Punjab News
Punjab News

Political News :ਨਾਭਾ ਦੀ ਨਵੀਂ ਜਿਲ੍ਹਾ ਜੇਲ ਵਿੱਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਮਿਲਣ ਪਹੁੰਚੇ, ਪਰ ਜੇਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਅੰਦਰ ਜਾ ਕੇ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ। ਜੇਲ ਦੇ ਬਾਹਰ ਵਲਟੋਹਾ ਅਤੇ ਉਨ੍ਹਾਂ ਦੇ ਸਮਰਥਕਾ ਨੇ ਜੇਲ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।