ਪੰਜਾਬ ਡੈਸਕ (ਦੈਨਿਕ ਸਵੇਰਾ): ਪੰਜਾਬ ਦੀ ਸਿਆਸਤ ਵਿੱਚ ਇਸ ਵੇਲੇ ਕਾਫ਼ੀ ਹਲਚਲ ਹੈ। ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਕਈ ਆਗੂ ਆਪਣੀਆਂ ਪਾਰਟੀਆਂ ਬਦਲ ਰਹੇ ਹਨ। ਖ਼ਾਸ ਕਰਕੇ ਆਮ ਆਦਮੀ ਪਾਰਟੀ ਦੇ ਕੁਝ ਮੈਂਬਰ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਹੁਣ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ ਨਾਲ ਆਮ ਆਦਮੀ ਪਾਰਟੀ ਨੂੰ ਝਟਕਾ ਲੱਗਿਆ ਹੈ।
View this post on Instagram
ਨਿਊਜ਼ੀਲੈਂਡ ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਵੀਰ ਸਿੰਘ ਨੇ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਦਾਮਨ ਫੜ ਲਿਆ ਹੈ। ਇਸਦੀ ਜਾਣਕਾਰੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਵੀਰ ਸਿੰਘ ਨੂੰ ਤਜਿੰਦਰ ਸਿੰਘ ਮਿੱਡੂਖੇੜਾ (ਸੀਨੀਅਰ ਮੀਤ ਪ੍ਰਧਾਨ) ਅਤੇ ਸਰਬਜੀਤ ਸਿੰਘ ਝਿੰਜਰ (ਪ੍ਰਧਾਨ, ਯੂਥ ਅਕਾਲੀ ਦਲ) ਨੇ ਅਕਾਲੀ ਦਲ ਵਿੱਚ ਸ਼ਾਮਲ ਕਰਵਾਇਆ। ਨਾਲ ਹੀ ਇਹ ਵੀ ਕਿਹਾ ਗਿਆ ਕਿ ਅਗਲੇ ਦਿਨਾਂ ਵਿੱਚ ਅਕਾਲੀ ਦਲ ਦੀ ਲੀਡਰਸ਼ਿਪ ਨਿਊਜ਼ੀਲੈਂਡ ਵਿੱਚ ਵੱਖ‑ਵੱਖ ਥਾਵਾਂ ‘ਤੇ ਵਰਕਰ ਮੀਟਿੰਗਾਂ ਕਰੇਗੀ।