Site icon Dainik Savera Punjab

BIG NEWS : PRTC ਤੇ PUNBUS ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਦਾ ਐਲਾਨ, ਕੱਲ੍ਹ ਸੂਬੇ ਭਰ ‘ਚ ਬੱਸਾਂ ਦਾ ਚੱਕਾ ਜਾਮ

ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ ਵਾਰ ਫਿਰ ਮੁਸ਼ਕਲਾਂ ਵਧਣ ਵਾਲੀਆਂ ਹਨ। ਦਰਅਸਲ, PRTC ਅਤੇ PUNBUS ਦੇ ਕੱਚੇ ਮੁਲਾਜ਼ਮਾਂ ਵੱਲੋਂ ਕੱਲ੍ਹ ਸੂਬਾ ਪੱਧਰੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕੱਚੇ ਮੁਲਾਜ਼ਮ ਰੈਗੂਲਰ ਨੌਕਰੀ ਦੀ ਮੰਗ ਅਤੇ ਕਿਲੋਮੀਟਰ ਸਕੀਮ ਦੇ ਵਿਰੋਧ ਵਿੱਚ ਸੜਕਾਂ ‘ਤੇ ਉਤਰਣ ਜਾ ਰਹੇ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਕਈ ਸਾਲਾਂ ਤੋਂ ਸੇਵਾ ਨਿਭਾਉਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ, ਜਿਸ ਕਾਰਨ ਉਹਨਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ।

READ ALSO : ਮੋਗਾ-ਜ਼ੀਰਾ ਮੁੱਖ ਮਾਰਗ ’ਤੇ ਮਜ਼ਦੂਰਾਂ ’ਤੇ ਗੋਲੀਬਾਰੀ, ਇੱਕ ਗੰਭੀਰ ਜ਼ਖਮੀ

ਹੜਤਾਲ ਦੇ ਚਲਦੇ ਕੱਲ੍ਹ ਸੂਬੇ ਭਰ ਵਿੱਚ ਸਰਕਾਰੀ ਬੱਸ ਸੇਵਾ ਪੂਰੀ ਤਰ੍ਹਾਂ ਠੱਪ ਰਹੇਗੀ। ਜਾਣਕਾਰੀ ਮੁਤਾਬਕ ਲਗਭਗ 7,200 PRTC ਅਤੇ PUNBUS ਦੀਆਂ ਬੱਸਾਂ ਸੜਕਾਂ ‘ਤੇ ਨਹੀਂ ਉਤਰਣਗੀਆਂ। ਇਸ ਨਾਲ ਦਫ਼ਤਰ ਜਾਣ ਵਾਲੇ ਕਰਮਚਾਰੀਆਂ, ਵਿਦਿਆਰਥੀਆਂ ਅਤੇ ਦੂਰ ਦਰਾਜ਼ ਇਲਾਕਿਆਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਖਾਸ ਤੌਰ ‘ਤੇ ਦਿੱਕਤ ਆ ਸਕਦੀ ਹੈ।ਕੱਚੇ ਮੁਲਾਜ਼ਮਾਂ ਨੇ ਸਪੱਸ਼ਟ ਕੀਤਾ ਹੈ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਤਦ ਤੱਕ ਸੰਘਰਸ਼ ਜਾਰੀ ਰਹੇਗਾ। ਦੂਜੇ ਪਾਸੇ, ਸਰਕਾਰ ਵੱਲੋਂ ਹੜਤਾਲ ਸਬੰਧੀ ਅਜੇ ਤੱਕ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ ਹੈ।

WEATHER, ਪੰਜਾਬ ‘ਚ 14 ਤਾਰੀਖ ਤੱਕ ਵੱਡੀ ਭਵਿੱਖਬਾਣੀ, ਕਿਵੇਂ ਦਾ ਰਹੇਗਾ ਮੌਸਮ

Exit mobile version