ਨਵੀਂ ਦਿਲੀ: ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਜਨਤਾ ਪਾਰਟੀ ਨੇ ‘ਮਿਸ਼ਨ ਬੰਗਾਲ’ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। ਇਸੇ ਸੰਦਰਭ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਪੱਛਮੀ ਬੰਗਾਲ ਦੇ ਦੌਰੇ ’ਤੇ ਪਹੁੰਚ ਰਹੇ ਹਨ।
ਪ੍ਰਧਾਨ ਮੰਤਰੀ ਸਵੇਰੇ ਕਰੀਬ 11:15 ਵਜੇ ਨਾਦੀਆ ਜ਼ਿਲ੍ਹੇ ਦੇ ਰਾਣਾਘਾਟ ਵਿੱਚ ਇੱਕ ਵੱਡੀ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਮੌਕੇ ’ਤੇ ਉਹ ਸੂਬੇ ਨੂੰ ਤਕਰੀਬਨ 3,200 ਕਰੋੜ ਰੁਪਏ ਦੇ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦੀ ਸੌਗਾਤ ਦੇਣਗੇ ਜਿਨ੍ਹਾਂ ਦਾ ਨੀਂਹ ਪੱਥਰ ਅਤੇ ਉਦਘਾਟਨ ਉਨ੍ਹਾਂ ਦੇ ਹੱਥੋਂ ਕੀਤਾ ਜਾਵੇਗਾ।
IAS ਅਹੁਦਿਆਂ ਦੀ ਚੋਣ ’ਤੇ ਹਾਈ ਕੋਰਟ ਦਾ ਨਵਾਂ ਹੁਕਮ: ਪੰਜਾਬ ਸਰਕਾਰ ਦੀ ਸਿਫ਼ਾਰਸ਼ੀ ਨਾਂ ਬੰਦ!
ਇਹ ਦੌਰਾ ਰਾਜਨੀਤਿਕ ਪੱਖੋਂ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿਉਂਕਿ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਕੇਂਦਰੀ ਫੰਡ ਅਤੇ ਐਸਆਈਆਰ ਦੇ ਮੁੱਦੇ ’ਤੇ ਲਗਾਤਾਰ ਕੇਂਦਰ ਸਰਕਾਰ ’ਤੇ ਹਮਲਾਵਰ ਰਹੀ ਹੈ। ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਆਪਣੀ ਰੈਲੀ ਦੇ ਮੰਚ ਤੋਂ ਮਮਤਾ ਸਰਕਾਰ ਦੇ ਦੋਸ਼ਾਂ ਦਾ ਜਵਾਬ ਦੇ ਸਕਦੇ ਹਨ ਅਤੇ ਚੋਣਾਂ ਲਈ ਰਣਨੀਤਿਕ ਸੰਕੇਤ ਵੀ ਦੇ ਸਕਦੇ ਹਨ।
ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਐਨਐਚ 34 ਦੇ ਬਾਰਾਜਾਗੁਲੀ ਤੋਂ ਕ੍ਰਿਸ਼ਨਾਨਗਰ ਤੱਕ ਦੇ 66.7 ਕਿਲੋਮੀਟਰ ਲੰਬੇ ਚਾਰ ਲੇਨ ਹਾਈਵੇ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਬਾਰਾਸਾਤ ਤੋਂ ਬਾਰਾਜਾਗੁਲੀ ਤੱਕ ਦੇ 17.6 ਕਿਲੋਮੀਟਰ ਲੰਬੇ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ। ਇਹ ਪ੍ਰੋਜੈਕਟ ਪੂਰੇ ਹੋਣ ਨਾਲ ਕੋਲਕਾਤਾ ਅਤੇ ਸਿਲੀਗੁੜੀ ਵਿਚਾਲੇ ਯਾਤਰਾ ਆਸਾਨ ਹੋਵੇਗੀ ਅਤੇ ਲਗਭਗ ਦੋ ਘੰਟੇ ਦਾ ਸਮਾਂ ਬਚੇਗਾ। ਇਸ ਨਾਲ ਈਂਧਨ ਦੀ ਖਪਤ ਘੱਟ ਹੋਵੇਗੀ ਅਤੇ ਇਲਾਕੇ ਵਿੱਚ ਸੈਰ ਸਪਾਟੇ ਅਤੇ ਵਪਾਰ ਨੂੰ ਵੀ ਵਾਧਾ ਮਿਲੇਗਾ।
‘VB-G RAM G’ ’ਚ ਤਬਦੀਲੀ ’ਤੇ ਪੰਜਾਬ ਸਰਕਾਰ ਦਾ ਵਿਰੋਧ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਜਨਵਰੀ ਵਿੱਚ
ਪੱਛਮੀ ਬੰਗਾਲ ਤੋਂ ਬਾਅਦ ਪ੍ਰਧਾਨ ਮੰਤਰੀ ਅਸਾਮ ਦਾ ਦੌਰਾ ਕਰਨਗੇ ਜਿੱਥੇ ਉਹ ਤਕਰੀਬਨ 15,600 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ। ਗੁਵਾਹਾਟੀ ਵਿੱਚ ਲੋਕਪ੍ਰਿਯ ਗੋਪੀਨਾਥ ਬਾਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨ ਕੀਤਾ ਜਾਵੇਗਾ। ਇਹ ਟਰਮੀਨਲ ‘ਬਾਂਸ ਦੇ ਬਾਗ’ ਦੀ ਥੀਮ ’ਤੇ ਤਿਆਰ ਕੀਤਾ ਗਿਆ ਹੈ ਜੋ ਅਸਾਮ ਦੀ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਹੈ ਅਤੇ ਸਾਲਾਨਾ 1.3 ਕਰੋੜ ਯਾਤਰੀਆਂ ਨੂੰ ਸੰਭਾਲਣ ਦੀ ਸਮਰੱਥਾ ਰੱਖਦਾ ਹੈ।
ਇਸ ਤੋਂ ਇਲਾਵਾ ਡਿਬਰੂਗੜ੍ਹ ਦੇ ਨਾਮਰੂਪ ਵਿੱਚ 10,600 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਮੋਨੀਆ ਯੂਰੀਆ ਫਰਟੀਲਾਈਜ਼ਰ ਪਲਾਂਟ ਦਾ ਭੂਮੀ ਪੂਜਨ ਵੀ ਪ੍ਰਧਾਨ ਮੰਤਰੀ ਵੱਲੋਂ ਕੀਤਾ ਜਾਵੇਗਾ।
