ਮਾਰਚ ਮਹੀਨਾ ਤਿਉਹਾਰਾਂ ਅਤੇ ਛੁੱਟੀਆਂ ਦੇ ਮਾਮਲੇ ਵਿੱਚ ਕਾਫੀ ਖਾਸ ਮੰਨਿਆ ਜਾਂਦਾ ਹੈ। ਇਸ ਸਮੇਂ ਦੌਰਾਨ ਵਿਦਿਆਰਥੀਆਂ ਲਈ ਪ੍ਰੀਖਿਆਵਾਂ ਦਾ ਸੀਜ਼ਨ ਵੀ ਸ਼ੁਰੂ ਹੋ ਜਾਂਦਾ ਹੈ ਅਤੇ ਜ਼ਿਆਦਾਤਰ ਸਕੂਲਾਂ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਮਾਰਚ ਅਤੇ ਅਪ੍ਰੈਲ ਮਹੀਨੇ ਵਿੱਚ ਪੂਰੀਆਂ ਹੁੰਦੀਆਂ ਹਨ। ਇਸ ਦੇ ਨਾਲ ਹੀ ਮਾਰਚ ਮਹੀਨੇ ਵਿੱਚ ਹੋਲੀ ਅਤੇ ਰਮਜ਼ਾਨ ਵਰਗੇ ਵੱਡੇ ਤਿਉਹਾਰ ਵੀ ਮਨਾਏ ਜਾਂਦੇ ਹਨ, ਜਿਸ ਕਾਰਨ ਕਈ ਜਨਤਕ ਛੁੱਟੀਆਂ ਆਉਂਦੀਆਂ ਹਨ।
ਇਸ ਮਹੀਨੇ ਵਿੱਚ ਵੀਕਐਂਡ ਅਤੇ ਤਿਉਹਾਰਾਂ ਨੂੰ ਮਿਲਾ ਕੇ ਵਿਦਿਆਰਥੀਆਂ ਨੂੰ ਕੁੱਲ ਲਗਭਗ 11 ਦਿਨ ਦੀਆਂ ਛੁੱਟੀਆਂ ਮਿਲਣ ਵਾਲੀਆਂ ਹਨ। ਇਸ ਕਾਰਨ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਰਾਮ ਕਰਨ ਦਾ ਵੀ ਸਮਾਂ ਮਿਲੇਗਾ।
ਜੇ ਮਾਰਚ ਮਹੀਨੇ ਦੀਆਂ ਛੁੱਟੀਆਂ ਦੀ ਗੱਲ ਕਰੀਏ ਤਾਂ 21 ਮਾਰਚ ਸ਼ਨੀਵਾਰ ਨੂੰ ਈਦ-ਉਲ-ਫਿਤਰ ਦੇ ਮੌਕੇ ‘ਤੇ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸ ਤੋਂ ਅਗਲੇ ਦਿਨ ਐਤਵਾਰ ਹੋਣ ਕਾਰਨ ਹਫਤਾਵਾਰੀ ਛੁੱਟੀ ਰਹੇਗੀ।
READ ALSO : Ek Mutthi Gulaal ਮੁਹਿੰਮ: ਡਾ. ਅਸ਼ੋਕ ਕੁਮਾਰ ਮਿੱਤਲ ਨੇ ਹੋਲੀ ਮੌਕੇ ਸ਼ਹੀਦ ਸੈਨਿਕਾਂ ਨੂੰ ਦਿੱਤੀ ਭਾਵੁਕ ਸ਼ਰਧਾਂਜਲੀ
ਇਸ ਤੋਂ ਬਾਅਦ 23 ਮਾਰਚ ਸੋਮਵਾਰ ਨੂੰ ਵੀ ਛੁੱਟੀ ਐਲਾਨੀ ਗਈ ਹੈ। ਪੰਜਾਬ ਸਰਕਾਰ ਦੇ ਕੈਲੰਡਰ ਅਨੁਸਾਰ ਇਸ ਦਿਨ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਸਰਕਾਰੀ ਛੁੱਟੀ ਰਹਿੰਦੀ ਹੈ।
ਇਸ ਤੋਂ ਅਗੇ 26 ਮਾਰਚ ਵੀਰਵਾਰ ਨੂੰ ਰਾਮ ਨੌਮੀ ਦੇ ਮੌਕੇ ‘ਤੇ ਛੁੱਟੀ ਰਹੇਗੀ। ਇਸ ਤੋਂ ਇਲਾਵਾ 31 ਮਾਰਚ ਮੰਗਲਵਾਰ ਨੂੰ ਮਹਾਵੀਰ ਜਯੰਤੀ ਦੇ ਮੌਕੇ ‘ਤੇ ਵੀ ਸਰਕਾਰੀ ਛੁੱਟੀ ਐਲਾਨੀ ਗਈ ਹੈ।
ਇਸ ਤਰ੍ਹਾਂ ਮਾਰਚ ਮਹੀਨੇ ਵਿੱਚ ਤਿਉਹਾਰਾਂ ਅਤੇ ਵੀਕਐਂਡ ਨੂੰ ਮਿਲਾ ਕੇ ਕਈ ਛੁੱਟੀਆਂ ਆ ਰਹੀਆਂ ਹਨ, ਜੋ ਵਿਦਿਆਰਥੀਆਂ ਅਤੇ ਕਰਮਚਾਰੀਆਂ ਦੋਵਾਂ ਲਈ ਰਾਹਤ ਦਾ ਕਾਰਨ ਬਣ ਸਕਦੀਆਂ ਹਨ।
ਕਾਂਗਰਸੀ ਕੌਂਸਲਰ ਸ਼ਹਿਰੀ ਝੰਡਾ ਦੇ ਪਿਤਾ ਦਾ ਹਾਲ ਜਾਨਣ ਹਸਪਤਾਲ ਪਹੁੰਚੇ BJP ਆਗੂ Tejinder Singh Bittu