Site icon Dainik Savera Punjab

ਪੰਜਾਬ ਵਿੱਚ 29 ਅਤੇ 31 ਜਨਵਰੀ ਨੂੰ ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਰਹੇਗੀ ਬੰਦ

Power supply to remain off in many areas of Punjab on January 29 and 31

Power supply to remain off in many areas of Punjab on January 29 and 31

POWER CUT : 132 ਕੇਵੀ ਸਬਸਟੇਸ਼ਨ ਤੋਂ ਚੱਲਣ ਵਾਲੇ 11 ਕੇਵੀ ਸਿਟੀ-1 ਅਤੇ ਸਿਟੀ-6 ਫੀਡਰਾਂ ਦੀ ਵੰਡ (ਸਪਲਿਟਿੰਗ) ਕਾਰਨ 29 ਅਤੇ 31 ਜਨਵਰੀ ਨੂੰ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ।

ਬਿਜਲੀ ਵਿਭਾਗ ਵੱਲੋਂ ਜਾਰੀ ਕੀਤੀ ਜਾਣਕਾਰੀ ਮੁਤਾਬਕ, ਇਸ ਦੌਰਾਨ ਸ਼ਹਿਰ ਦੇ ਕਈ ਪ੍ਰਮੁੱਖ ਖੇਤਰਾਂ ਵਿੱਚ ਬਿਜਲੀ ਨਹੀਂ ਹੋਵੇਗੀ। ਪ੍ਰਭਾਵਿਤ ਇਲਾਕਿਆਂ ਵਿੱਚ ਮੁਹੱਲਾ ਭਾਗ ਸ਼ਾਹ, ਨਵਾਂ ਬਾਜ਼ਾਰ, ਤਹਿਸੀਲ ਬਾਜ਼ਾਰ, ਪੈਟਰੋਲ ਪੰਪ ਵਾਲੀ ਗਲੀ, ਗਲੀ ਇੰਦਰ ਸਿੰਘ ਵਾਲੀ ਸਰਹਾਲੀ ਰੋਡ, ਕਾਜ਼ੀਕੋਟ ਰੋਡ, ਛੋਟਾ ਕਾਜ਼ੀਕੋਟ, ਚੰਦਰ ਕਲੋਨੀ, ਮੁਹੱਲਾ ਜੋਸੇ ਵਾਲਾ, ਸਰਕੂਲਰ ਰੋਡ, ਪਾਰਕ ਐਵੇਨਿਊ, ਜੈ ਦੀਪ ਐਵੇਨਿਊ, ਸ਼੍ਰੀ ਗੁਰੂ ਅਰਜਨ ਦੇਵ ਕਲੋਨੀ ਨੂਰਡੀ ਰੋਡ, ਪਲਾਸੌਰ ਰੋਡ, ਮੁਹੱਲਾ ਟੈਂਕ ਛੱਤਰੀ ਆਦਿ ਸ਼ਾਮਲ ਹਨ।

READ ALSO : ਬ੍ਰੇਕਿੰਗ ਨਿਊਜ਼,: ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦੀ ਸਰਕਾਰੀ ਕੋਠੀ ਖਾਲੀ ਕਰਵਾਉਣ ਲਈ ਪਹੁੰਚਿਆ ਪ੍ਰਸ਼ਾਸਨ

ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਦੌਰਾਨ ਪਰੇਸ਼ਾਨੀ ਤੋਂ ਬਚਣ ਲਈ ਪਹਿਲਾਂ ਤੋਂ ਹੀ ਜ਼ਰੂਰੀ ਬੰਦੋਬਸਤ ਕਰ ਲਏ ਜਾਣ।

ਇਹ ਜਾਣਕਾਰੀ ਇੰਜੀਨੀਅਰ ਨਰਿੰਦਰ ਸਿੰਘ, ਸਬ ਡਿਵੀਜ਼ਨਲ ਅਫਸਰ (ਅਰਬਨ ਤਰਨਤਾਰਨ) ਅਤੇ ਇੰਜੀਨੀਅਰ ਮਨਜੀਤ ਸਿੰਘ, ਜੂਨੀਅਰ ਇੰਜੀਨੀਅਰ (ਜੇ.ਈ.) ਵੱਲੋਂ ਸਾਂਝੀ ਕੀਤੀ ਗਈ ਹੈ।

BREAKING : ਹੁਸ਼ਿਆਰਪੁਰ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਿਆਮ ਅਰੋੜਾ ਦੇ ਘਰ ED ਦਾ ਛਾਪਾ

Exit mobile version