Site icon Dainik Savera Punjab

ਸਮਾਣਾ ’ਚ ਪੁਲਿਸ,ਕਿਸਾਨ ਝੜਪ ਮਗਰੋਂ ਧਰਮ ਯੁੱਧ ਮੋਰਚਾ ਸ਼ੁਰੂ, ਆਵਾਜਾਈ ਠੱਪ

Police, farmers clash in Samana, Dharam Yudh Morcha begins, traffic halted

Police, farmers clash in Samana, Dharam Yudh Morcha begins, traffic halted

ਪਟਿਆਲਾ ਜ਼ਿਲ੍ਹੇ ਦੇ ਸਮਾਣਾ ਸ਼ਹਿਰ ਵਿੱਚ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਪੰਜਾਬ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਜਾਣਕਾਰੀ ਮੁਤਾਬਕ ਕਿਸਾਨ ਧਰਮ ਯੁੱਧ ਮੋਰਚੇ ਵਿੱਚ ਸ਼ਾਮਲ ਹੋਣ ਲਈ ਸਮਾਣਾ ਵੱਲ ਰਵਾਨਾ ਹੋ ਰਹੇ ਸਨ। ਉਨ੍ਹਾਂ ਨੂੰ ਰੋਕਣ ਲਈ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤੈਨਾਤ ਕੀਤੀ ਗਈ ਸੀ।

ਰੋਕਣ ਦੌਰਾਨ ਦੋਹਾਂ ਪਾਸਿਆਂ ਵਿੱਚ ਤਣਾਅ ਵੱਧ ਗਿਆ ਅਤੇ ਝੜਪ ਹੋਈ। ਸੂਤਰਾਂ ਅਨੁਸਾਰ, ਪੁਲਿਸ ਨੇ ਕਾਰਵਾਈ ਕਰਦਿਆਂ ਕੁਝ ਕਿਸਾਨਾਂ ਨੂੰ ਟਰੈਕਟਰ-ਟਰਾਲੀਆਂ ਸਮੇਤ ਥਾਣੇ ਲਿਜਾਇਆ। ਇਸ ਘਟਨਾ ਤੋਂ ਬਾਅਦ ਹਾਲਾਤ ਹੋਰ ਗੰਭੀਰ ਹੋ ਗਏ।

ਬੰਦਾ ਸਿੰਘ ਬਹਾਦਰ ਚੌਂਕ ’ਚ ਧਰਨਾ

ਝੜਪ ਮਗਰੋਂ ਕਿਸਾਨਾਂ ਅਤੇ ਸਿੱਖ ਜਥੇਬੰਦੀਆਂ ਨੇ ਸਮਾਣਾ ਦੇ Banda Singh Bahadur Chowk ਵਿੱਚ ਧਰਮ ਯੁੱਧ ਮੋਰਚਾ ਸ਼ੁਰੂ ਕਰ ਦਿੱਤਾ। ਚੌਂਕ ’ਤੇ ਵੱਡੀ ਗਿਣਤੀ ਵਿੱਚ ਇਕੱਠ ਹੋਣ ਕਾਰਨ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ।

READ ALSO : ਫਗਵਾੜਾ ਗੇਟ ਵਿੱਚ ਦੁਕਾਨਦਾਰ ਨੇ ਨਗਰ ਨਿਗਮ ਦੀ ਸੀਲ ਪੁੱਟ ਦਿੱਤੀ, ਹੰਗਾਮਾ; ਜਾਣੋ ਪੂਰੇ ਮਾਮਲੇ ਬਾਰੇ

ਇਸ ਕਾਰਨ ਚੰਡੀਗੜ੍ਹ, ਹਿਸਾਰ, ਕੈਥਲ, ਸੰਗਰੂਰ ਅਤੇ ਪਟਿਆਲਾ ਵੱਲ ਜਾਣ ਵਾਲੇ ਰਸਤੇ ਬੰਦ ਹੋ ਗਏ ਹਨ। ਆਮ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਬੇਅਦਬੀ ਮਾਮਲਿਆਂ ’ਚ ਸਖ਼ਤ ਕਾਨੂੰਨ ਦੀ ਮੰਗ

ਸੂਤਰਾਂ ਅਨੁਸਾਰ, ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਗੁਰਜੀਤ ਸਿੰਘ ਖਾਲਸਾ ਵੱਲੋਂ ਸਮੂਹ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਅੱਜ ਤਹਿਸੀਲ ਪਾਰਕ ਵਿੱਚ ਇਕੱਠ ਹੋਣ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਝੜਪ ਹੋਈ।ਬਾਅਦ ਵਿੱਚ ਜਥੇਬੰਦੀਆਂ ਦੇ ਆਗੂ ਨਾਕਾ ਤੋੜ ਕੇ ਬੰਦਾ ਸਿੰਘ ਬਹਾਦਰ ਚੌਂਕ ਪਹੁੰਚੇ ਅਤੇ ਉੱਥੇ ਧਰਨਾ ਸ਼ੁਰੂ ਕਰ ਦਿੱਤਾ।

ਭਾਰੀ ਪੁਲਿਸ ਬੰਦੋਬਸਤ

ਮੌਕੇ ’ਤੇ ਪੰਜਾਬ ਪੁਲਿਸ ਦੇ ਵੱਡੇ ਜਥੇ ਤੈਨਾਤ ਕੀਤੇ ਗਏ ਹਨ ਅਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪ੍ਰਸ਼ਾਸਨ ਵੱਲੋਂ ਸਵੇਰੇ ਤੋਂ ਹੀ ਟਿੱਪਰ ਲਾ ਕੇ ਕਈ ਰਸਤੇ ਬੰਦ ਕੀਤੇ ਗਏ ਸਨ, ਪਰ ਇਸ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ।

ਫਿਲਹਾਲ ਸਮਾਣਾ ਵਿੱਚ ਹਾਲਾਤ ਨਾਜ਼ੁਕ ਹਨ ਅਤੇ ਸਭ ਦੀ ਨਜ਼ਰ ਸਰਕਾਰ ਅਤੇ ਪ੍ਰਸ਼ਾਸਨ ’ਤੇ ਟਿਕੀ ਹੋਈ ਹੈ ਕਿ ਇਸ ਮਸਲੇ ਦਾ ਹੱਲ ਕਿਵੇਂ ਕੱਢਿਆ ਜਾਂਦਾ ਹੈ।

Amritsar ਦਾ ਅਜਿਹਾ ਫਾਇਰ ਸਟੇਸ਼ਨ ਜਿੱਥੇ ਮੁਲਾਜ਼ਮ ਦਹਿਸ਼ਤ ਦੇ ਸਾਏ ‘ਚ ਕੰਮ ਕਰਨ ਨੂੰ ਮਜਬੂਰ


Exit mobile version