skip to content

Last Updated: November 6, 2026

Dainik Savera Times Logo

ਪੰਜਾਬ ਵਿੱਚ ਇੱਕ ਹੋਰ ਛੁੱਟੀ! 31 ਜਨਵਰੀ ਨੂੰ ਉੱਠੀ ਜਨਕਤ ਛੁੱਟੀ ਦੀ ਮੰਗ, ਜਾਣੋ ਕਾਰਨ

28 January 2026 ਅੱਪਡੇਟ ਕੀਤਾ ਗਿਆ

ਪੰਜਾਬ ਵਿੱਚ ਇੱਕ ਹੋਰ ਛੁੱਟੀ! 31 ਜਨਵਰੀ ਨੂੰ ਉੱਠੀ ਜਨਕਤ ਛੁੱਟੀ ਦੀ ਮੰਗ, ਜਾਣੋ ਕਾਰਨ

PUNJAB NEWS : ਪੰਜਾਬ ਦੇ ਸੰਗਰੂਰ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। 20ਵੀਂ ਸਦੀ ਦੇ ਪ੍ਰਮੁੱਖ ਅਧਿਆਤਮਿਕ ਸ਼ਖਸ਼ੀਅਤ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਦੀ ਸਾਲਾਨਾ ਬਰਸੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਸਬੰਧ ਵਿੱਚ, ਅਕਾਲ ਕਾਲਜ ਕੌਂਸਲ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਬਣਾਉਣ ਲਈ ਸੰਗਰੂਰ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨਾਲ ਮੁਲਾਕਾਤ ਕੀਤੀ ਅਤੇ ਸਮਾਗਮ ਦਾ ਸੱਦਾ ਪੱਤਰ ਸੌਂਪਿਆ।

31 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਛੁੱਟੀ ਦੀ ਮੰਗ

ਕੌਂਸਲ ਦੇ ਪ੍ਰਧਾਨ ਸੰਤ ਬਾਬਾ ਕਾਕਾ ਸਿੰਘ ਅਤੇ ਸਕੱਤਰ ਜਸਵੰਤ ਸਿੰਘ ਖਹਿਰਾ ਦੀ ਨਿਗਰਾਨੀ ਹੇਠ ਬਣਾਈ ਗਈ ਸੱਦਾ ਕਮੇਟੀ ਨੇ ਡੀ.ਸੀ. ਨੂੰ ਇੱਕ ਮੰਗ ਪੱਤਰ ਦਿੱਤਾ ਹੈ, ਜਿਸ ਵਿੱਚ ਸੰਤ ਅਤਰ ਸਿੰਘ ਜੀ ਦੀ ਬਰਸੀ ਮੌਕੇ 31 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਜਨਤਕ ਛੁੱਟੀ ਐਲਾਨ ਕਰਨ ਦੀ ਬੇਨਤੀ ਕੀਤੀ ਗਈ। ਵਫ਼ਦ ਨੇ ਦੱਸਿਆ ਕਿ ਭਾਰਤ ਅਤੇ ਵਿਦੇਸ਼ਾਂ ਤੋਂ ਲੱਖਾਂ ਸ਼ਰਧਾਲੂ ਇਸ ਸਮਾਗਮ ਵਿੱਚ ਮੱਥਾ ਟੇਕਣ ਲਈ ਆਉਂਦੇ ਹਨ, ਜਿਸ ਕਾਰਨ ਵੱਡੀ ਭੀੜ ਇਕੱਠੀ ਹੁੰਦੀ ਹੈ।

READ ALSO : ਡੇਰਾ ਬਾਬਾ ਨਾਨਕ: ਮੈਡੀਕਲ ਸਟੋਰ ਮਾਲਕ ਤੇ ਫਇਰਿੰਗ, ਇਲਾਕੇ ਚ ਦਹਿਸ਼ਤ ਦਾ ਮਾਹੌਲ

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ 31 ਜਨਵਰੀ ਨੂੰ ਛੁੱਟੀ ਦੇ ਪ੍ਰਸਤਾਵ ‘ਤੇ ਵਿਚਾਰ ਕਰੇਗਾ ਅਤੇ ਸਾਲਾਨਾ ਜੋੜ ਮੇਲੇ ਦੇ ਸਫਲ ਆਯੋਜਨ ਲਈ ਸੁਰੱਖਿਆ, ਸਫਾਈ ਅਤੇ ਟ੍ਰੈਫਿਕ ਪ੍ਰਬੰਧਨ ਵਿੱਚ ਪੂਰਾ ਸਹਿਯੋਗ ਦੇਵੇਗਾ।

ਧਾਰਮਿਕ ਅਤੇ ਵਿਦਿਅਕ ਖੇਤਰਾਂ ਵਿੱਚ ਯੋਗਦਾਨ

ਮੀਟਿੰਗ ਦੌਰਾਨ, ਕੌਂਸਲ ਮੈਂਬਰਾਂ ਨੇ ਸੰਤ ਬਾਬਾ ਅਤਰ ਸਿੰਘ ਜੀ ਦੇ ਜੀਵਨ ਦੀਆਂ ਖਾਸੀਅਤਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਲੱਖਾਂ ਲੋਕਾਂ ਨੂੰ ਧਰਮ ਨਾਲ ਜੋੜਨ ਦੇ ਨਾਲ-ਨਾਲ ਸਿੱਖਿਆ ਖੇਤਰ ਵਿੱਚ ਵੀ ਕ੍ਰਾਂਤੀ ਲਿਆਈ। ਉਨ੍ਹਾਂ ਦੁਆਰਾ ਸਥਾਪਿਤ ਕੀਤੇ ਗਏ ਸਕੂਲ ਅਤੇ ਕਾਲਜ ਖੇਤਰ ਵਿੱਚ ਗਿਆਨ ਦੀ ਰੌਸ਼ਨੀ ਫੈਲਾਉਂਦੇ ਰਹਿੰਦੇ ਹਨ।

ਸੰਤ ਅਤਰ ਸਿੰਘ ਜੀ ਦੀ ਯਾਦ ਵਿੱਚ, ਮਸਤੂਆਣਾ ਸਾਹਿਬ ਵਿਖੇ ਹਰ ਸਾਲ ਇੱਕ ਵੱਡਾ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ, ਜਿਸ ਵਿੱਚ ਸ਼ਰਧਾਲੂ ਧਾਰਮਿਕ, ਸਾਂਸਕ੍ਰਿਤਿਕ ਅਤੇ ਸਮਾਜਿਕ ਤਤਾਂ ਦਾ ਲਾਭ ਲੈਂਦੇ ਹਨ।

ਪੰਜਾਬ ਦੇ ਕੰਪਿਊਟਰ ਅਧਿਆਪਕਾਂ ਨੇ ਸ਼ੁਰੂ ਕੀਤਾ ‘ਮਿਸ਼ਨ 2027’, ਸਰਕਾਰ ਨੂੰ ਦਿੱਤਾ ਸੰਘਰਸ਼ ਦਾ ਅਲਟੀਮੈਟਮ

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.