Last Updated: October 7, 2026

Dainik Savera Times Logo

ਦੋਆਬਾ ਵਾਸੀਆਂ ਨੂੰ ਵੱਡੀ ਸੌਗਾਤ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਤਲੁਜ ਦੇ ਧੁੱਸੀ ਬੰਨ੍ਹ ‘ਤੇ 38 ਕਿਲੋਮੀਟਰ ਲੰਬੀ ਸੜਕ ਦਾ ਨੀਂਹ ਪੱਥਰ

4 months ਪਹਿਲਾ

ਦੋਆਬਾ ਵਾਸੀਆਂ ਨੂੰ ਵੱਡੀ ਸੌਗਾਤ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਤਲੁਜ ਦੇ ਧੁੱਸੀ ਬੰਨ੍ਹ ‘ਤੇ 38 ਕਿਲੋਮੀਟਰ ਲੰਬੀ ਸੜਕ ਦਾ ਨੀਂਹ ਪੱਥਰ

ਪੰਜਾਬ ਡੈਕਸ: ਪੰਜਾਬ ਸਰਕਾਰ ਨੇ ਦੋਆਬਾ ਦੇ ਮੰਡ ਇਲਾਕੇ ਦੇ ਲੋਕਾਂ ਦੀ ਸਾਲਾਂ ਪੁਰਾਣੀ ਮੰਗ ਨੂੰ ਪੂਰਾ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੇ ਨਾਲ-ਨਾਲ ਬਣਨ ਵਾਲੀ ਲਗਭਗ 38 ਕਿਲੋਮੀਟਰ ਲੰਬੀ ਪੱਕੀ ਸੜਕ ਦਾ ਨੀਂਹ ਪੱਥਰ ਰੱਖਿਆ ਹੈ। ਇਸ ਫੈਸਲੇ ਦਾ ਐਲਾਨ ਉਨ੍ਹਾਂ ਜਲੰਧਰ ਦੇ ਪਿੰਡ ਸੀਚੇਵਾਲ ਵਿਖੇ ਇੱਕ ਧਾਰਮਿਕ ਸਮਾਗਮ ਦੌਰਾਨ ਕੀਤਾ।

ਕਿੱਥੋਂ ਤੋਂ ਕਿੱਥੋਂ ਤੱਕ ਬਣੇਗੀ ਸੜਕ:

ਇਹ ਸੜਕ ਗਿੱਦੜਪਿੰਡੀ ਤੋਂ ਫਿਲੌਰ ਤੱਕ ਧੁੱਸੀ ਬੰਨ੍ਹ ਦੇ ਉੱਪਰ ਬਣਾਈ ਜਾਣੀ ਹੈ। ਇਸ ਦੇ ਨਿਰਮਾਣ ਲਈ ਟੈਂਡਰ ਜਾਰੀ ਹੋ ਚੁੱਕੇ ਹਨ ਅਤੇ ਕੰਮ ਜਲਦੀ ਹੀ ਸ਼ੁਰੂ ਹੋਵੇਗਾ।

ਇਹ ਵੀ ਪੜੋਂ: 

ਨਿਊਯਾਰਕ ‘ਚ ਘੋੜਾ ਬੱਘੀ ਹਾਦਸਾ, ਭਾਰਤੀ ਨੌਜਵਾਨ ਦੀ ਦਰਦਨਾਕ ਮੌਤ

ਨਿਊਯਾਰਕ ‘ਚ ਘੋੜਾ ਬੱਘੀ ਹਾਦਸਾ, ਭਾਰਤੀ ਨੌਜਵਾਨ ਦੀ ਦਰਦਨਾਕ ਮੌਤ

ਲੋਕਾਂ ਨੂੰ ਕੀ ਹੋਵੇਗਾ ਫਾਇਦਾ

    • ਹਜ਼ਾਰਾਂ ਲੋਕਾਂ ਦੀ ਆਵਾਜਾਈ ਸੁਖਾਲੀ ਹੋਵੇਗੀ ਅਤੇ ਖੇਤੀਬਾੜੀ ਤੇ ਵਪਾਰ ਨੂੰ ਹੁਲਾਰਾ ਮਿਲੇਗਾ।

    • ਸਭ ਤੋਂ ਵੱਡਾ ਫਾਇਦਾ ਇਹ ਹੋਵੇਗਾ ਕਿ ਹੜ੍ਹਾਂ ਦੇ ਦਿਨਾਂ ਵਿੱਚ ਵੀ ਪਿੰਡਾਂ ਦਾ ਸੰਪਰਕ ਆਪਸ ਵਿੱਚੋਂ ਨਹੀਂ ਟੁੱਟੇਗਾ।

 

ਹੜ੍ਹ ਰੋਕੂ ਪ੍ਰਬੰਧਾਂ ‘ਤੇ ਜ਼ੋਰ:

ਧੁੱਸੀ ਬੰਨ੍ਹ ਸਤਲੁਜ ਦਰਿਆ ਦੇ ਨਾਲ ਲੱਗਦਾ ਹੈ, ਜਿੱਥੇ ਹਰ ਸਾਲ ਮਾਨਸੂਨ ਦੌਰਾਨ ਹੜ੍ਹ ਦਾ ਖ਼ਤਰਾ ਬਣਿਆ ਰਹਿੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੰਨ੍ਹ ਉੱਤੇ ਪੱਕੀ ਸੜਕ ਬਣਨ ਨਾਲ ਇਹ ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤ ਹੋਵੇਗਾ, ਜਿਸ ਨਾਲ ਹੜ੍ਹ ਪ੍ਰਬੰਧਨ ਬਿਹਤਰ ਹੋ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਵਾਰ ਮਾਨਸੂਨ ਦੀ ਬਾਰਿਸ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ।

punjab-38km-road-dhussi-bundh-sutlej-gidderpindi-phillaur-project

punjab-38km-road-dhussi-bundh-sutlej-gidderpindi-phillaur-project

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.