ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਬਜਟ 2026 ਵਿੱਚ ਸਮਾਜ ਦੇ ਹਰ ਵਰਗ ਨੂੰ ਧਿਆਨ ਵਿੱਚ ਰੱਖਦਿਆਂ ਕਈ ਮਹੱਤਵਪੂਰਨ ਐਲਾਨ ਕੀਤੇ ਹਨ। ਖ਼ਾਸ ਕਰਕੇ ਮਹਿਲਾਵਾਂ, ਲੋੜਵੰਦਾਂ ਅਤੇ ਪਿੱਛੜੇ ਵਰਗਾਂ ਦੀ ਭਲਾਈ ਲਈ ਸਰਕਾਰ ਨੇ ਵੱਡੇ ਪ੍ਰਬੰਧ ਕੀਤੇ ਹਨ।
ਸਰਕਾਰ ਨੇ ਸਮਾਜਿਕ ਨਿਆਂ ਅਤੇ ਭਲਾਈ ਯੋਜਨਾਵਾਂ ਲਈ ਕੁੱਲ 9,340 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ। ਇਸ ਰਕਮ ਨਾਲ ਬਜ਼ੁਰਗਾਂ, ਵਿਧਵਾਵਾਂ ਅਤੇ ਦਿਵਿਆਂਗਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਨੂੰ ਜਾਰੀ ਰੱਖਿਆ ਜਾਵੇਗਾ ਅਤੇ ਹੋਰ ਮਜ਼ਬੂਤ ਬਣਾਇਆ ਜਾਵੇਗਾ।
READ ALSO : ਕਤਲ ਕੇਸ ‘ਚੋਂ ਰਾਮ ਰਹੀਮ ਬਰੀ: ਕੀ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਮਿਲੇਗਾ ਸਿਆਸੀ ਲਾਭ?
ਇਸ ਦੇ ਨਾਲ ਹੀ ਮਹਿਲਾਵਾਂ ਲਈ ਇੱਕ ਵੱਡੀ ਖੁਸ਼ਖਬਰੀ ਵੀ ਦਿੱਤੀ ਗਈ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਅੱਗੇ ਵੀ ਜਾਰੀ ਰਹੇਗੀ। ਇਸ ਯੋਜਨਾ ਨੂੰ ਜਾਰੀ ਰੱਖਣ ਲਈ ਬਜਟ ਵਿੱਚ 450 ਕਰੋੜ ਰੁਪਏ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਫੈਸਲੇ ਨਾਲ ਸੂਬੇ ਦੀਆਂ ਲੱਖਾਂ ਮਹਿਲਾਵਾਂ ਨੂੰ ਰੋਜ਼ਾਨਾ ਆਵਾਜਾਈ ਵਿੱਚ ਵੱਡੀ ਆਰਥਿਕ ਰਾਹਤ ਮਿਲੇਗੀ।
ਦੂਜੇ ਪਾਸੇ, ਅਨਸੂਚਿਤ ਜਾਤੀਆਂ ਦੇ ਵਿਕਾਸ ਅਤੇ ਭਲਾਈ ਲਈ ਵੀ ਸਰਕਾਰ ਨੇ ਵੱਡਾ ਬਜਟ ਰਾਖਿਆ ਹੈ। ਅਨਸੂਚਿਤ ਜਾਤੀ ਉਪ-ਯੋਜਨਾ (SCSP) ਤਹਿਤ 13,987 ਕਰੋੜ ਰੁਪਏ ਦੀ ਰਕਮ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਰਕਮ ਦੀ ਵਰਤੋਂ ਸਿੱਖਿਆ, ਰੁਜ਼ਗਾਰ ਦੇ ਮੌਕੇ ਵਧਾਉਣ ਅਤੇ ਇਸ ਵਰਗ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀ ਜਾਵੇਗੀ।
ਸਰਕਾਰ ਦਾ ਕਹਿਣਾ ਹੈ ਕਿ ਇਹ ਕਦਮ ਸਮਾਜ ਦੇ ਕਮਜ਼ੋਰ ਅਤੇ ਪਿੱਛੜੇ ਵਰਗਾਂ ਦੀ ਆਰਥਿਕ ਅਤੇ ਸਮਾਜਿਕ ਹਾਲਤ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਣਗੇ।
ਮਹਿਲਾਵਾਂ ਹਰ ਵਰਗ ‘ਚ ਨੇ ਅੱਗੇ, ਦੇਖੋ ਕਿਵੇਂ ਇਹ ਜਿੰਮੇਵਾਰ ਧੀ ਆਪਣੇ ਪਰਿਵਾਰ ਦੀ ਮਦਦ ਲਈ ਕਰ ਰਹੀ ਕੰਮ