ਲੁਧਿਆਣਾ ਨਿਊਜ਼ : Punjab Roadways ਪਨਬਸ / PEPSU Road Transport Corporation (ਪੀ.ਆਰ.ਟੀ.ਸੀ) ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵੱਲੋਂ ਅੱਜ ਲੁਧਿਆਣਾ ਦੇ ਈਸੜੂ ਭਵਨ ਵਿਖੇ ਅਹਿਮ ਮੀਟਿੰਗ ਕਰਕੇ ਨਵੇਂ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਮੀਟਿੰਗ ਦੌਰਾਨ ਆਗੂਆਂ ਨੇ ਸਰਕਾਰ ‘ਤੇ ਵਾਅਦੇ ਤੋੜਨ ਅਤੇ ਵਰਕਰਾਂ ਦੀ ਅਵਾਜ਼ ਦਬਾਉਣ ਦੇ ਦੋਸ਼ ਲਗਾਏ।
ਸਰਕਾਰ ‘ਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼
ਸੂਬਾ ਚੇਅਰਮੈਨ ਬਲਵਿੰਦਰ ਸਿੰਘ ਰਾਠ ਅਤੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ Bhagwant Mann ਵੱਲੋਂ 1 ਜੁਲਾਈ 2024 ਦੀ ਮੀਟਿੰਗ ਵਿੱਚ ਕਰਮਚਾਰੀਆਂ ਨੂੰ ਪੱਕਾ ਕਰਨ, ਠੇਕੇਦਾਰ ਵਿਚੋਲੀਏ ਬਾਹਰ ਕੱਢਣ ਸਮੇਤ 7 ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ। ਪਰ ਹੁਣ ਟਰਾਂਸਪੋਰਟ ਮੰਤਰੀ Laljit Singh Bhullar ਵੱਲੋਂ ਉਨ੍ਹਾਂ ਫੈਸਲਿਆਂ ਨੂੰ ਚੋਣਾਵੀ ਜੁਮਲੇ ਕਹਿ ਕੇ ਰੱਦ ਕੀਤਾ ਜਾ ਰਿਹਾ ਹੈ।
READ ALSO : Middle East ਵਿੱਚ ਤਣਾਅ ਕਾਰਨ ਸੋਨੇ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ, ਜਾਣੋ ਆਪਣੇ ਸ਼ਹਿਰ ਦਾ ਰੇਟ
ਆਗੂਆਂ ਨੇ ਦੋਸ਼ ਲਗਾਇਆ ਕਿ ਕਿਲੋਮੀਟਰ ਸਕੀਮ ਤਹਿਤ ਬੱਸਾਂ ਚਲਾਉਣ ਦੀ ਕੋਸ਼ਿਸ਼ ਨਾਲ ਵਿਭਾਗ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ ਅਤੇ ਸੰਘਰਸ਼ ਕਰਨ ਵਾਲੇ ਕਰਮਚਾਰੀਆਂ ‘ਤੇ ਨਜਾਇਜ਼ ਧਾਰਾਵਾਂ ਲਗਾ ਕੇ ਕੇਸ ਦਰਜ ਕੀਤੇ ਗਏ ਹਨ।
10 ਕਰਮਚਾਰੀ ਅਜੇ ਵੀ ਜੇਲ੍ਹ ਵਿੱਚ
ਸੂਬਾ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਹੋਰ ਆਗੂਆਂ ਨੇ ਕਿਹਾ ਕਿ ਪ੍ਰਦਰਸ਼ਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਕਰਮਚਾਰੀਆਂ ਵਿੱਚੋਂ ਲਗਭਗ 10 ਕਰਮਚਾਰੀ ਅਜੇ ਵੀ ਸੰਗਰੂਰ ਜੇਲ੍ਹ ਵਿੱਚ ਬੰਦ ਹਨ। ਤਕਰੀਬਨ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਨਾ ਹੋਣਾ ਸਰਕਾਰ ਦੀ ਨੀਤੀ ‘ਤੇ ਸਵਾਲ ਖੜੇ ਕਰਦਾ ਹੈ।
ਸੰਘਰਸ਼ ਦੀ ਅਗਲੀ ਰਣਨੀਤੀ
ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ,
4 ਮਾਰਚ 2026 ਨੂੰ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।
6 ਮਾਰਚ ਨੂੰ ਸਮੂਹ ਡਿਪੂਆਂ ਦੇ ਗੇਟਾਂ ‘ਤੇ ਰੈਲੀਆਂ ਕੀਤੀਆਂ ਜਾਣਗੀਆਂ।
ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ।
9 ਮਾਰਚ ਤੋਂ ਚੰਡੀਗੜ੍ਹ ਅਤੇ ਸੰਗਰੂਰ ਵਿੱਚ ਬਜਟ ਇਜਲਾਸ ਦੌਰਾਨ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ।
ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਅਤੇ ਜੇਲ੍ਹ ਵਿੱਚ ਬੰਦ ਸਾਥੀਆਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਬੱਸਾਂ ਦਾ ਚੱਕਾ ਜਾਮ ਕਰਕੇ ਵੱਡਾ ਸੰਘਰਸ਼ ਕੀਤਾ ਜਾਵੇਗਾ।
ਵੱਡੀ ਗਿਣਤੀ ‘ਚ ਆਗੂ ਰਹੇ ਮੌਜੂਦ
ਮੀਟਿੰਗ ਵਿੱਚ ਸੂਬਾ ਕੈਸ਼ੀਅਰ ਬਲਜੀਤ ਸਿੰਘ, ਮੀਤ ਪ੍ਰਧਾਨ ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ ਪੰਨੂ, ਰਣਜੀਤ ਸਿੰਘ, ਭਗਤ ਸਿੰਘ, ਉਡੀਕ ਚੰਦ, ਦਲਵਿੰਦਰ ਸਿੰਘ, ਜਤਿੰਦਰ ਸਿੰਘ ਦੀਦਾਰਗੜ੍ਹ, ਜਗਦੀਸ਼ਵਰ ਚੰਦਰ, ਹਰਜਿੰਦਰ ਸਿੰਘ, ਨਿਰਪਾਲ ਸਿੰਘ, ਸਰਬਜੀਤ ਸਿੰਘ ਭੁੱਲਰ, ਰੋਹੀ ਰਾਮ ਸਮੇਤ ਵੱਖ-ਵੱਖ ਡਿਪੂ ਕਮੇਟੀਆਂ ਦੇ ਆਗੂ ਹਾਜ਼ਰ ਰਹੇ।ਯੂਨੀਅਨ ਨੇ ਸਪਸ਼ਟ ਕੀਤਾ ਕਿ ਉਹ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖੇਗੀ ਅਤੇ ਜਰੂਰਤ ਪੈਣ ‘ਤੇ ਰਾਜ ਪੱਧਰ ‘ਤੇ ਆੰਦੋਲਨ ਤੇਜ਼ ਕੀਤਾ ਜਾਵੇਗਾ।
Firozpur ਦੀ ਕੇਂਦਰੀ ਜੇਲ੍ਹ ਤੋਂ ਫਿਰ ਮਿਲੇ 19 ਮੋਬਾਈਲ, ਹਵਾਲਾਤੀਆਂ ਤੇ ਮਾਮਲਾ ਦਰਜ