PSPCL-PSTCL : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (PSTCL) ਦੇ ਨਵੇਂ ਚੇਅਰਮੈਨ ਆਈਏਐਸ ਗੁਰਕੀਰਤ ਕਿਰਪਾਲ ਸਿੰਘ ਨੇ ਪਟਿਆਲਾ ਸਥਿਤ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਵਿੱਚ ਦੋਵੇਂ ਕਾਰਪੋਰੇਸ਼ਨਾਂ ਦੇ ਡਾਇਰੈਕਟਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਪਹਿਲੀ ਬੈਠਕ ਕੀਤੀ। ਮੀਟਿੰਗ ਵਿੱਚ ਉਨ੍ਹਾਂ ਨੇ ਸੂਬੇ ਵਿੱਚ ਬਿਜਲੀ ਦੀ ਨਿਰਵਿਘਨ ਅਤੇ ਭਰੋਸੇਯੋਗ ਸਪਲਾਈ ਬਣਾਈ ਰੱਖਣ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ।
ਬੈਠਕ ਦੌਰਾਨ ਚੇਅਰਮੈਨ ਨੇ ਪੰਜਾਬ ਵਿੱਚ ਬਿਜਲੀ ਦੀ ਮੰਗ ਅਤੇ ਉਪਲਬਧ ਸਪਲਾਈ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਦੇ ਨਾਲ ਬਿਜਲੀ ਉਤਪਾਦਨ, ਪਾਵਰ ਪਰਚੇਜ਼, ਥਰਮਲ ਪਲਾਂਟਾਂ ਦੀ ਕਾਰਗੁਜ਼ਾਰੀ, ਕੋਲੇ ਦੇ ਸਟਾਕ ਅਤੇ ਟਰਾਂਸਮਿਸ਼ਨ ਤੇ ਸਪਲਾਈ ਪ੍ਰਬੰਧਾਂ ਬਾਰੇ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਬਿਜਲੀ ਬਿੱਲਾਂ ਨਾਲ ਸਬੰਧਤ ਮਾਮਲਿਆਂ ਦੀ ਜਾਣਕਾਰੀ ਵੀ ਅਧਿਕਾਰੀਆਂ ਤੋਂ ਲਈ ਗਈ।
ਗੁਰਕੀਰਤ ਕਿਰਪਾਲ ਸਿੰਘ ਨੇ ਕਿਹਾ ਕਿ ਘਰੇਲੂ ਅਤੇ ਵਪਾਰਕ ਖਪਤਕਾਰਾਂ ਨੂੰ ਲਗਾਤਾਰ ਬਿਜਲੀ ਮੁਹੱਈਆ ਕਰਵਾਉਣਾ PSPCL ਦੀ ਮੁੱਖ ਤਰਜੀਹ ਹੈ। ਉਨ੍ਹਾਂ ਖੇਤੀਬਾੜੀ ਖਪਤਕਾਰਾਂ ਲਈ ਵੀ ਨਿਰਧਾਰਤ ਸਮੇਂ ਮੁਤਾਬਕ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ।

ਚੇਅਰਮੈਨ ਨੇ ਅਧਿਕਾਰੀਆਂ ਨੂੰ ਬਿਜਲੀ ਦੀ ਮੰਗ ਦੇ ਅਨੁਸਾਰ ਉਤਪਾਦਨ, ਟਰਾਂਸਮਿਸ਼ਨ ਅਤੇ ਵੰਡ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਦੀ ਹਦਾਇਤ ਦਿੱਤੀ। ਉਨ੍ਹਾਂ ਥਰਮਲ ਪਲਾਂਟਾਂ ਦੀ ਕਾਰਗੁਜ਼ਾਰੀ, ਕੋਲੇ ਦੀ ਉਪਲਬਧਤਾ ਅਤੇ ਪਾਵਰ ਪਰਚੇਜ਼ ਨਾਲ ਜੁੜੀ ਸਥਿਤੀ ਦੀ ਨਿਯਮਤ ਨਿਗਰਾਨੀ ਕਰਨ ਲਈ ਵੀ ਕਿਹਾ, ਤਾਂ ਜੋ ਸਪਲਾਈ ਵਿੱਚ ਕਿਸੇ ਤਰ੍ਹਾਂ ਦੀ ਰੁਕਾਵਟ ਨਾ ਆਵੇ।
ਮੀਟਿੰਗ ਵਿੱਚ ਖਪਤਕਾਰਾਂ ਵੱਲੋਂ ਬਿਜਲੀ ਸਪਲਾਈ ਨਾਲ ਸਬੰਧਤ ਮਿਲਣ ਵਾਲੀਆਂ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਗੁਰਕੀਰਤ ਕਿਰਪਾਲ ਸਿੰਘ ਨੇ ਫੀਲਡ ਪੱਧਰ ’ਤੇ ਨਿਗਰਾਨੀ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਖਪਤਕਾਰਾਂ ਨੂੰ ਬਿਹਤਰ ਬਿਜਲੀ ਸੇਵਾਵਾਂ ਦੇਣ ਲਈ ਅਧਿਕਾਰੀਆਂ ਨੂੰ ਸਰਗਰਮੀ ਨਾਲ ਕੰਮ ਕਰਨਾ ਚਾਹੀਦਾ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਮੀਡੀਆ ਵੱਲੋਂ ਦਿੱਤੇ ਜਾਣ ਵਾਲੇ ਸੁਝਾਵਾਂ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਖਪਤਕਾਰਾਂ ਨੂੰ PSPCL ਦੀਆਂ ਨਵੀਆਂ ਪਹਿਲਕਦਮੀਆਂ ਅਤੇ ਸਰਕਾਰੀ ਨੀਤੀਆਂ ਨਾਲ ਜੁੜੀ ਜਾਣਕਾਰੀ ਹਾਸਲ ਕਰਨ ਲਈ ਇਸ ਦੇ Facebook, Instagram, X ਅਤੇ YouTube ਸੋਸ਼ਲ ਮੀਡੀਆ ਹੈਂਡਲਜ਼ ਨੂੰ ਫਾਲੋ ਕਰਨ ਦੀ ਅਪੀਲ ਵੀ ਕੀਤੀ।
मेष: दिन शुभ रहेगा...