੌਲਦਾਰ ਨਿਰਪਾਲ ਸਿੰਘ ਦੀ ਪਛਾਣ ਦੋਸ਼ੀ ਵਜੋਂ ਹੋਣ ਉੱਪਰੰਤ ਉਸ ਨੂੰ ਗ੍ਰਿਫ਼ਤਾਰ ਕਰਕੇ ਅੱਗੇ ਦੀ ਕਾਰਵਾਈ ਲਈ ਪੁਲਿਸ ਹਵਾਲਾ ਕੀਤਾ ਗਿਆ।
ਪੁਲਿਸ ਕਾਰਵਾਈ
ਮਾਨਸਾ ਪੁਲਿਸ ਨੇ ਕਿਹਾ ਹੈ ਕਿ ਜੇਲ੍ਹ ਵਿੱਚ ਅਜਿਹੀਆਂ ਘਟਨਾਵਾਂ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ ਅਤੇ ਅਜਿਹੇ ਕਿਸੇ ਵੀ ਦੋਸ਼ੀ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਤਰਨਾ ਦਲ ਵੱਲੋਂ 261 ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਵਿਰਸਾ ਸੰਭਾਲ ਨਗਰ ਕੀਰਤਨ
मेष: दिन शुभ रहेगा...