ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਰੋਕਥਾਮ ਵਿੱਚ ਕਥਿਤ ਲਾਪਰਵਾਹੀ ਦੇ ਖਿਲਾਫ ਵੱਡਾ ਐਕਸ਼ਨ ਲਿਆ ਹੈ। ਇੱਕ ਪਾਰਟੀ ਮੀਟਿੰਗ ਦੌਰਾਨ ਪਿੰਡ ਦੇ ਸਰਪੰਚ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ, ਮੰਤਰੀ ਨੇ ਕੋਟ ਸ਼ਮੀਰ ਪੁਲਿਸ ਚੌਕੀ ਦੇ ਪੂਰੇ ਸਟਾਫ਼ ਨੂੰ ਤਬਾਦਲੇ ਦੇ ਹੁਕਮ ਦਿੱਤੇ।
ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਕਾਰਵਾਈ ਕਰਦਿਆਂ, ਬਠਿੰਡਾ ਰੇਂਜ ਦੇ ਡੀਆਈਜੀ ਹਰਜੀਤ ਸਿੰਘ ਨੇ ਚੌਕੀ ਇੰਚਾਰਜ ਸਮੇਤ 11 ਪੁਲਿਸ ਮੁਲਾਜ਼ਮਾਂ ਨੂੰ ਮਾਨਸਾ ਜ਼ਿਲ੍ਹੇ ਵਿੱਚ ਤਬਾਦਲਾ ਕਰ ਦਿੱਤਾ। ਇਸ ਤਬਾਦਲੇ ਵਿੱਚ ਤਿੰਨ ASI, ਚਾਰ ਸੀਨੀਅਰ ਕਾਂਸਟੇਬਲ, ਇੱਕ ਕਾਂਸਟੇਬਲ ਅਤੇ ਤਿੰਨ ਹੋਮ ਗਾਰਡ ਸ਼ਾਮਲ ਹਨ।ਇਸ ਤੋਂ ਇਲਾਵਾ, ਬਠਿੰਡਾ ਸਦਰ ਥਾਣੇ ਦੇ SHO ਵਿਰੁੱਧ ਵਿਭਾਗੀ ਜਾਂਚ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।

