Last Updated: November 25, 2026

Dainik Savera Times Logo

PRTC and Punbus : ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਠੇਕਾ ਮੁਲਾਜ਼ਮਾਂ ਨੇ ਕੀਤਾ ਇਹ ਐਲਾਨ

6 January 2026 ਅੱਪਡੇਟ ਕੀਤਾ ਗਿਆ

PRTC and Punbus : ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਠੇਕਾ ਮੁਲਾਜ਼ਮਾਂ ਨੇ ਕੀਤਾ ਇਹ ਐਲਾਨ

PRTC and Punbus News : ਪੰਜਾਬ ਭਰ ’ਚ ਪੀਆਰਟੀਸੀ ਤੇ ਪਨਬੱਸ ਦੇ ਠੇਕਾ ਮੁਲਾਜ਼ਮ ਵੱਲੋਂ ਇੱਕ ਫੇਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਹੱਲਾ ਬੋਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਭਰ ’ਚ ਬੱਸ ਸਟੈਂਡਾਂ ਦੇ ਗੇਟ ਬੰਦ ਕਰ ਕੇ ਪੰਜਾਬ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਸਵੇਰ 10 ਵਜੇ ਤੋਂ ਲੈ ਕੇ 12 ਵਜੇ ਤੱਕ ਇਹ ਗੇਟ ਰੈਲੀ ਕੀਤੀ ਜਾਵੇਗੀ। ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਦੇ ਜਿਨ੍ਹਾਂ ਸਾਥੀਆਂ ਨੂੰ ਜੇਲ੍ਹਾਂ ’ਚ ਬੰਦ ਰੱਖਿਆ ਉਨ੍ਹਾਂ ਨੂੰ ਜਲਦ ਤੋਂ ਜਲਦ ਰਿਹਾਈ ਕੀਤੀ ਜਾਵੇ।

ਸ਼ੂਗਰ ਕੰਟਰੋਲ ਕਰਨ ਵਾਲੀ ਹੀ ਇਹ ਦਵਾਈ ਵਧਾ ਰਹੀ ਬਿਮਾਰੀ, ਰਿਸਰਚ ‘ਚ ਹੋਇਆ ਹੈਰਾਨਕੁੰਨ ਖ਼ੁਲਾਸਾ, ਜਾਣੋ

ਇਸ ਸਬੰਧੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਦੇ ਮਹੀਨਿਆਂ ਵਿੱਚ ਕਿਲੋਮੀਟਰ ਦੀ ਸਕੀਮ ਨੂੰ ਲੈ ਕੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ, ਜਿਸ ਦੌਰਾਨ ਸਰਕਾਰ ਨੇ ਕਈ ਮੁਲਾਜ਼ਮਾਂ ’ਤੇ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ। ਪਰ ਹਜੇ ਵੀ ਉਨ੍ਹਾਂ ਦੇ ਕਈ ਮੁਲਾਜ਼ਮ ਜੇਲ੍ਹਾਂ ਦੇ ਵਿੱਚ ਹੀ ਬੰਦ ਹਨ, ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਗਿਆ, ਜਿਸ ਨੂੰ ਲੈ ਕੇ ਉਹ ਅੱਜ ਗੇਟ ਰੈਲੀ ਕੱਢ ਰਹੇ ਹਨ।

Drug Smuggling : Punjab Police ਦੀ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ, 20 ਕਿਲੋ ਦੇ ਕਰੀਬ ਹੈਰੋਇਨ ਜ਼ਬਤ

ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ 9 ਤਰੀਕ ਨੂੰ ਸੰਗਰੂਰ ਦੇ ਵਿੱਚ ਇੱਕ ਵੱਡੀ ਕਨਵੈਂਸ਼ਨ ਕਰਨਗੇ, ਉਸ ਦੌਰਾਨ ਪੈਦਲ ਮਾਰਚ ਵੀ ਕੱਢਿਆ ਜਾਵੇਗਾ, ਜੇ ਸਰਕਾਰ ਨੇ ਉਨ੍ਹਾਂ ਦੇ ਸਾਥੀ ਰਿਹਾਅ ਨਾ ਕੀਤੇ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਉਹ ਅਣਮਿੱਥੇ ਸਮੇਂ ਦੇ ਲਈ ਹੜਤਾਲ ’ਤੇ ਜਾਣਗੇ।

prtc

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.