Pauri Garhwal Accident : ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਰਿਖਨੀਖਾਲ ਬਲਾਕ ਦੇ ਕਲਵਾਰੀ ਪਿੰਡ ਨੇੜੇ, ਇੱਕ ਈਕੋ ਵੈਨ ਬੇਕਾਬੂ ਹੋ ਕੇ ਇੱਕ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਮੁੱਢਲੀ ਜਾਣਕਾਰੀ ਅਨੁਸਾਰ, ਇਸ ਹਾਦਸੇ ਵਿੱਚ ਸੱਤ ਔਰਤਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੀਆਂ ਔਰਤਾਂ ਇੱਕੋ ਪਿੰਡ ਦੀਆਂ ਰਹਿਣ ਵਾਲੀਆਂ ਸਨ।
#WATCH | Pauri Garhwal, Uttarakhand | Seven people, including the driver, died and five others were injured after an Eeco vehicle lost control and fell into a deep gorge near Kalwadi in the Rikhnikhal block of Pauri district.
According to a preliminary police report, the women in the vehicle were associated with self-help groups (SHGs) and were returning after submitting application forms for the Didi-Bhuli scheme in Rikhnikhal. The injured have been shifted to a hospital for treatment.
(Source: Police)— ANI (@ANI) November 28, 2026
ਪੁਲਿਸ ਅਤੇ SDRF ਦੀਆਂ ਟੀਮਾਂ ਘਟਨਾ ਸਥਾਨ ਲਈ ਰਵਾਨਾ
ਘਟਨਾ ਬਾਰੇ ਸੂਚਨਾ ਮਿਲਣ ‘ਤੇ, ਪੁਲਿਸ ਪ੍ਰਸ਼ਾਸਨ ਅਤੇ SDRF ਦੀਆਂ ਟੀਮਾਂ ਤੁਰੰਤ ਮੌਕੇ ਲਈ ਰਵਾਨਾ ਹੋ ਗਈਆਂ। ਬਚਾਅ ਦਲ ਘਟਨਾ ਸਥਾਨ ‘ਤੇ ਪਹੁੰਚ ਚੁੱਕੇ ਹਨ ਅਤੇ ਰਾਹਤ ਤੇ ਬਚਾਅ ਕਾਰਜ ਚਲਾ ਰਹੇ ਹਨ। ਪਹਾੜੀ ਇਲਾਕਾ ਹੋਣ ਕਾਰਨ ਰਾਹਤ ਕਾਰਜਾਂ ਵਿੱਚ ਮੁਸ਼ਕਲਾਂ ਆ ਰਹੀਆਂ ਹਨ।
ਪ੍ਰਧਾਨ ਮੰਤਰੀ ਨੇ ਪ੍ਰਗਟਾਇਆ ਦੁੱਖ
ਉਤਰਾਖੰਡ ਦੇ ਪੌੜੀ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ਵਿੱਚ ਹੋਈਆਂ ਜਾਨੀ ਮੌਤਾਂ ਤੋਂ ਮੈਂ ਬਹੁਤ ਦੁਖੀ ਹਾਂ। ਮੈਂ ਉਨ੍ਹਾਂ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਵਿੱਚੋਂ 2-2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ, ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਹਰੇਕ ਨੂੰ 4 ਲੱਖ ਰੁਪਏ ਦੀ ਵਿੱਤੀ ਸਹਾਇਤਾ
ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਪੌੜੀ ਦੇ ਰਿਖਨੀਖਾਲ ਖੇਤਰ ਵਿੱਚ ਕਲਵਾੜੀ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਡੂੰਘੀ ਸੰਵੇਦਨਾ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
