ਚੰਡੀਗੜ੍ਹ ਨਿਊਜ਼ : Bharatiya Janata Party ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਫੈਸਲਾ ਲੈਂਦਿਆਂ Keval Singh Dhillon ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਪਾਰਟੀ ਹਾਈਕਮਾਨ ਵੱਲੋਂ ਉਨ੍ਹਾਂ ਦੇ ਨਾਮ ਨੂੰ ਅਧਿਕਾਰਿਕ ਮਨਜ਼ੂਰੀ ਦੇ ਦਿੱਤੀ ਗਈ ਹੈ।
ਸਾਬਕਾ ਮੁੱਖ ਮੰਤਰੀ Amarinder Singh ਦੇ ਕਰੀਬੀ ਮੰਨੇ ਜਾਂਦੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਨੇ ਇੱਕ ਮਜ਼ਬੂਤ ਜਾਟ ਸਿੱਖ ਚਿਹਰੇ ਵਜੋਂ ਅੱਗੇ ਕੀਤਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਫੈਸਲਾ ਸਿੱਖ ਭਾਈਚਾਰੇ ਵਿੱਚ ਪਾਰਟੀ ਦੀ ਪਹੁੰਚ ਵਧਾਉਣ ਲਈ ਲਿਆ ਗਿਆ ਹੈ।
ਮੌਜੂਦਾ ਪ੍ਰਧਾਨ Sunil Jakhar ਦਾ ਕਾਰਜਕਾਲ ਜੁਲਾਈ ਵਿੱਚ ਖਤਮ ਹੋ ਰਿਹਾ ਹੈ। ਸੂਤਰਾਂ ਮੁਤਾਬਕ, ਉਹ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ Tarun Chugh ਲੰਮੇ ਸਮੇਂ ਤੋਂ ਪੰਜਾਬ ਵਿੱਚ ਕਿਸੇ ਸਿੱਖ ਆਗੂ ਨੂੰ ਸੂਬਾ ਪ੍ਰਧਾਨ ਬਣਾਉਣ ਦੀ ਵਕਾਲਤ ਕਰ ਰਹੇ ਸਨ। ਹੁਣ ਪਾਰਟੀ ਨੇ ਇਹ ਰਣਨੀਤਿਕ ਫੈਸਲਾ ਲੈ ਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਸੰਕੇਤ ਦਿੱਤਾ ਹੈ।
ਮੰਨਿਆ ਜਾ ਰਿਹਾ ਹੈ ਕਿ ਭਾਜਪਾ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣਾ ਸਿਆਸੀ ਸਮੀਕਰਨ ਤਿਆਰ ਕਰ ਰਹੀ ਹੈ। ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨੂੰ ਇਸੇ ਰਣਨੀਤੀ ਦਾ ਹਿੱਸਾ ਮੰਨਿਆ ਜਾ ਰਿਹਾ ਹੈ।

