Site icon Dainik Savera Punjab

Punjab Cabinet Meeting : ਕੱਲ੍ਹ CM ਮਾਨ ਦੀ ਰਿਹਾਇਸ਼ ‘ਤੇ ਹੋਵੇਗੀ ਕੈਬਨਿਟ ਮੀਟਿੰਗ, ਵੱਡੇ ਫ਼ੈਸਲਿਆਂ ‘ਤੇ ਲੱਗੇਗੀ ਮੋਹਰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 20 ਜਨਵਰੀ 2026 ਨੂੰ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ਵਿਖੇ ਦੁਪਹਿਰ 12:00 ਵਜੇ ਸ਼ੁਰੂ ਹੋਵੇਗੀ।

Crime in Himachal : ਨਸ਼ਾ ਵਿਰੋਧੀ ਮੁਹਿੰਮ ਤਹਿਤ ਮੰਡੀ ‘ਚੋਂ 61 ਕਿਲੋਗ੍ਰਾਮ ਭੁੱਕੀ ਜ਼ਬਤ, ਪੰਜਾਬ ਦੇ 2 ਨੌਜਵਾਨ ਗ੍ਰਿਫ਼ਤਾਰ

ਕੀ ਹੋ ਸਕਦੇ ਹਨ ਏਜੰਡੇ?
ਸੂਤਰਾਂ ਦੇ ਮੁਤਾਬਕ, ਇਸ ਮੀਟਿੰਗ ਵਿੱਚ ਸੂਬੇ ਦੇ ਕਈ ਅਹਿਮ ਅਤੇ ਲਟਕਦੇ ਮਸਲਿਆਂ ‘ਤੇ ਚਰਚਾ ਕੀਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਨਵੀਂਆਂ ਭਰਤੀਆਂ, ਮੁਲਾਜ਼ਮਾਂ ਦੇ ਮੁੱਦਿਆਂ ਅਤੇ ਵਿਕਾਸ ਕਾਰਜਾਂ ਨਾਲ ਜੁੜੇ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲਗਾ ਸਕਦੀ ਹੈ। ਇਸ ਤੋਂ ਇਲਾਵਾ, ਹਾਲ ਹੀ ਵਿੱਚ ਮੁੱਖ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ ਦੌਰਾਨ ਚੁੱਕੇ ਗਏ ਮੁੱਦਿਆਂ ‘ਤੇ ਵੀ ਕੈਬਨਿਟ ਵਿੱਚ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।

Amazon-Flipkart Sale : ਜਨਵਰੀ ‘ਚ AC ਖ਼ਰੀਦਣਾ ਕਿੰਨਾ ਲਾਭਦਾਇਕ ਹੁੰਦੈ ? Experts ਵੀ ਦੱਸਦੇ ਇਹ 4 ਕਾਰਨ

ਸਾਰੇ ਕੈਬਨਿਟ ਮੰਤਰੀਆਂ ਨੂੰ ਇਸ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਸੂਚਿਤ ਕਰ ਦਿੱਤਾ ਗਿਆ ਹੈ। ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਬਾਰੇ ਅਧਿਕਾਰਤ ਬਿਆਨ ਜਾਰੀ ਕੀਤਾ ਜਾਵੇਗਾ।

Exit mobile version