PUNJAB DESK : ਪੰਜਾਬ ਪੁਲਿਸ ਦੇ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ, ਜਿਨ੍ਹਾਂ ਨੇ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ। ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਹੈ ਅਤੇ ਪੰਜਾਬ ਪੁਲਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਰਧਾਂਜਲੀ ਦੇਣ ਲਈ ਪੁਲਿਸ ਲਾਈਨ, ਮਹਦੀਆਂ ਵਿਖੇ ਕਰਵਾਏ ਗਏ ਪੁਲੀਸ ਸ਼ਹੀਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪੁਲੀਸ ਜਵਾਨਾਂ ਨੇ ਜੋ ਕੁਰਬਾਨੀਆਂ ਦਿੱਤੀਆਂ, ਉਹ ਆਪਣੇ ਆਪ ਵਿੱਚ ਬੇਮਿਸਾਲ ਹਨ ਅਤੇ ਸਮੁੱਚੇ ਦੇਸ਼ ਵਾਸੀ ਇਨ੍ਹਾਂ ਸ਼ਹਾਦਤਾਂ ਨੂੰ ਹਮੇਸ਼ਾਂ ਯਾਦ ਰੱਖਣਗੇ। ਉਨ੍ਹਾਂ ਨੇ ਸ਼ਹੀਦ ਪੁਲਿਸ ਜਵਾਨਾਂ ਦੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਅਤੇ ਉਹ ਆਪਣੀਆਂ ਦੁੱਖ ਤਕਲੀਫਾਂ ਬਾਰੇ ਕਿਸੇ ਵੀ ਸਮੇਂ ਆ ਕੇ ਦੱਸ ਸਕਦੇ ਹਨ ਅਤੇ ਉਨ੍ਹਾਂ ਦੀ ਸਮੱਸਿਆ ਦਾ ਫੌਰੀ ਹੱਲ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ।
ਹਾਰਟ ਅਟੈਕ ਪਰਾਠਾ ਵਾਲਾ ਮਾਮਲਾ ਫਿਰ ਸ਼ੁਰਖੀਆਂ ਚ, ਪੁਲਿਸ ‘ਤੇ harassment ਅਤੇ ਹਮਲੇ ਦੇ ਲੱਗੇ ਦੋਸ਼
ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਕਾਇਮ ਰੱਖਣ ਲਈ ਜ਼ਿਲ੍ਹੇ ਦੇ ਪੁਲਿਸ ਕਰਮਚਾਰੀਆਂ ਨੇ ਵੀ ਆਪਣੀਆਂ ਸ਼ਹਾਦਤਾਂ ਦਿੱਤੀਆਂ ਸਨ। ਉਨ੍ਹਾਂ ਨੇ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦਾਂ ਤੋਂ ਸੇਧ ਲੈ ਕੇ ਲੋਕ ਸੇਵਾ ਪ੍ਰਤੀ ਹੋਰ ਵੀ ਵੱਧ ਸਮਰਪਿਤ ਹੋ ਕੇ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਪੁਲਿਸ ਅੰਦਰੂਨੀ ਸੁਰੱਖਿਆ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਤਨਦੇਹੀ ਨਾਲ ਨਿਭਾਉਂਦੀ ਰਹੇਗੀ ਤੇ ਪੰਜਾਬ ਪੁਲਿਸ ਹਰ ਮੁਸ਼ਕਿਲ ਦੀ ਘੜੀ ਵਿਚ ਸ਼ਹੀਦ ਪਰਿਵਾਰਾਂ ਨਾਲ ਖੜ੍ਹੀ ਹੈ। ਇਸ ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਪੁਲੀਸ ਦੀ ਟੁਕੜੀ ਨੇ ਡੀ.ਐੱਸ.ਪੀ. ਖੁਸ਼ਪ੍ਰੀਤ ਸਿੰਘ ਦੀ ਅਗਵਾਈ ਵਿੱਚ ਸਲਾਮੀ ਦਿੱਤੀ ਅਤੇ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।
मेष: दिन शुभ रहेगा...