Last Updated: November 7, 2026

Dainik Savera Times Logo

PU ਸੈਨੇਟ–ਸਿੰਡੀਕੇਟ ਭੰਗ ’ਤੇ ਤੂਫ਼ਾਨ, ਮੁੱਖ ਮੰਤਰੀ ਮਾਨ ਦਾ ਕੇਂਦਰ ’ਤੇ ਸਿੱਧਾ ਹਮਲਾ

2 April 2026 ਅੱਪਡੇਟ ਕੀਤਾ ਗਿਆ

PU ਸੈਨੇਟ–ਸਿੰਡੀਕੇਟ ਭੰਗ ’ਤੇ ਤੂਫ਼ਾਨ, ਮੁੱਖ ਮੰਤਰੀ ਮਾਨ ਦਾ ਕੇਂਦਰ ’ਤੇ ਸਿੱਧਾ ਹਮਲਾ

ਪੰਜਾਬ ਡੈਕਸ: ਯੂਨੀਵਰਸਿਟੀ ਦੀ ਐਗਜ਼ਿਕਿਊਟਿਵ ਬਾਡੀ, ਜੋ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮ ਚਲਾਉਂਦੀ ਹੈ — ਜਿਵੇਂ ਨਿਯੁਕਤੀਆਂ, ਫੰਡਾਂ ਦੀ ਵਰਤੋਂ, ਪ੍ਰਬੰਧਕੀ ਫ਼ੈਸਲੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਸਬੰਧੀ ਜਾਰੀ ਨੋਟੀਫਿਕੇਸ਼ਨ ’ਤੇ ਕੜੀ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਦੀ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਗੈਰ-ਸੰਵਿਧਾਨਕ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਭਾਜਪਾ ਦੀ ਪੰਜਾਬ ਵਿਰੋਧੀ ਸੋਚ ਇੱਕ ਵਾਰ ਫਿਰ ਸਾਹਮਣੇ ਆ ਗਈ ਹੈ। ਮਾਨ ਨੇ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਇਸ ਨੋਟੀਫਿਕੇਸ਼ਨ ਨੂੰ ਹਾਈ ਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਚੁਣੌਤੀ ਦੇਵੇਗੀ ਅਤੇ ਇਸ ਲਈ ਕਾਨੂੰਨੀ ਮਾਹਰਾਂ ਨਾਲ ਵਿਚਾਰ-ਵਟਾਂਦਰਾ ਜਾਰੀ ਹੈ।

ਭਾਰਤ ਵੱਲੋਂ ਬੁਰਕੀਨਾ ਫਾਸੋ ਨੂੰ 1000 ਮੈਟ੍ਰਿਕ ਟਨ ਚਾਵਲ, ਭੁੱਖ ਨਾਲ ਜੂਝਦੇ ਲੋਕਾਂ ਲਈ ਵੱਡੀ ਰਾਹਤ ਜਾਣੋਂ ਇਸ ਪਿਛੇ ਦੇ ਕਾਰਨ।

ਪੰਜਾਬ ਯੂਨੀਵਰਸਿਟੀ ਨੂੰ ਸੂਬੇ ਦੀ ਵਿਰਾਸਤ ਦੱਸਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸਦੀ ਰੱਖਿਆ ਹਰ ਹਾਲਤ ਵਿੱਚ ਕੀਤੀ ਜਾਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਪੰਜਾਬ ਪੁਨਰਗਠਨ ਐਕਟ 1966 ਅਤੇ ਪੰਜਾਬ ਯੂਨੀਵਰਸਿਟੀ ਐਕਟ 1947 ਮੁਤਾਬਕ ਇਹ ਸੰਸਥਾ ਪੂਰੀ ਤਰ੍ਹਾਂ ਪੰਜਾਬ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਹੈ। ਇਸ ਲਈ ਸੈਨੇਟ ਜਾਂ ਸਿੰਡੀਕੇਟ ਨੂੰ ਭੰਗ ਕਰਨ ਦਾ ਕੇਂਦਰ ਸਰਕਾਰ ਕੋਲ ਕੋਈ ਅਧਿਕਾਰ ਨਹੀਂ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਜਾਂ ਸੰਸਦ ਵੱਲੋਂ ਕਾਨੂੰਨ ਵਿੱਚ ਸੋਧ ਕੀਤੇ ਬਿਨਾਂ ਕੇਂਦਰ ਵੱਲੋਂ ਲਿਆ ਗਿਆ ਇਹ ਫ਼ੈਸਲਾ ਸੰਵਿਧਾਨ ਦੇ ਖ਼ਿਲਾਫ਼ ਹੈ।

ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਦੋ ਵਾਰ ਪੰਜਾਬ ਯੂਨੀਵਰਸਿਟੀ ਨੂੰ ਹਰਿਆਣਾ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ। ਮੀਟਿੰਗਾਂ ਦੌਰਾਨ ਹਰਿਆਣਾ ਵੱਲੋਂ ਆਪਣੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਸੰਬੰਧਿਤ ਕਰਨ ਦੀ ਮੰਗ ਰੱਖੀ ਗਈ ਸੀ, ਜਿਸਨੂੰ ਪੰਜਾਬ ਨੇ ਸਪਸ਼ਟ ਤੌਰ ’ਤੇ ਰੱਦ ਕਰ ਦਿੱਤਾ। ਮਾਨ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਨਾਲ ਕੀਤੀ ਜਾਣ ਵਾਲੀ ਕਿਸੇ ਵੀ ਜ਼ਬਰਦਸਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪਹਿਲਾਂ ਭਾਖੜਾ ਬੋਰਡ ਅਤੇ ਹੁਣ ਪੰਜਾਬ ਯੂਨੀਵਰਸਿਟੀ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਪੰਜਾਬ ਸਰਕਾਰ ਇਸਨੂੰ ਕਿਸੇ ਵੀ ਹਾਲਤ ਵਿੱਚ ਸਫਲ ਨਹੀਂ ਹੋਣ ਦੇਵੇਗੀ।

 

bhagwant-mann-attacks-centre

bhagwant-mann-attacks-centre

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.