skip to content

Last Updated: July 14, 2026

Dainik Savera Times Logo

ਹਾਈ ਪ੍ਰੋਫਾਈਲਡ ਕਾਰਤਿਕ ਬੱਘਨ ਕਤਲ ਮਾਮਲੇ ਵਿੱਚ ਪੁਲਿਸ ਨੇ  ਕੀਤੇ ਤਿੰਨ ਆਰੋਪੀ  ਗ੍ਰਿਫਤਾਰ।

10 months पहले

ਹਾਈ ਪ੍ਰੋਫਾਈਲਡ ਕਾਰਤਿਕ ਬੱਘਨ ਕਤਲ ਮਾਮਲੇ ਵਿੱਚ ਪੁਲਿਸ ਨੇ  ਕੀਤੇ ਤਿੰਨ ਆਰੋਪੀ  ਗ੍ਰਿਫਤਾਰ।

ਲੁਧਿਆਣਾ : ਕੁਝ ਦਿਨ ਪਹਿਲਾਂ ਲੁਧਿਆਣਾ ਵਿੱਚ ਸੋਸ਼ਲ ਮੀਡੀਆ Influencer ਕਾਰਤਿਕ ਬੱਘਨ ਨਾਂ ਦੇ ਨੌਜਵਾਨ ਦਾ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਜਿਸ ਮਾਮਲੇ ਵਿੱਚ ਪੁਲਿਸ ਵੱਲੋਂ ਹੁਣ ਤਿੰਨ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਤੇ ਇਹਨਾਂ ਕੋਲੋਂ ਵਾਰਦਾਤ ਵਿੱਚ ਵਰਤੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਅਜੇ ਵੀ ਕੁਝ ਆਰੋਪੀ ਪੁਲਿਸ ਦੀ ਗ੍ਰਿਫ਼ਤ ਚੋਂ ਬਾਹਰ ਹਨ ਜਿਨਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ । ਜਿਸ ਨੂੰ ਲੈ ਕੇ ਲੁਧਿਆਣਾ ਪੁਲਿਸ ਵੱਲੋਂ ਅੱਜ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ ਗਈ ਤੇ ਜਿਸ ਦੇ ਵਿੱਚ ਵੱਡੇ ਖੁਲਾਸੇ ਕੀਤੇ ਗਏ ਹਨ।

ਜਾਣਕਾਰੀ ਦਿੰਦੇ ਹੋਏ ਏਡੀਸੀਪੀ ਸਮੀਰ ਵਰਮਾ ਨੇ ਦੱਸਿਆ ਕਿ ਸੋਸ਼ਲ ਮੀਡੀਆ Influencer ਕਾਰਤਿਕ ਬੱਘਨ ਕਤਲ ਮਾਮਲੇ ਵਿੱਚ ਪੁਲਿਸ ਨੇ ਤਿੰਨ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਹਨਾਂ ਨੇ ਕਿਹਾ ਕਿ ਇਹ Blind Murderਸੀ । ਜਿਸ ਵਿੱਚ ਪੁਲਿਸ ਨੂੰ ਸਖ਼ਤ ਮਿਹਨਤ ਤੋਂ ਬਾਅਦ ਵੱਡੀ ਸਫਲਤਾ ਹਾਸਿਲ ਹੋਈ ਹੈ ਉਹਨਾਂ ਨੇ ਕਿਹਾ ਕਿ ਪੁਲਿਸ ਵੱਲੋਂ ਲਗਾਤਾਰ ਆਰੋਪੀਆਂ ਦਾ ਪਿੱਛਾ ਕੀਤਾ ਜਾ ਰਿਹਾ ਸੀ ਅਤੇ ਕੁਝ ਟੀਮਾਂ ਪੰਜਾਬ ਤੋਂ ਬਾਹਰ ਵੀ ਭੇਜੀਆਂ ਗਈਆਂ ਸੀ ਸਨ  ਅਤੇ ਹੁਣ ਪੁਲਿਸ ਵੱਲੋਂ ਤਿੰਨ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਨਾਂ ਵਿੱਚੋਂ ਇੱਕ ਲੁਧਿਆਣਾ ਅਤੇ ਦੋ ਨੰਦੇੜ ਸਾਹਿਬ ਤੋਂ ਗ੍ਰਿਫ਼ਤਾਰ ਕੀਤੇ ਗਏ ਹਨ । ਉਹਨਾਂ ਨੇ ਕਿਹਾ ਕਿ ਬਾਕੀ ਆਰੋਪੀਆਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਆਰੋਪੀਆਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ । ਉਹਨਾਂ ਨੇ ਕਿਹਾ ਕਿ ਗ੍ਰਿਫ਼ਤਾਰ ਆਰੋਪੀਆਂ ਕੋਲੋਂ ਨਜਾਇਜ਼ ਹਥਿਆਰ ਵੀ ਬਰਾਮਦ ਕੀਤੇ ਗਏ ਹਨ ।

खबरें और भी हैं...

Copyright © 2026 Dainik Savera Times. All rights reserved.