skip to content

Last Updated: September 12, 2026

Dainik Savera Times Logo

Police Constable Attack : ਗੁਰਦਾਸਪੁਰ ’ਚ ਪੁਲਿਸ ਕਾਂਸਟੇਬਲ ’ਤੇ ਕਾਤਲਾਨਾ ਹਮਲਾ, ਭੈਣ ਵੀ ਜ਼ਖਮੀ

1 week ਪਹਿਲਾ

Police Constable Attack : ਗੁਰਦਾਸਪੁਰ ’ਚ ਪੁਲਿਸ ਕਾਂਸਟੇਬਲ ’ਤੇ ਕਾਤਲਾਨਾ ਹਮਲਾ, ਭੈਣ ਵੀ ਜ਼ਖਮੀ

Gurdaspur Police Constable Attack : ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਲਗਾਤਾਰ ਖੜ੍ਹੇ ਹੋ ਰਹੇ ਹਨ। ਹਾਲਾਤ ਇਹ ਹਨ ਕਿ ਆਮ ਲੋਕਾਂ ਦੇ ਨਾਲ ਹੁਣ ਪੁਲਿਸ ਮੁਲਾਜ਼ਮ ਵੀ ਹਮਲਿਆਂ ਦਾ ਸ਼ਿਕਾਰ ਹੋ ਰਹੇ ਹਨ। ਗੁਰਦਾਸਪੁਰ ਤੋਂ ਅਜਿਹਾ ਹੀ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪੁਲਿਸ ਕਰਮਚਾਰੀ ਅਤੇ ਉਸਦੀ ਭੈਣ ’ਤੇ ਕਥਿਤ ਤੌਰ ’ਤੇ ਜਾਨਲੇਵਾ ਹਮਲਾ ਕੀਤਾ ਗਿਆ। ਹਮਲੇ ਦੌਰਾਨ ਪੁਲਿਸ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਤੋਂ ਬਾਅਦ ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਕਾਂਸਟੇਬਲ ’ਤੇ ਹੋਇਆ ਹਮਲਾ

ਅੱਜ ਦੇ ਸਮੇਂ ਚ ਮਾਹੌਲ ਏਨਾ ਖਰਾਬ ਹੋ ਚੁੱਕਾ ਹੈ ਕਿ ਜਨਤਾ ਦੀ ਦੇਖ ਰੇਖ ਕਰਨ ਵਾਲੇ ਮੁਲਾਜ਼ਮ ਵੀ ਅੱਜ ਸੁਰੱਖਿਅਤ ਨਹੀ । ਗੁਰਦਾਸਪੁਰ ਦੇ ਬੱਬੇਹਾਲੀ ਛਿੰਜ ਮੇਲੇ ਤੋਂ ਡਿਊਟੀ ਖਤਮ ਕਰਕੇ ਪੁਲਿਸ ਕਾਂਸਟੇਬਲ ਆਪਣੀ ਭੈਣ ਨਾਲ ਮੋਟਰਸਾਈਕਲ ਰਾਹੀਂ ਘਰ ਪਰਤ ਰਿਹਾ ਸੀ। ਇਸ ਦੌਰਾਨ ਉਸਦੇ ਆਪਣੇ ਹੀ ਪਿੰਡ ਦੇ ਕੁਝ ਵਿਅਕਤੀਆਂ ਨੇ ਰਸਤੇ ਵਿੱਚ ਉਸਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਕਾਂਸਟੇਬਲ ਜ਼ਖਮੀ ਹੋ ਗਿਆ।

ਹਮਲੇ ਦੌਰਾਨ ਭੈਣ ਨੂੰ ਵੀ ਲੱਗੀਆਂ ਸੱਟਾਂ

ਪੁਲਿਸ ਕਾਂਸਟੇਬਲ ਦੇ ਨਾਲ ਉਸਦੀ ਭੈਣ ਵੀ ਜ਼ਖਮੀ ਹੋਈ ਹੈ , ਜਿਸ ਤੋਂ ਬਾਅਦ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਪੀੜਤ ਪੁਲਿਸ ਮੁਲਾਜ਼ਮ ਨੇ ਦੋਸ਼ ਲਗਾਇਆ ਹੈ ਕਿ ਹਮਲਾਵਰ ਕਥਿਤ ਤੌਰ ’ਤੇ ਨਸ਼ੇ ਦਾ ਕਾਰੋਬਾਰ ਕਰਦੇ ਹਨ। ਉਸਦਾ ਕਹਿਣਾ ਹੈ ਕਿ ਉਸਨੇ ਇਸ ਸਬੰਧੀ ਪਹਿਲਾਂ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ, ਪਰ ਕੋਈ ਠੋਸ ਕਾਰਵਾਈ ਨਹੀਂ ਹੋਈ।


ਨਸ਼ਾ ਤਸਕਰਾਂ ’ਤੇ ਲੱਗ ਰਹੇ ਨੇ ਕੁੱਟਮਾਰ ਦੇ ਇਲਜ਼ਾਮ

ਪੁਲਿਸ ਮੁਤਾਬਕ ਕਾਂਸਟੇਬਲ ਕਰਨਪ੍ਰੀਤ ਸਿੰਘ ਨੇ ਦੱਸਿਆ ਕਿ ਪੀੜਤ ਨੇ ਪਿੰਡ ਵਿੱਚ ਨਸ਼ਾ ਤਸਕਰੀ ਕਰਨ ਵਾਲੇ ਕੁਝ ਲੋਕਾਂ ਬਾਰੇ ਪਹਿਲਾਂ ਹੀ ਪੁਲਿਸ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਸੀ। ਇਸ ਗੱਲ ਨੂੰ ਲੈ ਕੇ ਨਸ਼ਾ ਤਸਕਰ ਉਸ ਨਾਲ ਰੰਜਿਸ਼ ਰੱਖਦੇ ਸਨ ਅਤੇ ਪੁਲਿਸ ਨੂੰ ਦਿੱਤੀ ਸੂਚਨਾ ਦੇ ਚੱਲਦਿਆਂ ਹੀ ਉਸ ’ਤੇ ਹਮਲਾ ਕਰਨ ਦੀ ਗੱਲ ਸਾਹਮਣੇ ਆ ਰਹੀ ਹੈ।ਤਿੰਨ-ਚਾਰ ਨੌਜਵਾਨਾਂ ਵੱਲੋਂ ਕਾਂਸਟੇਬਲ ’ਤੇ ਹਮਲਾ’

ਘਰ ਵਾਪਸੀ ਦੌਰਾਨ ਤਿੰਨ-ਚਾਰ ਨੌਜਵਾਨਾਂ ਨੇ ਕਾਂਸਟੇਬਲ ਦਾ ਮੋਟਰਸਾਈਕਲ ਰੋਕ ਲਿਆ ਅਤੇ ਉਸ ’ਤੇ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਕਾਂਸਟੇਬਲ ਕਰਨਪ੍ਰੀਤ ਸਿੰਘ ਅਤੇ ਉਸਦੀ ਭੈਣ ਨੂੰ ਗੰਭੀਰ ਸੱਟਾਂ ਲੱਗੀਆਂ। ਕਾਂਸਟੇਬਲ ਮੁਤਾਬਕ, ਉਸਨੇ ਆਪਣੇ ਪਿੰਡ ਵਿੱਚ ਨਸ਼ਾ ਵੇਚਣ ਵਾਲੇ ਵਿਅਕਤੀਆਂ ਸਬੰਧੀ ਪਹਿਲਾਂ ਹੀ ਪੁਲਿਸ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਹੋਈ ਸੀ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.