ਜਲੰਧਰ, ਪੰਜਾਬ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਰੂ ਰਵਿਦਾਸ ਜਯੰਤੀ ਦੇ ਸ਼ੁਭ ਮੌਕੇ ‘ਤੇ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਉਹ ਜਲੰਧਰ ਸਥਿਤ ਰਵਿਦਾਸੀਆ ਭਾਈਚਾਰੇ ਦੇ ਪ੍ਰਮੁੱਖ ਅਸਥਾਨ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ ਅਤੇ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਦੋ ਅਹਿਮ ਪ੍ਰੋਜੈਕਟਾਂ ਦਾ ਐਲਾਨ ਤੇ ਉਦਘਾਟਨ ਕਰਨਗੇ।
ਪ੍ਰਧਾਨ ਮੰਤਰੀ ਦੁਪਹਿਰ 3:45 ਵਜੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ‘ਤੇ ਉਤਰਨਗੇ, ਜਿੱਥੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਉਨ੍ਹਾਂ ਦਾ ਸਵਾਗਤ ਕਰੇਗੀ। ਹਵਾਈ ਅੱਡੇ ਤੋਂ ਉਹ ਸਿੱਧਾ ਡੇਰਾ ਸੱਚਖੰਡ ਬੱਲਾਂ ਪਹੁੰਚਣਗੇ। ਉਹ ਉੱਥੇ ਲਗਭਗ 40 ਮਿੰਟ ਰੁਕਣਗੇ, ਜਿਸ ਦੌਰਾਨ ਉਹ ਸੰਗਤ ਵਿੱਚ ਬੈਠ ਕੇ ਲੰਗਰ ਛਕਣਗੇ ਅਤੇ ਸ਼ਰਧਾਲੂਆਂ ਨਾਲ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਡੇਰਾ ਮੁਖੀ ਸੰਤ ਨਿਰੰਜਨ ਦਾਸ ਮਹਾਰਾਜ ਨਾਲ 10 ਮਿੰਟ ਲਈ ਬੰਦ ਕਮਰੇ ਵਿੱਚ ਵਿਸ਼ੇਸ਼ ਮੁਲਾਕਾਤ ਕਰਨਗੇ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਸੰਤ ਨਿਰੰਜਨ ਦਾਸ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ।
Budget 2026-27 : ਜਾਣੋ ਕਿਸ ਸਮੇਂ ਪੇਸ਼ ਕੀਤਾ ਜਾਵੇਗਾ ਕੇਂਦਰੀ ਬਜਟ…; ਕਿਥੇ ਤੇ ਕਿਵੇਂ ਦੇਖ ਸਕਦੇ ਹਾਂ LIVE ਭਾਸ਼ਣ
ਪ੍ਰਧਾਨ ਮੰਤਰੀ ਆਪਣੇ ਇਸ ਦੌਰੇ ਦੌਰਾਨ ਪੰਜਾਬੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰਨਗੇ। ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲ ਕੇ ਹੁਣ ‘ਸ਼੍ਰੀ ਗੁਰੂ ਰਵਿਦਾਸ ਜੀ ਹਵਾਈ ਅੱਡਾ’ ਰੱਖਿਆ ਜਾਵੇਗਾ। ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ‘ਤੇ ਬਣੇ ਨਵੇਂ ਸਿਵਲ ਟਰਮੀਨਲ ਦਾ ਪ੍ਰਧਾਨ ਮੰਤਰੀ ਵਰਚੁਅਲ ਤੌਰ ‘ਤੇ ਉਦਘਾਟਨ ਕਰਨਗੇ, ਜੋ ਇਲਾਕੇ ਦੇ ਉਦਯੋਗ ਲਈ ਗੇਮ-ਚੇਂਜਰ ਸਾਬਤ ਹੋਵੇਗਾ।


