ਪਟਿਆਲਾ ਨਿਊਜ਼ : 2018 ਬੈਚ ਦੇ ਨੌਜਵਾਨ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਡਾ. ਪ੍ਰੀਤੀ ਯਾਦਵ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ ਹੈ, ਜਿਨ੍ਹਾਂ ਦੀ ਬਦਲੀ ਐਮ.ਡੀ. ਮਾਰਕਫੈਡ ਵਜੋਂ ਹੋਈ ਹੈ।
ਅਹੁਦਾ ਸੰਭਾਲਣ ਦੇ ਦੌਰਾਨ, ਵਰਜੀਤ ਵਾਲੀਆ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਇਹ ਰਹੇਗੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਅੱਗੇ ਵਧਾਇਆ ਜਾਵੇ ਅਤੇ ਪੰਜਾਬ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਸਿੱਧਾ ਲੋਕਾਂ ਤੱਕ ਪੁੱਜੇ।
READ ALSO : ਜਲੰਧਰ ਬੱਸ ਸਟੈਂਡ ਦੇ ਬਾਹਰ ਭਿਆਨਕ ਸੜਕ ਹਾਦਸਾ: PRTC ਬੱਸ ਨੇ ਕਾਰ ਨੂੰ ਮਾਰੀ ਟੱਕਰ
ਉਨ੍ਹਾਂ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਨਸ਼ਾ ਮੁਕਤ ਪੰਜਾਬ ਅਤੇ ਰੰਗਲਾ ਪੰਜਾਬ ਸਿਰਜਣ ਦੇ ਸੁਪਨੇ ਨੂੰ ਸਾਕਾਰ ਕਰਨ ਸਮੇਤ ਸਿਹਤ ਅਤੇ ਸਿੱਖਿਆ ਖੇਤਰਾਂ ਵਿੱਚ ਹੋਰ ਸੁਧਾਰ ਕਰਨ ਨੂੰ ਆਪਣੀ ਪ੍ਰਾਥਮਿਕਤਾ ਬਣਾਇਆ ਹੈ। ਇਨ੍ਹਾਂ ਦੇ ਨਾਲ ਹੀ ਲੋਕਾਂ ਨੂੰ ਸਰਕਾਰੀ ਸੇਵਾਵਾਂ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਪ੍ਰਦਾਨ ਕਰਵਾਉਣਾ ਵੀ ਉਨ੍ਹਾਂ ਦੀਆਂ ਯੋਜਨਾਵਾਂ ਵਿੱਚ ਸ਼ਾਮਿਲ ਹੈ।
ਜਿਕਰਯੋਗ ਹੈ ਕਿ ਵਰਜੀਤ ਵਾਲੀਆ ਆਈ.ਆਈ.ਟੀ. ਦਿੱਲੀ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਗ੍ਰੈਜੂਏਟ ਹਨ। ਇਸ ਤੋਂ ਪਹਿਲਾਂ ਉਹ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ, ਏ.ਡੀ.ਸੀ. ਸੰਗਰੂਰ ਅਤੇ ਐਸ.ਡੀ.ਐਮ. ਬਰਨਾਲਾ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਈਆਂ ਹਨ।
ਅਹੁਦਾ ਸੰਭਾਲਣ ਸਮੇਂ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਸੁਪਤਨੀ, ਆਈ.ਆਰ.ਐਸ. ਅਧਿਕਾਰੀ ਤਾਨੀਆ ਬੈਂਸ ਅਤੇ ਪੁੱਤਰ ਵਰਤਾਜ ਵਾਲੀਆ ਵੀ ਮੌਜੂਦ ਸਨ। ਵਰਜੀਤ ਵਾਲੀਆ ਨੇ ਡਿਪਟੀ ਕਮਿਸ਼ਨਰ ਵਜੋਂ ਨਵੇਂ ਅਹੁਦੇ ਦਾ ਸੰਭਾਲਣ ਮਗਰੋਂ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਅਤੇ ਮੰਦਰ ਮਾਤਾ ਸ੍ਰੀ ਕਾਲੀ ਦੇਵੀ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਨਵੇਂ ਡਿਪਟੀ ਕਮਿਸ਼ਨਰ ਦੇ ਸਵਾਗਤ ਲਈ ਪਟਿਆਲਾ ਦੇ ਐਸ.ਪੀ. ਵੈਭਵ ਚੌਧਰੀ, ਏ.ਡੀ.ਸੀ. ਦਮਨਜੀਤ ਸਿੰਘ ਮਾਨ, ਸਿਮਰਪ੍ਰੀਤ ਕੌਰ, ਡਾ. ਇਸਮਤ ਵਿਜੇ ਸਿੰਘ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਐਸ.ਡੀ.ਐਮ. ਹਰਜੋਤ ਕੌਰ ਮਾਵੀ, ਜ਼ਿਲ੍ਹਾ ਮਾਲ ਅਫ਼ਸਰ ਅੰਕਿਤਾ ਅਗਵਰਾਲ ਸਮੇਤ ਡੀ.ਸੀ. ਦਫ਼ਤਰ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ। ਡੀ.ਸੀ. ਦਫ਼ਤਰ ਪਹੁੰਚਣ ‘ਤੇ ਪਟਿਆਲਾ ਪੁਲਿਸ ਦੀ ਟੁਕੜੀ ਨੇ ‘ਗਾਰਡ ਆਫ ਆਨਰ’ ਪੇਸ਼ ਕਰਕੇ ਨਵੇਂ ਡਿਪਟੀ ਕਮਿਸ਼ਨਰ ਦਾ ਸਨਮਾਨਪੂਰਵਕ ਸਵਾਗਤ ਕੀਤਾ।
मेष: दिन शुभ रहेगा...