Last Updated: November 25, 2026

Dainik Savera Times Logo

BIG NEWS: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸਿਹਤ ਅਚਾਨਕ ਵਿਗੜੀ, ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ

31 January 2026 ਅੱਪਡੇਟ ਕੀਤਾ ਗਿਆ

BIG NEWS: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸਿਹਤ ਅਚਾਨਕ ਵਿਗੜੀ, ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸਿਹਤ ਅਚਾਨਕ ਵਿਗੜ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਕੱਲ੍ਹ ਰਾਤ ਖਾਣਾ ਖਾਣ ਤੋਂ ਬਾਅਦ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਮੋਹਾਲੀ ਸਥਿਤ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਹਸਪਤਾਲ ਦੇ ਸੂਤਰਾਂ ਅਨੁਸਾਰ, ਮੰਤਰੀ ਦੀ ਹਾਲਤ ਨੂੰ ਧਿਆਨ ਵਿੱਚ ਰੱਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਕ੍ਰਿਟੀਕਲ ਕੇਅਰ ਯੂਨਿਟ (CCU) ਵਿੱਚ ਨਿਗਰਾਨੀ ਹੇਠ ਰੱਖਿਆ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਮਾਹਿਰ ਡਾਕਟਰਾਂ ਦੀ ਇੱਕ ਟੀਮ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ।

ਡਾਕਟਰਾਂ ਮੁਤਾਬਕ, ਬਹੁਤ ਜ਼ਿਆਦਾ ਮਿਹਨਤ ਅਤੇ ਲਗਾਤਾਰ ਕੰਮ ਕਰਨ ਕਾਰਨ ਉਨ੍ਹਾਂ ਦੀ ਤਬੀਅਤ ਵਿਗੜੀ। ਜਾਂਚ ਦੌਰਾਨ ਸਾਰੇ ਡਾਕਟਰੀ ਪੈਰਾਮੀਟਰ ਨਾਰਮਲ ਪਾਏ ਗਏ ਹਨ। ਫਿਲਹਾਲ ਉਨ੍ਹਾਂ ਨੂੰ ਪੂਰਾ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ ਅਤੇ ਅਗਲੇ 24 ਘੰਟੇ ਤੱਕ ਨਿਗਰਾਨੀ ਹੇਠ ਰੱਖਿਆ ਜਾਵੇਗਾ।

READ ALSO : Holidays in February 2026: ਫਰਵਰੀ ਵਿੱਚ ਕਦੋਂ ਰਹਿਣਗੇ ਸਕੂਲਕਾਲਜ ਬੰਦ? ਜਾਣੋ ਪੂਰੀ ਲਿਸਟ

ਕੁਝ ਦਿਨ ਪਹਿਲਾਂ ਸੁਨੀਲ ਜਾਖੜ ਦੀ ਵੀ ਵਿਗੜੀ ਸੀ ਸਿਹਤ

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ, 18 ਜਨਵਰੀ ਨੂੰ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਸਿਹਤ ਵੀ ਅਚਾਨਕ ਵਿਗੜ ਗਈ ਸੀ। ਸਵੇਰੇ ਤੜਕੇ ਉਨ੍ਹਾਂ ਨੇ ਛਾਤੀ ਵਿੱਚ ਦਰਦ ਅਤੇ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪਹਿਲਾਂ ਪੰਚਕੂਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਈਸੀਜੀ ਅਤੇ ਹੋਰ ਮੁੱਢਲੇ ਟੈਸਟ ਕੀਤੇ ਗਏ।

ਹੋਰ ਜਾਂਚ ਲਈ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਵੱਲੋਂ ਐਂਜੀਓਗ੍ਰਾਫੀ ਸਮੇਤ ਜਰੂਰੀ ਟੈਸਟ ਕੀਤੇ ਗਏ, ਪਰ ਕੋਈ ਗੰਭੀਰ ਸਮੱਸਿਆ ਸਾਹਮਣੇ ਨਹੀਂ ਆਈ। ਸਾਰੀਆਂ ਰਿਪੋਰਟਾਂ ਨਾਰਮਲ ਆਉਣ ਤੋਂ ਬਾਅਦ, ਉਨ੍ਹਾਂ ਦੀ ਹਾਲਤ ਸਥਿਰ ਹੋ ਗਈ ਅਤੇ ਦੁਪਹਿਰ ਸਮੇਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।

ਫਿਲਹਾਲ, ਸੰਜੀਵ ਅਰੋੜਾ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਉਹ ਜਲਦੀ ਹੀ ਪੂਰੀ ਤਰ੍ਹਾਂ ਤੰਦਰੁਸਤ ਹੋ ਜਾਣਗੇ।

Punjab Cabinet Minister Sanjeev Arora's health suddenly deteriorated, admitted to Fortis Hospital in Mohali

ਹੋਰ ਖ਼ਬਰਾਂ ਹਨ।...

Copyright © 2026 Dainik Savera Times. All rights reserved.