Phagwara News : ਫਗਵਾੜਾ ਦੇ ਨਜ਼ਦੀਕੀ ਪੈਂਦੇ ਪਿੰਡ ਮੰਡਾਲੀ ਦੇ ਵਿੱਚ ਇੱਕ ਬੇਹੱਦ ਹੀ ਹੈਰਾਨ ਕਰ ਦੇਣ ਵਾਲੇ ਘਟਨਾ ਸਾਹਮਣੇ ਆਈ ਹੈ, ਜਿੱਥੇ ਕਿ ਪਿੰਡ ਵਿੱਚ ਖੇਤੀਬਾੜੀ ਦਾ ਕੰਮ ਕਰਨ ਲਈ ਰੱਖੇ ਇੱਕ ਪ੍ਰਵਾਸੀ ਮਜ਼ਦੂਰ ਦੇ ਵੱਲੋਂ ਗਾਲੀ ਗਲੌਚ ਅਤੇ ਗੁੰਡਾਗਰਦੀ ਕਰਨ ਤੋਂ ਬਾਅਦ ਆਪਣੇ ਮਾਲਿਕ ਨਾਲ ਹੱਥੋਪਾਈ ਕੀਤੀ ਇਸ ਘਟਨਾ ਦੌਰਾਨ ਮਾਲਿਕ ਜਖਮੀ ਹੋ ਗਿਆ ਅਤੇ ਜਿਸ ਦੀ ਬਾਅਦ ਵਿੱਚ ਮੌਤ ਹੋ ਗਈ।
Bihar : ਸਿੱਖਿਆ, ਸਿਹਤ, ਖੇਤੀਬਾੜੀ ਸਮੇਤ ਸਾਰੇ ਵਿਭਾਗ ਹੁਣ ਜੁਣਨਗੇ AI ਨਾਲ ! ਜਨਤਾ ਨੂੰ ਹੋਣਗੇ ਮਹੱਤਵਪੂਰਨ ਲਾਭ
ਮ੍ਰਿਤਕ ਦੀ ਪਤਨੀ ਪਲਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਘਰ ਵਿੱਚ ਰਹਿ ਰਹੇ ਪ੍ਰਵਾਸੀ ਮਜ਼ਦੂਰ ਨੇ ਪਹਿਲਾਂ ਗਾਲੀ ਗਲੋਚ ਕੀਤੀ ਅਤੇ ਜਦੋਂ ਉਸਦੇ ਪਤੀ ਨੇ ਉਸਨੂੰ ਰੋਕਿਆ ਤਾਂ ਮਜ਼ਦੂਰ ਨੇ ਗੁੱਸੇ ਦੇ ਵਿੱਚ ਆ ਕੇ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਿਸੇ ਚੀਜ਼ ਨਾਲ ਪਤੀ ‘ਤੇ ਵਾਰ ਕਰ ਦਿੱਤਾ। ਇਸ ਤੋਂ ਬਾਅਦ ਦਵਿੰਦਰ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ।
Ebo Noah Prophet : ਭਵਿੱਖਬਾਣੀ ਨਾਲ ਦਹਿਸ਼ਤ ਮਚਾਉਣ ਵਾਲੇ ‘ਪੈਗੰਬਰ’ ਕੌਣ ਹਨ ; ਕੀ ਸਚਮੁੱਚ ਡੁੱਬ ਜਾਵੇਗੀ ਦੁਨੀਆ !
ਸਿਵਲ ਹਸਪਤਾਲ ਵਿੱਚ ਐਮਰਜੈਂਸੀ ਡਿਊਟੀ ’ਤੇ ਤਾਇਨਾਤ ਡਾਕਟਰ ਨੇ ਦੱਸਿਆ ਕਿ ਦਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਤੇ ਵਾਸੀ ਪਿੰਡ ਮੰਡਾਲੀ ਨੂੰ ਹਸਪਤਾਲ ਲਿਆਂਦਾ ਗਿਆ ਸੀ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਹਨਾਂ ਦੀ ਮੌਤ ਤੋਂ ਚੁੱਕੀ ਸੀ ਅਤੇ ਡਾਕਟਰਾਂ ਦੇ ਮੁਤਾਬਿਕ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ। ਇਸਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਿਸ ਦੇ ਵੱਲੋਂ ਸਾਰੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।


