Site icon Dainik Savera Punjab

ਮਾਰਚ ਦੇ ਪਹਿਲੇ ਹਫ਼ਤੇ ਪੰਜਾਬ ਬਜਟ ਇਜਲਾਸ: ‘ਆਪ’ ਸਰਕਾਰ ਦਾ ਆਖ਼ਿਰੀ ਕਾਰਜਕਾਲ

PUNJAB NEWS : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਕਾਰਜਕਾਲ ਦਾ ਆਖ਼ਿਰੀ ਬਜਟ ਪੇਸ਼ ਕਰਨ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਖ਼ਬਰ ਹੈ ਕਿ ਬਜਟ ਇਜਲਾਸ ਮਾਰਚ ਦੇ ਪਹਿਲੇ ਹਫ਼ਤੇ ਬੁਲਾਇਆ ਜਾ ਸਕਦਾ ਹੈ। ਪਿਛਲੇ ਸਾਲ ਬਜਟ ਇਜਲਾਸ 21 ਤੋਂ 28 ਮਾਰਚ ਤੱਕ ਹੋਇਆ ਸੀ।

ਅਗਲੇ ਸਾਲ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣਗੀਆਂ, ਇਸ ਲਈ ਇਹ ਸਰਕਾਰ ਦਾ ਆਖ਼ਰੀ ਬਜਟ ਹੋਵੇਗਾ। ਇਸ ਬਜਟ ਦੌਰਾਨ ਸਰਕਾਰ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਦਾ ਭੱਤਾ ਜਾਰੀ ਕਰਨ ਦਾ ਫੈਸਲਾ ਕਰ ਸਕਦੀ ਹੈ।ਇਸੇ ਦੌਰਾਨ, ਪੰਜਾਬ ਸਰਕਾਰ 13 ਤੋਂ 15 ਮਾਰਚ 2026 ਤੱਕ ਮੋਹਾਲੀ ਵਿੱਚ ਪ੍ਰੋਗ੍ਰੈਸਿਵ ਪੰਜਾਬ ਇਨਵੈਸਟਮੈਂਟ ਸਮਿਟ ਕਰਵਾ ਰਹੀ ਹੈ। ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਸ਼ਵ ਪੱਧਰ ‘ਤੇ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸੂਬਾ ਬਣ ਚੁਕਿਆ ਹੈ ਅਤੇ ਇਹ ਸੰਮੇਲਨ ਉਦਯੋਗਿਕ ਤਰੱਕੀ ਨੂੰ ਨਵੀਂ ਰਫ਼ਤਾਰ ਦੇਵੇਗਾ।

READ ALSO : BREAKING: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ: ਜੇ.ਐਸ. ਮਾਨ (OPC) ਪ੍ਰਾਈਵੇਟ ਲਿਮਟਿਡ ਦਾ ਲਾਇਸੈਂਸ ਕੀਤਾ ਰੱਦ

ਮੁੱਖ ਮੰਤਰੀ ਨੇ ਉਲਝਣਾਂ ਤੋਂ ਬਚਣ ਲਈ ਅੰਤਰਰਾਸ਼ਟਰੀ ਉਦਯੋਗਿਕ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਕੇ ਸੂਬੇ ਲਈ ਉਦਯੋਗ-ਅਨੁਕੂਲ ਕਾਰਜ ਯੋਜਨਾ ਤਿਆਰ ਕਰਨ ਦੀ ਗੱਲ ਕੀਤੀ। ਉਨ੍ਹਾਂ ਪੰਜਾਬੀਆਂ ਦੀ ਹਿੰਮਤ ਅਤੇ ਯੋਗਤਾ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਪੰਜਾਬੀ ਦੁਨੀਆ ‘ਚ ਅਚੰਭੇ ਕਰ ਸਕਦੇ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿਵੇਸ਼ਕ ਸੰਮੇਲਨ ਸੂਬੇ ਵਿੱਚ ਨਿਵੇਸ਼ ਦੇ ਮੌਕਿਆਂ ਲਈ ਇੱਕ ਪਲੇਟਫਾਰਮ ਮੁਹੱਈਆ ਕਰੇਗਾ, ਜੋ ਦੇਸ਼ ਭਰ ਵਿੱਚ ਸਭ ਤੋਂ ਵੱਧ ਰਿਆਇਤਾਂ ਦੀ ਪੇਸ਼ਕਸ਼ ਕਰੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਦਾ ਮੁੱਖ ਆਧਾਰ ਖੇਤੀਬਾੜੀ ਹੈ, ਜੋ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਵਿਆਪਕ ਉਦਯੋਗੀਕਰਨ ਹੀ ਕਮਜ਼ੋਰ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਦਾ ਹੱਲ ਹੈ।

School Holidays Update: ਗਰਮੀਆਂ ਅਤੇ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਇੱਕ ਅਹਿਮ ਫੈਸਲਾ

Exit mobile version