
Punjab Assembly Session Live : ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਹ ਸੈਸ਼ਨ 27 ਅਕਤੂਬਰ ਤੱਕ ਚੱਲੇਗਾ। ਵਿਰੋਧੀ ਧਿਰ ਵੱਲੋਂ ਸੈਸ਼ਨ ਦੌਰਾਨ ਪਰਮਿੰਦਰ ਝੋਟਾ ਕਤਲ ਕੇਸ ਸਮੇਤ ਕਈ ਮੁੱਦੇ ਉਠਾਏ ਜਾਣ ਦੀ ਸੰਭਾਵਨਾ ਹੈ, ਜਿਸ ਕਾਰਨ ਵਿਧਾਨ ਸਭਾ ਦਾ ਇਹ ਸੈਸ਼ਨ ਹੰਗਾਮੇ ਭਰਪੂਰ ਹੋਣ ਦੇ ਆਸਾਰ ਹਨ। ਕਿਉਂਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਜਾਰੀ ਬਿਜ਼ਨਸ ਪੱਤਰ ਵਿੱਚ ਨਸ਼ਿਆਂ ਖਿਲਾਫ਼ ਆਪਣੀ ਜਾਨ ਗੁਆਉਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਦੇਣ ਲਈ ਕਿਤੇ ਵੀ ਜ਼ਿਕਰ ਨਹੀਂ ਕੀਤਾ ਗਿਆ। ਜਦਕਿ ਹੋਰਨਾਂ ਸ਼ਖਸੀਅਤਾਂ ਦਾ ਬਾਕਾਇਦਾ ਜ਼ਿਕਰ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਮਿਲਾਵਟਖੋਰਾਂ ਖਿਲਾਫ਼ ਵੀ ਪ੍ਰਸਤਾਵ ਲਿਆਂਦਾ ਜਾ ਸਕਦਾ ਹੈ, ਜਿਸ ਤਹਿਤ ਮਿਲਾਵਟਖੋਰੀ ਕਰਨ ਵਾਲਿਆਂ ਖਿਲਾਫ਼ ਇੱਕ ਕਰੋੜ ਰੁਪਏ ਜੁਰਮਾਨਾ, ਜੇਲ੍ਹ ਅਤੇ ਜਾਇਦਾਦ ਜ਼ਬਤ ਕਰਨ ਵਾਲੇ ਨਿਯਮ ਸ਼ਾਮਲ ਹਨ। ਦੱਸ ਦੇਈਏ ਕਿ ਇਹ ਸੈਸ਼ਨ, ਜਿਸ ਨੂੰ 10 ਅਗਸਤ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਹੁਣ ਇਹ ਸੈਸ਼ਨ ਅੱਜ ਦੁਬਾਰਾ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਹੈ।
