Punjab News
Punjab News

Punjab Vidhan Sabha Session :ਪੰਜਾਬ ਵਿਧਾਨਸਭਾ ਦਾ ਖ਼ਾਸ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਹ ਸੈਸ਼ਨ ਰਾਜ ਵਿੱਚ ਆਏ ਹੜ੍ਹਾਂ ਦੇ ਮੁੱਦੇ ਨੂੰ ਧਿਆਨ ਵਿੱਚ ਰੱਖਦਿਆਂ ਸੱਦਿਆ ਗਿਆ ਹੈ। ਸਦਨ ਦੀ ਕਾਰਵਾਈ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਇਹ ਵਿਸ਼ੇਸ਼ ਇਜਲਾਸ 29 ਸਤੰਬਰ ਤੱਕ ਚੱਲੇਗਾ।
ਇਸ ਦੌਰਾਨ ਹੜ੍ਹਾਂ ਕਾਰਨ ਹੋਏ ਨੁਕਸਾਨ ਤੇ ਵਿਸਥਾਰ ਨਾਲ ਚਰਚਾ ਹੋਵੇਗੀ। ਉਮੀਦ ਹੈ ਕਿ ਸਰਕਾਰ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਸੰਬੰਧੀ ਕੋਈ ਵੱਡਾ ਐਲਾਨ ਵੀ ਕੀਤਾ ਜਾ ਸਕਦਾ ਹੈ।
ਇਹ ਸੈਸ਼ਨ ਹੜ੍ਹਾਂ ਨਾਲ ਜੁੜੇ ਮੁੱਦਿਆਂ ਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਉਜਾਗਰ ਕਰਨ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।