
ਪੰਜਾਬ ਡੈਕਸ: ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਕਾਰਵਾਈ ਕਰਦਿਆਂ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਪਟਿਆਲਾ ਪੁਲਿਸ ਨੇ ਕਤਲ ਜਬਰੀ ਵਸੂਲੀ ਅਤੇ ਟਾਰਗੇਟ ਕਿਲਿੰਗ ਵਿੱਚ ਸ਼ਾਮਲ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਨੌਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਕਈ ਗੈਰ ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਜਾਣਕਾਰੀ ਦਿੱਤੀ ਕਿ ਇਹ ਗਿਰੋਹ ਇੱਕ ਸੁਚੱਜੇ ਢੰਗ ਨਾਲ ਸੰਗਠਿਤ ਅਪਰਾਧਿਕ ਨੈੱਟਵਰਕ ਦਾ ਹਿੱਸਾ ਸੀ ਅਤੇ ਵੱਡੇ ਅਪਰਾਧ ਦੀ ਯੋਜਨਾ ਬਣਾਈ ਜਾ ਰਹੀ ਸੀ।
ਤਰਨਤਾਰਨ ਵਿੱਚ ਨਸ਼ਾ ਤਸਕਰੀ ਮਾਮਲਾ ASI ਅਤੇ ਸਰਪੰਚ ਰਿਸ਼ਵਤਖੋਰੀ ਵਿੱਚ ਫਸੇ
ਡੀਜੀਪੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਨੌਂ ਪਿਸਤੌਲ .32 ਬੋਰ ਅਤੇ ਇੱਕ ਪੀਐਕਸ5 ਪਿਸਤੌਲ .30 ਬੋਰ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਵਿੱਚ ਐਫਆਈਆਰ ਦਰਜ ਹੋ ਚੁੱਕੀ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਡੀਜੀਪੀ ਨੇ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਬਣਾਈ ਰੱਖਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ 31 ਦਸੰਬਰ ਨੂੰ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਵੀ ਵੱਡੀ ਸਫਲਤਾ ਮਿਲੀ। ਇੱਕੋ ਦਿਨ ਵਿੱਚ ਹਜ਼ਾਰ ਤੋਂ ਵੱਧ ਪੁਲਿਸ ਅਧਿਕਾਰੀਆਂ ਨੇ ਰਾਜ ਭਰ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ ਜਿਸ ਨਾਲ 46 ਲੋਕਾਂ ਨੂੰ ਨਸ਼ੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।
WATCH VIDEO: ਕਿੱਤੇ ਮੀਂਹ ਤੇ ਕਿੱਤੇ ਬਰਫ਼ਬਾਰੀ ਨਾਲ ਨਵੇਂ ਸਾਲ ਦੀ ਸ਼ੁਰੂਆਤ, ਪੁੰਛ ਤੇ ਮਨਾਲੀ ਦੀਆਂ ਤਸਵੀਰਾਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਲਗਾਤਾਰ 304ਵੇਂ ਦਿਨ ਵੀ ਜਾਰੀ ਰਹੀ। ਪੰਜਾਬ ਪੁਲਿਸ ਨੇ 319 ਥਾਵਾਂ ‘ਤੇ ਛਾਪੇਮਾਰੀ ਕੀਤੀ 82 ਐਫਆਈਆਰ ਦਰਜ ਕੀਤੀਆਂ ਅਤੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਹੁਣ ਤੱਕ 304 ਦਿਨਾਂ ਵਿੱਚ ਕੁੱਲ 42,480 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
ਛਾਪੇਮਾਰੀ ਦੌਰਾਨ ਪੁਲਿਸ ਨੇ 455 ਗ੍ਰਾਮ ਹੈਰੋਇਨ 25 ਕਿਲੋ ਭੁੱਕੀ 1,995 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ ਅਤੇ ਕੈਪਸੂਲਾਂ ਦੇ ਨਾਲ 54,440 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ। ਇਹ ਕਾਰਵਾਈ ਦਰਸਾਉਂਦੀ ਹੈ ਕਿ ਪੰਜਾਬ ਪੁਲਿਸ ਨਾ ਸਿਰਫ਼ ਸੰਗਠਿਤ ਅਪਰਾਧ ਬਲਕਿ ਨਸ਼ਿਆਂ ਦੇ ਖ਼ਿਲਾਫ਼ ਵੀ ਲਗਾਤਾਰ ਸਖ਼ਤ ਕਾਰਵਾਈ ਕਰ ਰਹੀ ਹੈ।
