ਚੰਡੀਗੜ੍ਹ: ਚੰਡੀਗੜ੍ਹ ਦੇ ਚਰਨਪ੍ਰੀਤ ਸਿੰਘ ਕਤਲ ਮਾਮਲੇ ਨਾਲ ਜੁੜੀ ਇੱਕ ਵੱਡੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਪੰਜਾਬ ਏਜੀਟੀਐਫ ਨੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿੱਚ ਦੋ ਸ਼ੂਟਰਾਂ ਨਾਲ ਮੁਕਾਬਲਾ ਕੀਤਾ, ਜਿਸ ਦੌਰਾਨ ਦੋਵੇਂ ਨੂੰ ਗੋਲੀਆਂ ਲੱਗੀਆਂ ਅਤੇ ਉਹ ਜ਼ਖ਼ਮੀ ਹੋ ਗਏ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਨੂੰ ਕਾਬੂ ਕਰ ਲਿਆ।
ਪੁਲਿਸ ਮੁਤਾਬਕ, ਗ੍ਰਿਫ਼ਤਾਰ ਕੀਤੇ ਗਏ ਸ਼ੂਟਰਾਂ ਦੀ ਪਛਾਣ ਰਾਜਨ ਉਰਫ਼ ਪਿਯੂਸ਼ ਪਹਿਲਵਾਨ, ਨਿਵਾਸੀ ਫਿਰੋਜ਼ਪੁਰ, ਅਤੇ ਪ੍ਰੀਤਮ ਸ਼ਾਹ, ਨਿਵਾਸੀ ਨਵਾਂ ਸ਼ਹਿਰ ਵਜੋਂ ਹੋਈ ਹੈ। ਜਾਣਕਾਰੀ ਇਹ ਵੀ ਮਿਲੀ ਹੈ ਕਿ ਰਾਜਨ ਕੁਝ ਸਮੇਂ ਪਹਿਲਾਂ ਮਲੇਸ਼ੀਆ ਤੋਂ ਨੇਪਾਲ ਦੇ ਰਸਤੇ ਭਾਰਤ ਵਿੱਚ ਦਾਖਲ ਹੋਇਆ ਸੀ।
ਦੋਵੇਂ ਉੱਤੇ ਪਹਿਲਾਂ ਤੋਂ ਹੀ ਕਈ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਐਨਕਾਊਂਟਰ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਤੋਂ ਹਥਿਆਰ ਅਤੇ ਇੱਕ ਬਾਈਕ ਵੀ ਬਰਾਮਦ ਕੀਤੀ ਹੈ। ਫਿਲਹਾਲ ਦੋਵੇਂ ਨੂੰ ਹਿਰਾਸਤ ਵਿੱਚ ਰੱਖ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
