ਨਵੀਂ ਦਿਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਆਕਾਸ਼ਵਾਣੀ ਦੇ ਮਨ ਕੀ ਬਾਤ ਪ੍ਰੋਗਰਾਮ ਰਾਹੀਂ ਦੇਸ਼ ਦੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ। ਇਹ ਮਹੀਨਾਵਾਰ ਰੇਡੀਓ ਪ੍ਰੋਗਰਾਮ ਦਾ 129ਵਾਂ ਐਪੀਸੋਡ ਹੋਵੇਗਾ। ਆਕਾਸ਼ਵਾਣੀ ਵੱਲੋਂ ਹਿੰਦੀ ਪ੍ਰਸਾਰਣ ਤੋਂ ਤੁਰੰਤ ਬਾਅਦ ਇਸਨੂੰ ਖੇਤਰੀ ਭਾਸ਼ਾਵਾਂ ਵਿੱਚ ਵੀ ਪੇਸ਼ ਕੀਤਾ ਜਾਵੇਗਾ ਤਾਂ ਜੋ ਵੱਖ ਵੱਖ ਰਾਜਾਂ ਦੇ ਲੋਕ ਆਪਣੀ ਮਾਤ੍ਰਭਾਸ਼ਾ ਵਿੱਚ ਪ੍ਰਧਾਨ ਮੰਤਰੀ ਦੇ ਵਿਚਾਰ ਸੁਣ ਸਕਣ।
ਸ਼ਿਵਰਾਜ ਸਿੰਘ ਚੌਹਾਨ ਦਾ ਕਾਂਗਰਸ ’ਤੇ ਹਮਲਾ: ਮਨਰੇਗਾ ਬਿਲ ਸ਼ਹਿਰਾ ਲਈ ਕੀਤਾ ਤਕਲਿਆ..!
ਮਨ ਕੀ ਬਾਤ ਪ੍ਰੋਗਰਾਮ ਨੂੰ ਲੋਕਾਂ ਨਾਲ ਸਿੱਧੀ ਗੱਲਬਾਤ ਦਾ ਮਾਧਿਅਮ ਮੰਨਿਆ ਜਾਂਦਾ ਹੈ। ਇਸ ਰਾਹੀਂ ਪ੍ਰਧਾਨ ਮੰਤਰੀ ਨਾ ਸਿਰਫ਼ ਦੇਸ਼ ਦੇ ਵਿਕਾਸ ਸੰਬੰਧੀ ਯੋਜਨਾਵਾਂ ਅਤੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਂਦੇ ਹਨ ਬਲਕਿ ਸਮਾਜਿਕ ਮੁੱਦਿਆਂ ਤੇ ਲੋਕਾਂ ਦੀ ਭਾਗੀਦਾਰੀ ਨੂੰ ਵੀ ਉਤਸ਼ਾਹਿਤ ਕਰਦੇ ਹਨ। ਇਹ ਪ੍ਰੋਗਰਾਮ ਦੇਸ਼ ਦੇ ਨਾਗਰਿਕਾਂ ਨੂੰ ਜੋੜਨ ਅਤੇ ਉਨ੍ਹਾਂ ਨੂੰ ਰਾਸ਼ਟਰੀ ਤਰਜੀਹਾਂ ਨਾਲ ਜਾਣੂ ਕਰਨ ਦਾ ਇੱਕ ਮਹੱਤਵਪੂਰਨ ਮੰਚ ਬਣ ਚੁੱਕਾ ਹੈ।
ਅੱਜ ਦੇ ਐਪੀਸੋਡ ਵਿੱਚ ਪ੍ਰਧਾਨ ਮੰਤਰੀ ਵੱਲੋਂ ਕਈ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ ਜਾਣ ਦੀ ਉਮੀਦ ਹੈ ਜੋ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਨਾਲ ਨਾਲ ਦੇਸ਼ ਦੇ ਭਵਿੱਖ ਲਈ ਰਾਹ ਦਰਸਾਉਣਗੇ।


