
Punjab Cabinet Meeting : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 29 ਦਸੰਬਰ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੇ ਨਿਵਾਸ ਸਥਾਨ ‘ਤੇ ਹੋਵੇਗੀ। ਇਹ ਮੀਟਿੰਗ ਮਨਰੇਗਾ ‘ਤੇ ਹੋਣ ਵਾਲੇ ਵਿਸ਼ੇਸ਼ ਸੈਸ਼ਨ ਤੋਂ ਠੀਕ ਪਹਿਲਾਂ ਬੁਲਾਈ ਗਈ ਹੈ।
Syria Mosque Blast : ਸੀਰੀਆ ਮਲਜਿਦ ‘ਚ ਜੁਮੇ ਦੀ ਨਮਾਜ਼ ਦੌਰਾਨ ਧਮਾਕਾ, 8 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖਮੀ
ਮੀਟਿੰਗ ਦਾ ਏਜੰਡਾ ਬਾਅਦ ਵਿਚ ਤੈਅ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਸੂਤਰਾਂ ਅਨੁਸਾਰ ਸਾਲ ਦੇ ਅਖੀਰ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਸੂਬੇ ਦੇ ਵਿਕਾਸ ਕਾਰਜਾਂ, ਮੁਲਾਜ਼ਮਾਂ ਦੇ ਮਸਲਿਆਂ ਅਤੇ ਹੋਰ ਕਈ ਅਹਿਮ ਜਨਤਕ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
