skip to content

Last Updated: October 5, 2026

Dainik Savera Times Logo

CM ਮਾਨ ਦੇ ਬਠਿੰਡਾ ਦੌਰੇ ਤੋਂ ਪਹਿਲਾਂ ਵਾਪਰੀ ਵੱਡੀ ਵਾਰਦਾਤ ; BJP ਆਗੂ ਗਰਗ ਦੀ ਕਲੀਨਿਕ ’ਤੇ ਸੁੱਟਿਆ ਪੈਟਰੋਲ ਬੰਬ

3 months ਪਹਿਲਾ

CM ਮਾਨ ਦੇ ਬਠਿੰਡਾ ਦੌਰੇ ਤੋਂ ਪਹਿਲਾਂ ਵਾਪਰੀ ਵੱਡੀ ਵਾਰਦਾਤ ; BJP ਆਗੂ ਗਰਗ ਦੀ ਕਲੀਨਿਕ ’ਤੇ ਸੁੱਟਿਆ ਪੈਟਰੋਲ ਬੰਬ

Punjab Desk News : ਬਠਿੰਡਾ ਦੇ ਭਾਜਪਾ ਦੇ ਨੇਤਾ ਡਾਕਟਰ ਤਰਸੇਮ ਗਰਗ ਦੀ ਕਲੀਨਿਕ ਅੰਦਰ ਕਿਸੇ ਨੇ ਪੈਟਰੋਲ ਬੰਬ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਣ ‘ਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਮੌਕੇ ਦਾ ਮੁਆਇਨਾ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅਣਪਛਾਤੇ ਲੋਕਾਂ ਨੇ ਕਲੀਨਿਕ ਦੇ ਬਾਹਰ ਪੈਟਰੋਲ ਨਾਲ ਭਰੇ ਪੈਕੇਟ ਸੁੱਟ ਕੇ ਕਲੀਨਿਕ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਘਟਨਾ ਦਾ ਸਮੇਂ ਸਿਰ ਪਤਾ ਲੱਗਣ ਕਾਰਨ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।

ਦੱਸਿਆ ਜਾ ਰਿਹਾ ਕਿ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੇਟ ਦੇ ਬਾਹਰ ਖੜੇ ਹੋ ਕੇ ਬੋਤਲ ਨੂੰ ਅੱਗ ਲਾਈ ਅਤੇ ਕਲੀਨਿਕ ’ਤੇ ਸੁੱਟਿਆ, ਜਦਕਿ ਦੂਜਾ ਵਿਅਕਤੀ ਇਸਦੀ ਵੀਡੀਓ ਬਣਾ ਰਿਹਾ ਸੀ। ਇਸ ਮਾਮਲੇ ਮਗਰੋਂ ਹਫੜਾ ਤਫੜੀ ਮਚ ਗਈ ਅਤੇ ਕਲੀਨਿਕ ਦੇ ਅੰਦਰ ਮੌਜੂਦ ਵਿਅਕਤੀ ਨੇ ਰੌਲਾ ਪਾਇਆ ਤੇ ਉਸ ਤੋਂ ਬਾਅਦ ਲੋਕ ਇਕੱਠੇ ਹੋ ਗਏ। ਫਿਲਹਾਲ ਇਸ ਵਾਰਦਾਤ ’ਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।

ਦੂਜੇ ਪਾਸੇ ਇਸ ਮਾਮਲੇ ’ਤੇ ਡਾ. ਤਰਸੇਮ ਗਰਗ ਨੇ ਇਸ ਘਟਨਾ ‘ਤੇ ਚਿੰਤਾ ਪ੍ਰਗਟ ਕੀਤੀ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਪੁਲਿਸ ਨੇ ਨੇੜਲੇ ਸੀਸੀਟੀਵੀ ਕੈਮਰਿਆਂ ਤੋਂ ਫੁਟੇਜ ਜ਼ਬਤ ਕਰ ਲਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ, ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਤੇਜ਼ ਕਰ ਦਿੱਤੀ ਹੈ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.