Site icon Dainik Savera Punjab

PUNJAB : ਪਰਿਵਾਰ ‘ਤੇ ਟੁੱਟਿਆਂ ਦੁੱਖਾਂ ਦਾ ਪਹਾੜ ; ਪੱਟੀ ‘ਚ ਨਸ਼ੇ ਦੀ ਲਤ ਕਾਰਨ ਦੋ ਸਕੇ ਭਰਾਵਾਂ ਦੀ ਦਰਦਨਾਕ ਮੌਤ

Patti Brother Death : ਪੱਟੀ ਸ਼ਹਿਰ ਵਿੱਚ ਐਤਵਾਰ ਤੜਕਸਾਰ ਨਸ਼ੇ ਦੀ ਲਤ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨਾਲ ਜਿੱਥੇ ਇੱਕ ਹੱਸਦਾ-ਖੇਡਦਾ ਪਰਿਵਾਰ ਉੱਜੜ ਗਿਆ ਹੈ, ਉੱਥੇ ਹੀ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ (36) ਅਤੇ ਸੋਨਾ ਸਿੰਘ (28), ਪੁੱਤਰ ਜਗਜੀਰ ਸਿੰਘ, ਵਾਸੀ ਪੱਟੀ ਵਜੋਂ ਹੋਈ ਹੈ। ਦੋਵੇਂ ਸਕੇ ਭਰਾ ਸਨ ਅਤੇ ਨਸ਼ੇ ਦੀ ਲਤ ਨਾਲ ਜੂਝ ਰਹੇ ਸਨ।

ਤਿੰਨ ਬੱਚਿਆਂ ਦਾ ਪਿਤਾ ਸੀ ਵੱਡਾ ਭਰਾ

ਪ੍ਰਾਪਤ ਜਾਣਕਾਰੀ ਅਨੁਸਾਰ, ਪੱਟੀ ਦੇ ਤਾਰਾਂਵਾਲਾ ਸਕੂਲ (ਬਲਾਕ ਦਫ਼ਤਰ) ਦੇ ਅੰਦਰ ਬਣੇ ਇੱਕ ਕਮਰੇ ਵਿੱਚ ਇਹ ਪਰਿਵਾਰ ਪਿਛਲੇ ਕਰੀਬ ਚਾਰ ਸਾਲਾਂ ਤੋਂ ਰਹਿ ਰਿਹਾ ਸੀ। ਦੋਵੇਂ ਭਰਾ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦੇ ਸਨ। ਗੁਰਦੀਪ ਸਿੰਘ ਵਿਆਹਿਆ ਹੋਇਆ ਸੀ ਅਤੇ ਉਸ ਦੇ ਤਿੰਨ ਬੱਚੇ ਹਨ, ਜਦਕਿ ਉਸ ਦਾ ਛੋਟਾ ਭਰਾ ਸੋਨਾ ਸਿੰਘ ਅਜੇ ਕੁਆਰਾ ਸੀ।

ਦੋਵੇਂ ਭਰਾ ਨਸ਼ੇ ਦੇ ਆਦੀ ਸਨ

ਮ੍ਰਿਤਕਾਂ ਦੀ ਮਾਤਾ ਸੁਰਿੰਦਰ ਕੌਰ ਅਤੇ ਭੈਣ ਸਤਵਿੰਦਰ ਕੌਰ ਨੇ ਨਮ ਅੱਖਾਂ ਨਾਲ ਦੱਸਿਆ ਕਿ ਦੋਵੇਂ ਭਰਾ ਨਸ਼ੇ ਦੇ ਆਦੀ ਸਨ। ਉਨ੍ਹਾਂ ਅਨੁਸਾਰ ਸ਼ਨੀਵਾਰ ਰਾਤ ਨੂੰ ਦੋਵੇਂ ਭਰਾ ਨਸ਼ੇ ਦੀ ਹਾਲਤ ਵਿੱਚ ਆਪਣੇ ਕਮਰੇ ਵਿੱਚ ਸੌਂ ਗਏ ਸਨ, ਪਰ ਐਤਵਾਰ ਤੜਕਸਾਰ ਦੋਵਾਂ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇੱਕ ਭਰਾ ਚਿੱਟੇ ਨਸ਼ੇ ਦਾ ਸੇਵਨ ਕਰਦਾ ਸੀ, ਜਦਕਿ ਦੂਜਾ ਨਸ਼ੀਲੀਆਂ ਗੋਲੀਆਂ ਖਾਣ ਦਾ ਆਦੀ ਸੀ।

Exit mobile version