Site icon Dainik Savera Punjab

‘ਜਿੱਥੇ ਅਕਾਲੀ ਮਿਲਣ ਉਨ੍ਹਾਂ ਦੇ ਨਾਮਜਦਗੀ ਪੱਤਰ ਪਾੜ੍ਹ ਦਿਓ’, ਪਟਿਆਲਾ ਪੁਲਿਸ ਦੀ ਕਾਨਫਰੰਸ ਕਾਲ ਦੀ Audio Viral

Punjab News : ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਇੱਕ ਵਾਰ ਫੇਰ ਤੋਂ ਸੂਬੇ ’ਚ ਸਿਆਸੀ ਮਾਹੌਲ ਭਖਿਆ ਹੋਇਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਪੁਲਿਸ ’ਤੇ ਸਵਾਲ ਚੁੱਕੇ ਗਏ ਹਨ। ਦੱਸ ਦਈਏ ਕਿ ਪਟਿਆਲਾ ਐਸਐਸਪੀ ਦੀ ਕਾਨਫਰੰਸ ਕਾਲ ਦੀ ਕਥਿਤ ਆਡੀਓ ਵਾਇਰਲ ਹੋ ਰਹੀ ਹੈ। ਜਿਸ ’ਚ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪਾੜਨ ਦੀ ਆਖੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਥਿਤ ਆਡੀਓ ਜਾਰੀ ਕਰਕੇ ਪੰਜਾਬ ਪੁਲਿਸ ’ਤੇ ਸਵਾਲ ਚੁੱਕੇ ਹਨ।

ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ’ਤੇ ਪੋਸਟ ਤੇ ਕਥਿਤ ਆਡੀਓ ਸਾਂਝੀ ਕਰ ਗੱਲਬਾਤ ਦਾ ਪੂਰਾ ਜ਼ਿਕਰ ਕੀਤਾ ਹੈ। ਆਡੀਓ ਕਾਲ ’ਚ ਸਾਫ ਸੁਣਨ ਨੂੰ ਮਿਲ ਰਿਹਾ ਹੈ ਕਿ ਜਿੱਥੇ ਵੀ ਅਕਾਲੀ ਮਿਲਣ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਨੂੰ ਪਾੜ ਦਿੱਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਲੋਕਤੰਤਰ ਦਾ ਘਾਣ ਕਰਕੇ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੁੱਟਣ ਦੀ ਤਿਆਰੀ ਸਬੰਧੀ ਪਟਿਆਲਾ ਪੁਲਿਸ ਦੀ ਕੱਲ੍ਹ ਰਾਤ ਦੀ ਹੋਈ ਮੋਸਟ ਸੈਂਸੀਟਿਵ ਕਾਨਫਰੰਸ ਕਾਲ ਦੀ ਸਾਰੀ ਰਿਕਾਰਡਿੰਗ ਸਾਹਮਣੇ ਆਈ ਹੈ।

ਪਹਿਲਾਂ 12 ਤੋਂ ਵੱਧ ਵਾਹਨਾਂ ਤੇ ਫਿਰ ਸਕੂਲ ਬੱਸ ਨੂੰ ਮਾਰੀ ਟੱਕਰ ; ਚੰਡੀਗੜ੍ਹ ‘ਚ ਇੱਕ ਸ਼ਰਾਬੀ ASI ਨੇ ਸੜਕ ‘ਤੇ ਮਚਾਈ ਤਬਾਹੀ

ਕਾਬਿਲੇਗੌਰ ਹੈ ਕਿ ਪੰਜਾਬ ਅੰਦਰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਦਾ ਅੱਜ ਆਖਰੀ ਦਿਨ ਹੈ। ਉਮੀਦਵਾਰ ਸ਼ਾਮ ਤਿੰਨ ਵਜੇ ਤਕ ਨਾਮਜ਼ਦਗੀ ਦਾਖਲ ਕਰ ਸਕਦੇ ਹਨ। 5 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਉੱਥੇ ਹੀ 6 ਦਸੰਬਰ ਨੂੰ ਚੋਣ ਨਾ ਲੜਨ ਵਾਲੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ।

ਕ੍ਰੇਟਾ ਕਾਰ ਸਵਾਰ 3 ਬਦਮਾਸ਼ਾਂ ਨੇ ਨੌਜਵਾਨ ਦਾ 4 ਗੋਲੀਆਂ ਮਾਰ ਕੇ ਕੀਤਾ ਬੇਰਹਿਮੀ ਨਾਲ ਕਤਲ, ਦੋਸ਼ੀ ਫਰਾਰ, ਮਾਮਲਾ ਦਰਜ

Exit mobile version