Private Bus Accident : ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਵਿੱਚ ਇੱਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਤੇਜ਼ ਰਫ਼ਤਾਰ ਬੱਸ ਪੁਲ ਦੀ ਰੇਲਿੰਗ ਤੋੜ ਕੇ ਹੇਠਾਂ ਡਿੱਗ ਪਈ। ਮੁੱਢਲੀ ਜਾਣਕਾਰੀ ਅਨੁਸਾਰ, ਇਸ ਘਟਨਾ ਵਿੱਚ ਇੱਕ ਮਹਿਲਾ ਯਾਤਰੀ ਦੀ ਮੌਤ ਹੋ ਗਈ ਹੈ, ਜਦਕਿ 20 ਹੋਰ ਯਾਤਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਦੱਸੇ ਜਾ ਰਹੇ ਹਨ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਬਚਾਅ ਦਲ ਮੌਕੇ ‘ਤੇ ਪਹੁੰਚ ਗਏ।


