ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਦੇ ਮੁਜ਼ੱਫਰਾਬਾਦ ਵਿੱਚ ਪੁਲਵਾਮਾ ਹਮਲੇ ਦੇ ਕਥਿਤ ਮਾਸਟਰਮਾਈਂਡ ਹਮਜ਼ਾ ਬੁਰਹਾਨ ਦੇ ਕਤਲ ਮਾਮਲੇ ਵਿੱਚ ਹੁਣ ਇੱਕ ਨਵਾਂ ਅਤੇ ਸਨਸਨੀਖੇਜ਼ ਮੋੜ ਸਾਹਮਣੇ ਆਇਆ ਹੈ। ਦੇਸ਼ ਦੇ ਚਰਚਿਤ ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ਰਾਹੀਂ ਇਸ ਹੱਤਿਆ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਹੈ। ਗੈਂਗ ਨਾਲ ਜੁੜੇ ਟਾਈਸਨ ਬਿਸ਼ਨੋਈ ਨਾਮਕ ਵਿਅਕਤੀ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਕਿਹਾ ਕਿ ਉਸਨੇ ਅਤੇ ਡੀਸੀ ਗਰੁੱਪ ਨੇ ਮਿਲ ਕੇ ਆਪਣੇ “ਵੱਡੇ ਭਰਾ” ਲਾਰੈਂਸ ਬਿਸ਼ਨੋਈ ਦੀ ਮਦਦ ਨਾਲ ਹਮਜ਼ਾ ਬੁਰਹਾਨ ਨੂੰ ਮਾਰ ਕੇ ਪੁਲਵਾਮਾ ਹਮਲੇ ਦਾ ਬਦਲਾ ਲਿਆ ਹੈ।
ਵਾਇਰਲ ਹੋ ਰਹੀ ਪੋਸਟ ਵਿੱਚ ਟਾਈਸਨ ਬਿਸ਼ਨੋਈ ਨੇ ਲਿਖਿਆ ਕਿ “ਅੱਜ ਪਾਕਿਸਤਾਨ ਵਿੱਚ ਹਮਜ਼ਾ ਬੁਰਹਾਨ ਦੀ ਛਾਤੀ ‘ਤੇ ਵਾਰ ਹੋਇਆ ਹੈ। ਅਸੀਂ ਦੇਸ਼ ਦੇ ਸ਼ਹੀਦਾਂ ਦਾ ਬਦਲਾ ਲੈ ਲਿਆ ਹੈ।” ਇਸਦੇ ਨਾਲ ਹੀ ਉਸਨੇ ਇਹ ਵੀ ਧਮਕੀ ਦਿੱਤੀ ਕਿ ਪਾਕਿਸਤਾਨ ਵਿੱਚ ਲੁਕੇ ਹੋਏ ਅੱਤਵਾਦੀਆਂ ਅਤੇ ਡਰੋਨ ਰਾਹੀਂ ਨਸ਼ਾ ਭੇਜਣ ਵਾਲੇ ਤਸਕਰਾਂ ਨੂੰ ਵੀ ਇੱਕ-ਇੱਕ ਕਰਕੇ ਖ਼ਤਮ ਕੀਤਾ ਜਾਵੇਗਾ।
ਇਸੇ ਪੋਸਟ ਵਿੱਚ ਟਾਈਸਨ ਬਿਸ਼ਨੋਈ ਨੇ ਆਪਣੇ ਉੱਤੇ ਲੱਗੇ ਨਸ਼ਾ ਤਸਕਰੀ ਦੇ ਦੋਸ਼ਾਂ ਨੂੰ ਵੀ ਨਕਾਰਿਆ ਹੈ। ਉਸਨੇ ਕਿਹਾ ਕਿ ਸਰਕਾਰ ਦੇ Operation Global Hunt ਵਿੱਚ ਉਸਦਾ ਨਾਮ ਗਲਤ ਤਰੀਕੇ ਨਾਲ ਜੋੜਿਆ ਗਿਆ ਹੈ। ਉਸਦੇ ਮੁਤਾਬਕ ਉਸਨੇ ਕਦੇ ਨਸ਼ੇ ਨੂੰ ਹੱਥ ਨਹੀਂ ਲਾਇਆ ਅਤੇ ਜੇਕਰ ਕੋਈ ਇਹ ਸਾਬਤ ਕਰ ਦੇਵੇ ਤਾਂ ਉਹ ਖੁਦ ਭਾਰਤ ਆ ਕੇ surrender ਕਰਨ ਲਈ ਤਿਆਰ ਹੈ।
ਦੱਸਣਯੋਗ ਹੈ ਕਿ ਹਮਜ਼ਾ ਬੁਰਹਾਨ 14 ਫਰਵਰੀ 2019 ਨੂੰ ਹੋਏ ਪੁਲਵਾਮਾ ਆਤਮਘਾਤੀ ਹਮਲੇ ਦੇ ਮੁੱਖ ਦੋਸ਼ੀਆਂ ਵਿੱਚ ਸ਼ਾਮਲ ਸੀ। ਇਸ ਹਮਲੇ ਵਿੱਚ CRPF ਦੇ 40 ਜਵਾਨ ਸ਼ਹੀਦ ਹੋਏ ਸਨ। ਭਾਰਤ ਸਰਕਾਰ ਨੇ 2022 ਵਿੱਚ UAPA ਤਹਿਤ ਉਸਨੂੰ ਅਧਿਕਾਰਤ ਤੌਰ ‘ਤੇ ਅੱਤਵਾਦੀ ਘੋਸ਼ਿਤ ਕੀਤਾ ਸੀ। ਹਾਲਾਂਕਿ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਕੀਤੇ ਗਏ ਇਸ ਦਾਅਵੇ ਦੀ ਅਜੇ ਤੱਕ ਕਿਸੇ ਸਰਕਾਰੀ ਏਜੰਸੀ ਜਾਂ ਮੀਡੀਆ ਵੱਲੋਂ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
मेष: दिन शुभ रहेगा...