ਪੰਜਾਬ ਡੈਸਕ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਅੱਜ ਜਲੰਧਰ ਦੌਰਾ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਫਲਾਈਟ ਅੰਮ੍ਰਿਤਸਰ ਤੋਂ ਉਡਾਣ ਨਹੀਂ ਭਰ ਸਕੀ। ਪ੍ਰਾਪਤ ਜਾਣਕਾਰੀ ਅਨੁਸਾਰ, ਖਰਾਬ ਮੌਸਮ ਕਾਰਨ ਇਹ ਦੌਰਾ ਰੱਦ ਕਰਨਾ ਪਿਆ। ਉਨ੍ਹਾਂ ਡਾ. ਬੀ.ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਨ.ਆਈ.ਟੀ.) ਦੇ 21ਵੇਂ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਾ ਸੀ।
ਪੰਜਾਬ BJP ‘ਚ ਚਰਨਜੀਤ ਬਰਾੜ ਸਮੇਤ 4 ਨਵੇਂ ਚਿਹਰੇ ਸ਼ਾਮਲ, ਹਰਿਆਣਾ CM ਨਾਇਬ ਸਿੰਘ ਸੈਣੀ ਨੇ ਕਰਵਾਈ ਸ਼ਮੂਲੀਅਤ
ਇਸ ਤੋਂ ਪਹਿਲਾਂ, ਜ਼ਿਲ੍ਹਾ ਪ੍ਰਸ਼ਾਸਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਜਲੰਧਰ ਦੌਰੇ ਦੀ ਉਮੀਦ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਸਨ। ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ, ਜਲੰਧਰ ਜ਼ਿਲ੍ਹੇ ਦੇ ਅੰਦਰਲੇ ਪੂਰੇ ਖੇਤਰ ਨੂੰ 14 ਤੋਂ 16 ਜਨਵਰੀ ਤੱਕ ‘ਨੋ-ਫਲਾਈ ਜ਼ੋਨ’ ਘੋਸ਼ਿਤ ਕੀਤਾ ਗਿਆ ਸੀ।
ਉਨ੍ਹਾਂ ਦਾ ਜਲੰਧਰ ਵਿੱਚ 21ਵੇਂ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਾ ਤੈਅ ਸੀ
ਅੰਮ੍ਰਿਤਸਰ ਵਿੱਚ ਪ੍ਰੋਗਰਾਮ ਤੋਂ ਬਾਅਦ, ਉਨ੍ਹਾਂ ਦਾ ਜਲੰਧਰ ਵਿੱਚ ਡਾ. ਬੀ.ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਨ.ਆਈ.ਟੀ.) ਦੇ 21ਵੇਂ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਾ ਤੈਅ ਸੀ।

