Site icon Dainik Savera Punjab

ਪੰਜਾਬ ਨੂੰ ਸਿੱਖਿਆ ਮਾਡਲ ਬਣਾਉਣ ਦਾ ਦਾਅਵਾ ਕਰਨ ਵਾਲੀ ਸਰਕਾਰ ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਕਰਨ ਵਿੱਚ ਅਸਫਲ, ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਵਿੱਚ ਨਕਲ ਤੇ ਗੜਬੜ੍ਹੀ ਬੇਹੱਦ ਚਿੰਤਾਜਨਕ : ABVP

The government, which claims to make Punjab an education model, has failed to protect the future of the youth, cheating and irregularities in Pharmacy Officer Recruitment Exam are extremely worrying: ABVP

The government, which claims to make Punjab an education model, has failed to protect the future of the youth, cheating and irregularities in Pharmacy Officer Recruitment Exam are extremely worrying: ABVP

ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਪੰਜਾਬ, ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਵਿੱਚ ਸਾਹਮਣੇ ਆਈ ਸੰਗਠਿਤ ਨਕਲ ਅਤੇ ਪ੍ਰੀਖਿਆ ਸੰਬੰਧੀ ਗੰਭੀਰ ਬੇਨਿਯਮੀਆਂ ਦੀ ਕੜੀ ਨਿੰਦਾ ਕਰਦੀ ਹੈ। ਪੰਜਾਬ ਨੂੰ ਦੇਸ਼ ਦਾ ਸਰਵੋਤਮ ਸਿੱਖਿਆ ਮਾਡਲ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਅੱਜ ਨੌਜਵਾਨਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਪ੍ਰੀਖਿਆ ਪ੍ਰਣਾਲੀ ਦੇਣ ਵਿੱਚ ਅਸਫਲ ਸਾਬਤ ਹੋਈ ਹੈ। ਜੇਕਰ ਭਰਤੀ ਪ੍ਰੀਖਿਆਵਾਂ ਵਿੱਚ ਸੰਗਠਿਤ ਢੰਗ ਨਾਲ ਨਕਲ ਤੇ ਗੜਬੜ੍ਹੀ ਸੰਭਵ ਹੋ ਰਹੀ ਹੈ ਤਾਂ ਇਹ ਕੇਵਲ ਕੁਝ ਵਿਅਕਤੀਆਂ ਦਾ ਅਪਰਾਧ ਨਹੀਂ, ਸਗੋਂ ਸਰਕਾਰ ਦੀ ਪ੍ਰਸ਼ਾਸਨਿਕ ਅਸਫਲਤਾ ਅਤੇ ਉਸ ਦੀ ਜਵਾਬਦੇਹੀ ‘ਤੇ ਗੰਭੀਰ ਪ੍ਰਸ਼ਨਚਿੰਨ੍ਹ ਹੈ। ਸੂਬੇ ਦੇ ਨੌਜਵਾਨ ਸਾਲਾਂ ਤੱਕ ਕਠਿਨ ਮਿਹਨਤ ਕਰਕੇ ਸਰਕਾਰੀ ਨੌਕਰੀਆਂ ਦੀ ਤਿਆਰੀ ਕਰਦੇ ਹਨ, ਪਰ ਵਾਰ-ਵਾਰ ਭਰਤੀ ਅਤੇ ਪ੍ਰੀਖਿਆ ਪ੍ਰਕਿਰਿਆਵਾਂ ‘ਤੇ ਉੱਠ ਰਹੇ ਸਵਾਲ ਉਸ ਦੇ ਵਿਸ਼ਵਾਸ ਨੂੰ ਕਮਜ਼ੋਰ ਕਰ ਰਹੇ ਹਨ। ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪ੍ਰੀਖਿਆ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੀਤੇ ਗਏ ਪ੍ਰਬੰਧ ਕਿਵੇਂ ਨਾਕਾਮ ਰਹੇ ਅਤੇ ਇਸ ਦੀ ਜ਼ਿੰਮੇਵਾਰੀ ਕਿਸ ਦੀ ਹੈ।

ਇਹ ਬਹੁਤ ਹੀ ਚਿੰਤਾਜਨਕ ਹੈ ਕਿ ਆਧੁਨਿਕ ਇਲੈਕਟ੍ਰਾਨਿਕ ਉਪਕਰਣਾਂ ਰਾਹੀਂ ਪ੍ਰੀਖਿਆ ਦੀ ਪਵਿੱਤਰਤਾ ਨੂੰ ਭੰਗ ਕਰਨ ਦਾ ਯਤਨ ਕੀਤਾ ਗਿਆ। ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਵਿੱਚ ਵੱਖ-ਵੱਖ ਪ੍ਰੀਖਿਆਵਾਂ ਅਤੇ ਭਰਤੀ ਪ੍ਰਕਿਰਿਆਵਾਂ ਨੂੰ ਲੈ ਕੇ ਉੱਠੇ ਵਿਵਾਦਾਂ ਨੇ ਨੌਜਵਾਨਾਂ ਦੇ ਵਿਸ਼ਵਾਸ ਨੂੰ ਪਹਿਲਾਂ ਹੀ ਠੇਸ ਪਹੁੰਚਾਈ ਹੈ। ਅਜਿਹੇ ਵਿੱਚ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਵਿੱਚ ਸਾਹਮਣੇ ਆਇਆ ਇਹ ਮਾਮਲਾ ਲੱਖਾਂ ਮਿਹਨਤੀ ਅਤੇ ਇਮਾਨਦਾਰ ਅਭਿਆਰਥੀਆਂ ਨਾਲ ਸਰਾਸਰ ਬੇਇਨਸਾਫ਼ੀ ਹੈ। ਜੇਕਰ ਭਰਤੀ ਪ੍ਰਕਿਰਿਆਵਾਂ ਦੀ ਭਰੋਸੇਯੋਗਤਾ ‘ਤੇ ਲਗਾਤਾਰ ਸਵਾਲ ਉੱਠਦੇ ਰਹਿਣਗੇ, ਤਾਂ ਇਸ ਦਾ ਸਿੱਧਾ ਅਸਰ ਸੂਬੇ ਦੀ ਸਿੱਖਿਆ ਅਤੇ ਰੋਜ਼ਗਾਰ ਪ੍ਰਣਾਲੀ ‘ਤੇ ਪਵੇਗਾ।

ਅੱਜ ਇਨ੍ਹਾਂ 3 ਰਾਸ਼ੀਆਂ ‘ਤੇ ਰਹੇਗੀ ਕਿਸਮਤ ਦੀ ਮਿਹਰ! ਕਰੀਅਰ, ਧਨ ਅਤੇ ਮਾਣ-ਸਨਮਾਨ ਵਿੱਚ ਮਿਲ ਸਕਦੀ ਹੈ ਵੱਡੀ ਸਫਲਤਾ

ਏਬੀਵੀਪੀ ਮੰਗ ਕਰਦੀ ਹੈ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ, ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਤੇ ਉਨ੍ਹਾਂ ਦੇ ਸਹਿਯੋਗੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ, ਜੇਕਰ ਜਾਂਚ ਵਿੱਚ ਪ੍ਰੀਖਿਆ ਦੀ ਨਿਰਪੱਖਤਾ ਪ੍ਰਭਾਵਿਤ ਹੋਣ ਦੀ ਪੁਸ਼ਟੀ ਹੁੰਦੀ ਹੈ, ਤਾਂ ਅਭਿਆਰਥੀਆਂ ਦੇ ਹਿੱਤਾਂ ਨੂੰ ਪਹਿਲ ਦੇ ਆਧਾਰ ਤੇ ਰੱਖਦਿਆਂ ਲੋੜੀਂਦੇ ਫ਼ੈਸਲੇ ਲਏ ਜਾਣ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਨੂੰ ਰੋਕਣ ਲਈ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਸੁਰੱਖਿਅਤ ਅਤੇ ਤਕਨੀਕੀ ਤੌਰ ‘ਤੇ ਮਜ਼ਬੂਤ ਬਣਾਇਆ ਜਾਵੇ।

ਏਬੀਵੀਪੀ ਪੰਜਾਬ ਸੂਬਾ ਸਕੱਤਰ ਜਸਕਰਨ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਸਰਕਾਰ ਤੋਂ ਕੇਵਲ ਭਰੋਸੇ ਨਹੀਂ, ਸਗੋਂ ਠੋਸ ਕਾਰਵਾਈ ਦੀ ਉਮੀਦ ਰੱਖਦਾ ਹੈ। ਨੌਜਵਾਨਾਂ ਦੇ ਭਵਿੱਖ ਨਾਲ ਕਿਸੇ ਵੀ ਸਥਿਤੀ ਵਿੱਚ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮਿਹਨਤੀ ਅਤੇ ਇਮਾਨਦਾਰ ਅਭਿਆਰਥੀਆਂ ਦੇ ਅਧਿਕਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਸਰਕਾਰ ਨੂੰ ਇਸ ਪੂਰੇ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਉਣੀ ਹੋਵੇਗੀ ਅਤੇ ਭਰਤੀ ਪ੍ਰੀਖਿਆਵਾਂ ਦੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਨੂੰ ਬਹਾਲ ਕਰਨਾ ਹੋਵੇਗਾ। ਜੇਕਰ ਸਰਕਾਰ ਸਮੇਂ ਸਿਰ ਇਸ ਮਾਮਲੇ ਵਿੱਚ ਪ੍ਰਭਾਵਸ਼ਾਲੀ ਅਤੇ ਨਿਰਪੱਖ ਕਦਮ ਚੁੱਕਣ ਵਿੱਚ ਅਸਫਲ ਰਹਿੰਦੀ ਹੈ, ਤਾਂ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਪੰਜਾਬ ਨੌਜਵਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਵਿੱਚ ਵਿਆਪਕ ਵਿਦਿਆਰਥੀ ਅੰਦੋਲਨ ਅਤੇ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਵੇਗੀ।

ਜੰਤਰ-ਮੰਤਰ ਪ੍ਰਦਰਸ਼ਨ :”ਸਾਨੂੰ ਬਿਹਤਰ ਭਵਿੱਖ ਚਾਹੀਦਾ’,13 ਸਾਲਾ ਵਿਦਿਆਰਥਣ ਦੀ ਅਪੀਲ ਬਣੀ ਚਰਚਾ ਦਾ ਕੇਂਦਰ”

Exit mobile version