Last Updated: October 7, 2026

Dainik Savera Times Logo

PSEB : 8ਵੀਂ ਜਮਾਤ ਦੀਆਂ Re-Appear ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, 2 ਜੂਨ ਤੋਂ ਹੋਣਗੀਆਂ Exams

5 months ਪਹਿਲਾ

PSEB : 8ਵੀਂ ਜਮਾਤ ਦੀਆਂ Re-Appear ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, 2 ਜੂਨ ਤੋਂ ਹੋਣਗੀਆਂ Exams

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 8ਵੀਂ ਜਮਾਤ ਦੀਆਂ ਸਪਲੀਮੈਂਟਰੀ ਅਤੇ ਰੀ-ਅਪੀਅਰ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਬੋਰਡ ਵੱਲੋਂ ਜਾਰੀ ਸ਼ਡਿਊਲ ਮੁਤਾਬਕ ਇਹ ਪ੍ਰੀਖਿਆਵਾਂ 2 ਜੂਨ 2026 ਤੋਂ 11 ਜੂਨ 2026 ਤੱਕ ਪੰਜਾਬ ਭਰ ਵਿੱਚ ਬਣਾਏ ਗਏ ਵੱਖ-ਵੱਖ ਪ੍ਰੀਖਿਆ ਕੇਂਦਰਾਂ ‘ਤੇ ਕਰਵਾਈਆਂ ਜਾਣਗੀਆਂ।

ਬੋਰਡ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਰੀਆਂ ਪ੍ਰੀਖਿਆਵਾਂ ਸਵੇਰੇ 11:00 ਵਜੇ ਸ਼ੁਰੂ ਹੋਣਗੀਆਂ। ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰ ‘ਤੇ ਸਮੇਂ ਤੋਂ ਪਹਿਲਾਂ ਪਹੁੰਚਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਚੈਕਿੰਗ ਅਤੇ ਹੋਰ ਕਾਰਵਾਈ ਸਮੇਂ ਸਿਰ ਪੂਰੀ ਹੋ ਸਕੇ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰੀਖਿਆ ਨਾਲ ਜੁੜੇ ਸਾਰੇ ਦਿਸ਼ਾ-ਨਿਰਦੇਸ਼ ਧਿਆਨ ਨਾਲ ਪੜ੍ਹਨ ਅਤੇ ਡੇਟਸ਼ੀਟ ਵਿੱਚ ਦਿੱਤੇ ਵਿਸ਼ਿਆਂ ਅਤੇ ਤਰੀਕਾਂ ਦੀ ਪੂਰੀ ਜਾਣਕਾਰੀ ਲੈਣ।

ਬੋਰਡ ਮੁਤਾਬਕ ਵਿਸਤ੍ਰਿਤ ਡੇਟਸ਼ੀਟ ਅਤੇ ਹੋਰ ਮਹੱਤਵਪੂਰਨ ਜਾਣਕਾਰੀ ਲਈ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ PSEB Official Website ‘ਤੇ ਜਾ ਸਕਦੇ ਹਨ।

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.